ਨਾਗਰਿਕ ਵੋਟਰ ਕਾਰਡ, ਵੋਟਰ ਸੇਵਾਵਾਂ ਅਤੇ ਐਸਆਈਆਰ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕਰਨ
ਨਾਗਰਿਕ ਵੋਟਰ ਕਾਰਡ, ਵੋਟਰ ਸੇਵਾਵਾਂ ਅਤੇ ਐਸਆਈਆਰ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕਰਨ
ਚੋਣ ਕਮਿਸ਼ਨ ਨੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੂੰ ਐਸ.ਆਈ.ਆਰ ਸਬੰਧੀ ਪਟਿਆਲਾ ਦਾ ਰੋਲ ਆਬਜ਼ਰਵਰ ਨਿਯੁਕਤ ਕੀਤਾ
-ਰੋਲ ਆਬਜ਼ਰਵਰ ਵੱਲੋਂ ਡੀ.ਸੀ, ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਪਲੇਠੀ ਬੈਠਕ
-ਪਟਿਆਲਾ ਜ਼ਿਲ੍ਹੇ ਅੰਦਰ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਤੋਂ ਬਾਹਰ ਨਾ ਰਹੇ-ਵਿਨੈ ਬੁਬਲਾਨੀ
ਨਾਗਰਿਕ ਵੋਟਰ ਕਾਰਡ, ਵੋਟਰ ਸੇਵਾਵਾਂ ਅਤੇ ਐਸਆਈਆਰ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕਰਨ

ਨਾਗਰਿਕ ਵੋਟਰ ਕਾਰਡ, ਵੋਟਰ ਸੇਵਾਵਾਂ ਅਤੇ ਐਸਆਈਆਰ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕਰਨ
ਨਾਗਰਿਕ ਵੋਟਰ ਕਾਰਡ, ਵੋਟਰ ਸੇਵਾਵਾਂ ਅਤੇ ਐਸਆਈਆਰ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕਰਨ

ਪਟਿਆਲਾ, 1 ਸਤੰਬਰ:
               ਭਾਰਤ ਦੇ ਚੋਣ ਕਮਿਸ਼ਨ ਨੇ ਪਟਿਆਲਾ ਦੇ ਮੰਡਲ ਕਮਿਸ਼ਨਰ ਵਿਨੈ ਬੁਬਲਾਨੀ ਨੂੰ ਸਪੈਸ਼ਲ ਇੰਟੈਸਿਵ ਰਵੀਜ਼ਨ-2026ਸਬੰਧੀ ਪਟਿਆਲਾ ਦਾ ਰੋਲ ਆਬਜ਼ਰਵਰ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ, 13-ਪਟਿਆਲਾ ਦੇ ਐਮ.ਪੀ., ਸਮੂਹ ਐਮ.ਐਲ.ਏ ਤੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਐਸ.ਆਈ.ਆਰ-2026 ਦੇ ਨੋਟਿਸ ਪੜਾਅ ਤੇ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਦੱ‌ਸਿਆ ਕਿ ਸਪੈਸ਼ਲ ਇੰਟੈਸਿਵ ਰਵੀਜ਼ਨ ਦੌਰਾਨ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਤਿੰਨ ਦੌਰੇ ਕਰਨਗੇ।
               ਇਸ ਮੌਕੇ ਵਿਨੈ ਬੁਬਲਾਨੀ ਨੇ ਇਸ ਗੱਲ ਉਪਰ ਜ਼ੋਰ ਦਿੱਤਾ ਕਿ ਪਟਿਆਲਾ ਜ਼ਿਲ੍ਹੇ ਦਾ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਤੋਂ ਬਾਹਰ ਨਾ ਰਹੇ। ਉਨ੍ਹਾਂ ਦੱਸਿਆ ਕਿ ਜੇਕਰ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੌਰਾਨ ਕਿਸੇ ਨਾਗਰਿਕ ਦਾ ਨਾਮ ਡਰਾਫਟ ਵੋਟਰ ਸੂਚੀ ਵਿੱਚੋਂ ਬਾਹਰ ਰਹਿ ਗਿਆ ਹੈ ਅਤੇ ਜਾਂ ਕੋਈ ਆਪਣੀ ਨਵੀਂ ਵੋਟ ਬਣਵਾਉਣਾ ਚਾਹੁੰਦਾ ਹੈ ਤਾਂ ਉਹ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਫਾਰਮ ਭਰਕੇ ਸਮੇਤ ਲੋੜੀਂਦੇ ਦਸਤਾਵੇਜਾਂ ਦੇ ਆਪਣੇ ਬੀ.ਐਲ.ਓ ਨਾਲ 12 ਸਤੰਬਰ ਤੱਕ ਸੰਪਰਕ ਕਰੇ।
ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨ੍ਹਾਂ ਜ਼ਿਲ੍ਹਾ ਪਟਿਆਲਾ ਦੇ ਸਮੂਹ 1861 ਪੋਲਿੰਗ ਸਟੇਸ਼ਨਾਂ ’ਤੇ ਮਿਤੀ 06 ਸਤੰਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਇਸ ਸਬੰਧੀ ਸਮੂਹ ਸਿਆਸੀ ਪਾਰਟੀਆਂ ਆਪਣੇ-ਆਪਣੇ ਬੀਐਲਏਜ ਨੂੰ ਸੂਚਿਤ ਕਰਨ ਕਿ ਇਸ ਦਿਨ ਸਾਰੇ ਬੀਐਲਓਜ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਹਾਜ਼ਰ ਰਹਿਣਗੇ। ਉਨ੍ਹਾਂ ਦੱਸਿਆ ਕਿ ਵੋਟਰ ਕਾਰਡ, ਵੋਟਰ ਸੇਵਾਵਾਂ ਅਤੇ ਐਸਆਈਆਰ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਅਤੇ ਵਿਧਾਨ ਸਭਾ ਚੋਣ ਹਲਕਾ ਪੱਧਰ ਉਤੇ ਬਣੇ ਹੈਲਪਡੈਸਕ ਤੋਂ ਇਲਾਵਾ ਵੋਟਰ ਹੈਲਪਲਾਈਨ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
 ਉਨ੍ਹਾਂ ਅੱਗੇ ਦੱਸਿਆ ਕਿ ਨੋਟਿਸ ਪੜਾਅ ਦੌਰਾਨ ਮੈਪਿੰਗ ਤੋਂ ਵਾਂਝੇ ਰਹੇ 84347 ਵੋਟਰਾਂ ਤੇ 195078 ਵੋਟਰਾਂ ਦੀਆਂ ਕੁਝ ਕਮੀਆਂ ਪੇਸ਼ੀਆਂ ਰਹਿਣ ਕਰਕੇ ਇਨ੍ਹਾਂ ਵੋਟਰਾਂ ਨੂੰ ਮਿਤੀ 13 ਅਗਸਤ 2026 ਤੋਂ ਬੀ.ਐਲ.ਓਜ਼ ਵੱਲੋਂ ਕੁਲ 279425 ਨੋਟਿਸ ਜਾਰੀ ਕੀਤੇ ਜਾ ਰਹੇ ਹਨ ਅਤੇ ਦਸਤਾਵੇਜ਼ ਵੀ ਬੀ.ਐਲ.ਓਜ਼ ਵੱਲੋਂ ਇਕੱਠੇ ਕੀਤੇ ਜਾ ਰਹੇ ਹਨ। ਨੋਟਿਸਾਂ ਦੀ ਸੁਣਵਾਈ ਸਬੰਧਤ ਚੋਣਕਰਾ ਰਜਿਸਟ੍ਰੇਸ਼ਨ ਅਫਸਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ/ਵਧੀਕ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਕੀਤੀ ਜਾਵੇਗੀ, ਇਨ੍ਹਾਂ ਸਾਰੇ ਨੋਟਿਸਾਂ ਦਾ ਨਿਪਟਾਰਾ 08 ਅਕਤੂਬਰ 2026 ਤੱਕ ਕੀਤਾ ਜਾਣਾ ਹੈ।
               ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ੍ਰੀ ਵਿਨੈ ਬੁਬਲਾਨੀ ਨੂੰ ਜੀ ਆਇਆਂ ਆਖਦਿਆਂ ਜ਼ਿਲ੍ਹੇ ਵਿੱਚ ਚੱਲ ਰਹੀ ਸਪੈਸ਼ਲ ਇੰਟੈਸਿਵ ਰਵੀਜ਼ਨ ਦੀ ਪੜਾਅਵਾਰ ਸਮੁਚੀ ਜਾਣਕਾਰੀ ਰੋਲ ਆਬਜ਼ਰਵਰ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਚੋਣ ਕਮਿਸ਼ਨ ਦੀਆਂ ਹ‌ਦਾਇਤਾਂ ਮੁਤਾਬਕ ਐਸਆਈਆਰ ਨੂੰ ਨਿਰਵਿਘਨ ਤੇ ਸਮੇਂ ਸਿਰ ਮੁਕੰਮਲ ਕਰਨ ਲਈ ਯਤਨਸ਼ੀਲ ਹੈ। ਬੈਠਕ ਦੌਰਾਨ ਸਾਰੇ ਈਆਰਓਜ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

Related Post