ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਟਰਾਇਲ ਸਫਲਤਾ ਪੂਰਵਕ ਸੰਪੰਨ

ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਟਰਾਇਲ ਸਫਲਤਾ ਪੂਰਵਕ ਸੰਪੰਨ

-ਸਰਕਾਰ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਨੂੰ ਖੇਡ ਵਿੰਗ ਲਈ 350 ਸੀਟਾਂ ਦੀ ਪ੍ਰਵਾਨਗੀ ਦਿੱਤੀ – ਪ੍ਰੋ. ਗਿੱਲ

ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਟਰਾਇਲ ਸਫਲਤਾ ਪੂਰਵਕ ਸੰਪੰਨ
ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਟਰਾਇਲ ਸਫਲਤਾ ਪੂਰਵਕ ਸੰਪੰਨ


ਪਟਿਆਲਾ, 4 ਸਤੰਬਰ: ਅਨੁਰਾਗ ਸ਼ਰਮਾ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਵੱਲੋਂ ਲਏ ਗਏ ਵੱਖ-ਵੱਖ ਖੇਡਾਂ ਦੇ ਟਰਾਇਲ ਸਫਲਤਾ ਪੂਰਵਕ ਨੇਪਰੇ ਚੜ ਗਏ ਹਨ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ ਪੁਸ਼ਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੂੰ ਪੰਜਾਬ ਸਰਕਾਰ ਦੁਆਰਾ ਖੇਡ ਵਿੰਗ ਲਈ 350 ਸੀਟਾਂ ਦੀ ਪ੍ਰਵਾਨਗੀ ਮਿਲੀ ਹੈ, ਜਿਹਨਾਂ ਦੇ ਟਰਾਇਲ 3 ਸਤੰਬਰ ਨੂੰ ਪਟਿਆਲਾ ਦੇ ਫਿਜ਼ੀਕਲ ਕਾਲਜ ਵਿਖੇ ਹੋਏ। ਇਹਨਾਂ ਵਿੱਚ ਵੱਖ-ਵੱਖ ਖੇਡਾਂ ਜਿਵੇਂ ਵਾਲੀਬਾਲ, ਬਾਸਕਟਬਾਲ, ਕਬੱਡੀ, ਹਾਕੀ, ਜੂਡੋ ਟੇਬਲ ਟੈਨਸ, ਫੁੱਟਬਾਲ, ਖੋਹ-ਖੋਹ, ਅਥਲੈਟਿਕਸ, ਹੈਂਡਬਾਲ, ਆਰਚਰੀ, ਕੁਸ਼ਤੀ, ਤੈਰਾਕੀ, ਜਿਮਨਾਸਟਿਕ, ਲਾਅਨ ਟੈਨਿਸ, ਬਾਕਸਿੰਗ, ਬੈਡਮਿੰਟਨ ਆਦਿ ਖੇਡਾਂ ਦੇ ਟਰਾਇਲ ਲਏ ਗਏ।
ਪ੍ਰੋ. ਗਿੱਲ ਨੇ ਦੱਸਿਆ ਕਿ ਵੇਟ ਲਿਫਟਿੰਗ, ਨੈੱਟ ਬਾਲ, ਫੈਨਸਿੰਗ ਅਤੇ ਸਾਈਕਲਿੰਗ ਆਦਿ ਖੇਡਾਂ ਦੇ ਟਰਾਇਲ ਹੋਣੇ ਬਾਕੀ ਹਨ। ਪੰਜਾਬ ਸਪੋਰਟਸ ਯੂਨੀਵਰਸਿਟੀ ਦੁਆਰਾ ਲਏ ਗਏ ਪਲੇਠੇ ਟਰਾਇਲਾਂ ਵਿੱਚ ਪੰਜਾਬ ਦੇ ਉੱਚ ਕੋਟੀ ਦੇ 532 ਖਿਡਾਰੀਆਂ ਨੇ ਹਿੱਸਾ ਲਿਆ। ਵਾਈਸ ਚਾਂਸਲਰ ਨੇ ਕਿਹਾ ਕਿ ਪੰਜਾਬ ਸਪੋਰਟਸ ਯੂਨੀਵਰਸਿਟੀ ਅਜਿਹੀ ਪਹਿਲੀ ਯੂਨੀਵਰਸਿਟੀ ਹੈ ਜਿਹੜੀ ਖਿਡਾਰੀਆਂ ਨੂੰ ਚੰਗੇ ਕੋਚ, ਬੇਹਤਰੀਨ ਖੇਡ ਦੇ ਮੈਦਾਨ ਉੱਚੀਆਂ ਤਕਨੀਕਾਂ ਨਾਲ ਲਬਰੇਜ਼ ਜਿੰਮ, ਚੰਗੀਆਂ ਸਿਹਤ ਸਹੂਲਤਾਂ ਲਈ ਲੈਬਜ਼, ਚੰਗੇ ਖੇਡ ਮਾਹਿਰ ਅਤੇ ਚੰਗੇ ਹੋਸਟਲ ਮੁਹੱਈਆ ਕਰਵਾ ਰਹੀ ਹੈ।
ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਅੱਗੇ ਦੱਸਿਆ ਕਿ ਖੇਡਾਂ ਦੇ ਖੇਤਰ ਵਿੱਚ ਨਿਵੇਕਲੇਪਣ ਨੂੰ ਲੈ ਕੇ ਯੂਨੀਵਰਸਿਟੀ ਖਿਡਾਰੀਆਂ ਦੇ ਲਈ ਹਰ ਉਹ ਸਹੂਲਤ ਮੁਹੱਈਆ ਕਰਵਾ ਰਹੀ ਹੈ ਜਿਹਨਾਂ ਨਾਲ ਉਹ ਅੰਤਰਰਾਸ਼ਟਰੀ ਪੱਧਰ `ਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ। ਇਹੀ ਵੱਡਾ ਕਾਰਨ ਹੈ ਕਿ ਪਲੇਠੀ ਵਾਰ ਲਏ ਗਏ ਖੇਡ ਵਿੰਗ ਦੇ ਟਰਾਇਲਾਂ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਅਤੇ ਇੰਨੇ ਉਤਸ਼ਾਹ ਵਾਲੇ ਖਿਡਾਰੀ ਹਿੱਸਾ ਲੈਣ ਲਈ ਆਏ। ਉਨ੍ਹਾਂ ਕਿਹਾ ਕਿ “ਅਸੀਂ ਅਗਲੀ ਵਾਰ ਤੋਂ ਆਪਣੀਆਂ ਖੇਡ ਵਿੰਗ ਦੀਆਂ ਸੀਟਾਂ ਵਧਾਉਣ ਦੀ ਕੋਸ਼ਿਸ਼ ਕਰਾਂਗੇ ਤਾਂ ਜੋ ਪੰਜਾਬ ਦੇ ਖਿਡਾਰੀਆਂ ਨੂੰ ਉਹਨਾਂ ਦੀ ਆਪਣੀ ਯੂਨੀਵਰਸਿਟੀ ਵਿੱਚ ਉਪਲਬਧ ਸਹੂਲਤਾਂ ਦਾ ਲਾਭ ਮਿਲ ਸਕੇ ਹੁਣ ਸਾਡੇ ਕੋਲ 150 ਰੈਜ਼ੀਡੈਂਸ਼ੀਅਲ ਅਤੇ 200 ਡੇ ਸਕਾਲਰ ਖਿਡਾਰੀ ਆ ਚੁੱਕੇ ਹਨ ਇਹਨਾਂ ਦੇ ਹਰ ਪੱਖ ਤੋਂ ਵਿਕਾਸ ਦੀ ਜ਼ਿੰਮੇਵਾਰੀ ਸਾਡੀ ਹੈ ਅਸੀਂ ਵਾਅਦਾ ਕਰਦੇ ਹਾਂ ਕਿ ਸਾਡੇ ਇਹ ਖਿਡਾਰੀ ਆਉਣ ਵਾਲੇ ਸਮੇਂ ਵਿੱਚ ਦੁਨੀਆਂ ਚ ਨਵੇਂ ਅਤੇ ਉੱਚੇ ਮਾਪਦੰਡ ਸਥਾਪਿਤ ਕਰਨਗੇ।” ਖੇਡਾਂ ਦੇ ਨਾਲ-ਨਾਲ ਅਸੀਂ ਉਹਨਾਂ ਦੀ ਪੜ੍ਹਾਈ ਦਾ ਵੀ ਖਾਸ ਧਿਆਨ ਰੱਖ ਰਹੇ ਹਾਂ ਤਾਂ ਜੋ ਅਕਾਦਮਿਕ ਪੱਧਰ `ਤੇ ਉਹ ਚੰਗੇ ਵਿਦਵਾਨਾਂ ਵਜੋਂ ਸਥਾਪਿਤ ਹੋ ਸਕਣ।
ਵਾਈਸ ਚਾਂਸਲਰ ਡਾ. ਗਿੱਲ ਨੇ ਇੱਕ ਵਿਸ਼ੇਸ਼ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੈਲੀਫੋਰਨੀਆ (ਅਮਰੀਕਾ) ਤੋਂ ਅਟੋਰਨੀ ਐਟ ਲਾਅ ਸ. ਜਸਪ੍ਰੀਤ ਸਿੰਘ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਖਿਡਾਰੀਆਂ ਲਈ ਹਰ ਸਾਲ 50 ਲੱਖ ਦਾ ਡਾਈਟ ਪਲੈਨ ਦੇਣ ਦਾ ਵਾਅਦਾ ਕੀਤਾ ਹੈ। ਉਹਨਾਂ ਦੇ ਇਹਨਾਂ ਯਤਨਾ ਸਦਕਾ ਖਿਡਾਰੀਆਂ ਨੂੰ ਬਿਹਤਰੀਨ ਖੁਰਾਕ ਦੇਣ ਵਿੱਚ ਸੌਖ ਹੋਵੇਗੀ, ਅਸੀਂ ਉਹਨਾਂ ਦੇ ਤਹਿ ਦਿਲੋਂ ਧੰਨਵਾਦੀ ਹਾਂ। ਇਸ ਮੌਕੇ ਡਾ. ਅਮਰਪ੍ਰੀਤ ਸਿੰਘ ਡਾਇਰੈਕਟਰ ਆਫ ਸਪੋਰਟਸ, ਪੰਜਾਬ ਸਪੋਰਟਸ ਯੂਨੀਵਰਸਿਟੀ, ਡਾ. ਹਰਮਨਪ੍ਰੀਤ ਕੌਰ ਪ੍ਰਿੰਸੀਪਲ ਫਿਜੀਕਲ ਕਾਲਜ, ਡਾ. ਰਣਬੀਰ ਸਿੰਘ ਪ੍ਰਿੰਸੀਪਲ ਸਪੋਰਟਸ ਕਾਲਜ ਜਲੰਧਰ, ਡਾ. ਅਰੁਣਾ ਰਾਣੀ ਪ੍ਰਿੰਸੀਪਲ ਕਾਲਾ ਅਫਗਾਨਾ ਆਦਿ ਵੀ ਮੌਜੂਦ ਸਨ।

Related Post

More News

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਪਟਿਆਲਾ, 24 ਅਕਤੂਬਰ: ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ ਜੇਲ੍ਹ ਰੋਡ ‘ਤੇ ਸਥਿਤ ਅਦਾਰੇ ਵੀ ਸ਼ਾਮਲ ਸਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ, ਟੀਮ ਨੇ ਕੁੱਲ 10 ਖੁਰਾਕੀ ਨਮੂਨੇ ਇਕੱਠੇ ਕੀਤੇ, ਜਿਨ੍ਹਾਂ ਵਿੱਚ ਘਿਓ ਦੇ ਚਾਰ ਨਮੂਨੇ ਅਤੇ ਬਦਾਮ ਗਿਰੀ ਦਾ ਇੱਕ ਨਮੂਨਾ ਸ਼ਾਮਲ ਹੈ। ਇਨ੍ਹਾਂ ਨਮੂਨਿਆਂ ਨੂੰ ਲੈਬ ਵਿੱਚ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਨ੍ਹਾਂ ਦੀ ਗੁਣਵੱਤਾ, ਸ਼ੁੱਧਤਾ ਅਤੇ ਨਿਰਧਾਰਤ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਕੀਤੀ ਜਾ ਸਕੇ। ਮੁਹਿੰਮ ਦੌਰਾਨ, ਫੂਡ ਸੇਫਟੀ ਟੀਮ ਨੇ ‘ਰਾਜੇਸ਼ ਟਰੇਡਰਜ਼’ ਤੋਂ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਕੀਤਾ। ਇਹ ਕਾਰਵਾਈ ਘਿਓ ਦੀ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਬਾਰੇ ਸ਼ੱਕ ਪੈਦਾ ਹੋਣ ‘ਤੇ ਕੀਤੀ ਗਈ। ਜ਼ਬਤ ਕੀਤੇ ਗਏ ਸਟਾਕ ਨੂੰ ਲਾਗੂ ਕਾਨੂੰਨੀ ਪ੍ਰਕਿਰਿਆ ਅਨੁਸਾਰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਅਤੇ ਜਾਂਚ ਦੇ ਨਤੀਜਿਆਂ ਅਤੇ ਪ੍ਰਯੋਗਸ਼ਾਲਾ ਵਿਸ਼ਲੇਸ਼ਣ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਨਿਰੀਖਣਾਂ ਦੌਰਾਨ ਇਕੱਠੇ ਕੀਤੇ ਗਏ ਨਮੂਨਿਆਂ ਨੂੰ ਇਹ ਪਤਾ ਲਗਾਉਣ ਲਈ ਜਾਂਚ ਵਾਸਤੇ ਭੇਜਿਆ ਗਿਆ ਹੈ ਕਿ ਕੀ ਇਹ ਉਤਪਾਦ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006’ ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ ਜਾਂ ਨਹੀਂ। ਪ੍ਰਯੋਗਸ਼ਾਲਾ ਦੀਆਂ ਰਿਪੋਰਟਾਂ ਅਤੇ ਹੋਰ ਸਬੰਧਤ ਤੱਥਾਂ ਦੇ ਆਧਾਰ ‘ਤੇ, ਲੋੜ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਨਿਰੀਖਣ ਮੁਹਿੰਮ ਵਿਭਾਗ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ ਜਿਸ ਦਾ ਉਦੇਸ਼ ਘਟੀਆ ਜਾਂ ਅਸੁਰੱਖਿਅਤ ਖੁਰਾਕੀ ਪਦਾਰਥਾਂ ਦੀ ਵਿਕਰੀ ਨੂੰ ਰੋਕਣਾ ਅਤੇ ਜਨਤਕ ਸਿਹਤ ਦੀ ਰੱਖਿਆ ਕਰਨਾ ਹੈ। ਇਹ ਖਾਸ ਤੌਰ ‘ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹੱਤਵਪੂਰਨ ਹੋ ਜਾਂਦਾ ਹੈ, ਜਦੋਂ ਘਿਓ ਅਤੇ ਹੋਰ ਖੁਰਾਕੀ ਵਸਤਾਂ ਦੀ ਮੰਗ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ, ਪਟਿਆਲਾ ਨੇ ਨਿਯਮਤ ਨਿਰੀਖਣਾਂ, ਯੋਜਨਾਬੱਧ ਢੰਗ ਨਾਲ ਨਮੂਨੇ ਲੈਣ ਅਤੇ ਢੁਕਵੀਂ ਕਾਨੂੰਨੀ ਕਾਰਵਾਈ ਰਾਹੀਂ ਖੁਰਾਕੀ ਕਾਰੋਬਾਰੀ ਅਦਾਰਿਆਂ ‘ਤੇ ਸਖ਼ਤ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਹੀ ਸਫਾਈ ਅਤੇ ਸੈਨੇਟਰੀ ਸਥਿਤੀਆਂ ਬਣਾਈ ਰੱਖਣ, ਅਧਿਕਾਰਤ ਅਤੇ ਟਰੇਸੇਬਲ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਲੋੜੀਂਦੇ ਖਰੀਦ ਅਤੇ ਸਪਲਾਈ ਰਿਕਾਰਡ ਰੱਖਣ, ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਹਾਤੇ ਵਿੱਚ ਵੇਚੇ ਜਾਂ ਸਟੋਰ ਕੀਤੇ ਗਏ ਸਾਰੇ ਭੋਜਨ ਪਦਾਰਥ ਨਿਰਧਾਰਤ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹਨ। ਵਿਭਾਗ ਵੱਲੋਂ ਖਪਤਕਾਰਾਂ ਨੂੰ ਭਰੋਸੇਯੋਗ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਜਿੱਥੇ ਵੀ ਲਾਗੂ ਹੋਵੇ ਉਤਪਾਦ ਲੇਬਲ ਅਤੇ ਪੈਕੇਜਿੰਗ ਦੀ ਜਾਂਚ ਕਰਨ, ਅਤੇ ਸ਼ੱਕੀ ਭੋਜਨ ਮਿਲਾਵਟ ਜਾਂ ਹੋਰ ਭੋਜਨ ਸੁਰੱਖਿਆ ਉਲੰਘਣਾਵਾਂ ਵਿਰੁੱਧ ਚੌਕਸ ਰਹਿਣ ਦੀ ਅਪੀਲ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਕਿਸੇ ਵੀ ਸੂਚਨਾਵਾਂ ਦੀ ਰਿਪੋਰਟ ਢੁਕਵੀਂ ਕਾਰਵਾਈ ਲਈ ਖੁਰਾਕ ਸੁਰੱਖਿਆ ਵਿਭਾਗ ਨੂੰ ਕੀਤੀ ਜਾ ਸਕਦੀ ਹੈ।