ਪਟਿਆਲਾ ਦੇ ਮੋਦੀ ਕਾਲਜ ਵਿੱਚ ਭਾਰਤੀ ਫੌਜ, NCC ਤੇ ਨੇਵੀ ਅਧਿਕਾਰੀਆਂ ਦੀ ਅਹਿਮ ਮੀਟਿੰਗ । 

7 ਸਤੰਬਰ,  ਪਟਿਆਲਾ , ਅਨੁਰਾਗ ਸ਼ਰਮਾ

ਪਟਿਆਲਾ: ਪਟਿਆਲਾ ਦੇ ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਅੱਜ ਭਾਰਤੀ ਫੌਜ, ਐਨ.ਸੀ.ਸੀ. ਅਤੇ ਨੇਵੀ ਨਾਲ ਸਬੰਧਤ ਅਧਿਕਾਰੀਆਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਕਮਾਂਡਰ ਰੈਂਕ ਤੋਂ ਲੈ ਕੇ ਬ੍ਰਿਗੇਡੀਅਰ ਰੈਂਕ ਤੱਕ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਮੁਸ਼ਕਿਲਾਂ ਅਤੇ ਚੁਣੌਤੀਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਆਪਸੀ ਤਾਲਮੇਲ ਨਾਲ ਯਤਨ ਕਰਨ ’ਤੇ ਵੀ ਚਰਚਾ ਹੋਈ।

ਇਸ ਮੌਕੇ ਐਨ.ਸੀ.ਸੀ., ਭਾਰਤੀ ਫੌਜ ਅਤੇ ਨੇਵੀ ਨਾਲ ਜੁੜੇ ਵਿਦਿਆਰਥੀਆਂ ਨੂੰ ਵੀ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨਾਲ ਸਿੱਖਿਆ, ਸਿਖਲਾਈ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਗੱਲਬਾਤ ਕੀਤੀ ਗਈ।

ਇਸ ਮੌਕੇ ਬ੍ਰਿਗੇਡੀਅਰ ਹਰਿੰਦਰ ਸਿੰਘ ਸੰਧੂ ਨੇ ਕਿਹਾ ਕਿ ਵੱਖ-ਵੱਖ ਪੱਧਰਾਂ ’ਤੇ ਕੁਝ ਮੁਸ਼ਕਿਲਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਦੇ ਹੱਲ ਲਈ ਅੱਜ ਸਾਰੇ ਅਧਿਕਾਰੀ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਐਨ.ਸੀ.ਸੀ. ਨਾਲ ਜੋੜਨਾ ਸਮੇਂ ਦੀ ਲੋੜ ਹੈ।

ਬ੍ਰਿਗੇਡੀਅਰ ਸੰਧੂ ਨੇ ਨੌਜਵਾਨ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਐਨ.ਸੀ.ਸੀ. ਨਾਲ ਜੁੜਨ ਅਤੇ ਅਨੁਸ਼ਾਸਨ, ਦੇਸ਼ ਸੇਵਾ ਅਤੇ ਲੀਡਰਸ਼ਿਪ ਦੀ ਭਾਵਨਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ।

ਜ਼ਿਕਰਯੋਗ ਹੈ ਕਿ ਮੋਦੀ ਕਾਲਜ ਵਿੱਚ ਐਨ.ਸੀ.ਸੀ. ਦੀਆਂ ਗਤੀਵਿਧੀਆਂ ਲੰਬੇ ਸਮੇਂ ਤੋਂ ਸਰਗਰਮ ਰਹੀਆਂ ਹਨ ਅਤੇ ਕਾਲਜ ਦੇ ਕਈ ਐਨ.ਸੀ.ਸੀ. ਕੈਡਿਟ ਭਾਰਤੀ ਫੌਜ ਵਿੱਚ ਕਮਿਸ਼ਨ ਵੀ ਪ੍ਰਾਪਤ ਕਰ ਚੁੱਕੇ ਹਨ।

Related Post