ਖਾਣ-ਪੀਣ ਦੀਆਂ ਮਿਲਾਵਟੀ ਜਾਂ ਗੈਰ-ਮਿਆਰੀ ਵਸਤਾਂ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਡਾ. ਹਿਮਾਂਸ਼ੂ ਅਗਰਵਾਲ

ਖਾਣ-ਪੀਣ ਦੀਆਂ ਮਿਲਾਵਟੀ ਜਾਂ ਗੈਰ-ਮਿਆਰੀ ਵਸਤਾਂ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਡਾ. ਹਿਮਾਂਸ਼ੂ ਅਗਰਵਾਲ
ਖਾਣ-ਪੀਣ ਦੀਆਂ ਮਿਲਾਵਟੀ ਜਾਂ ਗੈਰ-ਮਿਆਰੀ ਵਸਤਾਂ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਡਾ. ਹਿਮਾਂਸ਼ੂ ਅਗਰਵਾਲ

ਡਿਪਟੀ ਕਮਿਸ਼ਨਰ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫਟੀ ਵਿਭਾਗ ਨੂੰ ਹੋਰ ਚੌਕਸੀ ਤੇ ਸਖ਼ਤੀ ਨਾਲ ਚੈਕਿੰਗ ਕਰਨ ਦੇ ਨਿਰਦੇਸ਼

ਖਾਣ-ਪੀਣ ਦੀਆਂ ਮਿਲਾਵਟੀ ਜਾਂ ਗੈਰ-ਮਿਆਰੀ ਵਸਤਾਂ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਡਾ. ਹਿਮਾਂਸ਼ੂ ਅਗਰਵਾਲ

ਖਾਣ-ਪੀਣ ਦੀਆਂ ਮਿਲਾਵਟੀ ਜਾਂ ਗੈਰ-ਮਿਆਰੀ ਵਸਤਾਂ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਡਾ. ਹਿਮਾਂਸ਼ੂ ਅਗਰਵਾਲ
ਖਾਣ-ਪੀਣ ਦੀਆਂ ਮਿਲਾਵਟੀ ਜਾਂ ਗੈਰ-ਮਿਆਰੀ ਵਸਤਾਂ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਡਾ. ਹਿਮਾਂਸ਼ੂ ਅਗਰਵਾਲ

ਪਟਿਆਲਾ, 10 ਸਤੰਬਰ: ਅਨੁਰਾਗ ਸ਼ਰਮਾ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਜ਼ਿਲ੍ਹਾ ਪਟਿਆਲਾ ਵਿੱਚ ਖਾਣ-ਪੀਣ ਦੀਆਂ ਵਸਤਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਜਾਂ ਅਦਾਰਾ ਮਿਲਾਵਟੀ, ਗੈਰ-ਮਿਆਰੀ ਜਾਂ ਅਸੁਰੱਖਿਅਤ ਖਾਣ-ਪੀਣ ਦੀਆਂ ਵਸਤਾਂ ਵੇਚਦਾ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

ਭੋਜਨ ਸੁਰੱਖਿਆ ਸਬੰਧੀ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫਟੀ ਵਿਭਾਗ ਨੂੰ ਹੋਰ ਚੌਕਸੀ ਅਤੇ ਸਖ਼ਤੀ ਨਾਲ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਤਿਉਹਾਰੀ ਸੀਜ਼ਨ ਦੌਰਾਨ ਮਠਿਆਈਆਂ, ਦੁੱਧ ਤੋਂ ਬਣੀਆਂ ਵਸਤਾਂ, ਖੋਆ, ਪਨੀਰ, ਤੇਲ, ਘਿਓ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇ ਅਤੇ ਸ਼ੱਕੀ ਵਸਤਾਂ ਦੇ ਸੈਂਪਲ ਲੈ ਕੇ ਉਨ੍ਹਾਂ ਦੀ ਜਾਂਚ ਯਕੀਨੀ ਬਣਾਈ ਜਾਵੇ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਭੋਜਨ ਪਦਾਰਥਾਂ ਵਿੱਚ ਮਿਲਾਵਟਖੋਰੀ ਨਾ ਸਿਰਫ਼ ਕਾਨੂੰਨ ਦੀ ਉਲੰਘਣਾ ਹੈ, ਸਗੋਂ ਇਹ ਲੋਕਾਂ ਦੀ ਸਿਹਤ ਨਾਲ ਸਿੱਧਾ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਉਦੇਸ਼ ਲੋਕਾਂ ਨੂੰ ਸਾਫ਼-ਸੁਥਰੀਆਂ, ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਦੀਆਂ ਵਸਤਾਂ ਉਪਲਬਧ ਕਰਵਾਉਣਾ ਹੈ। ਉਨ੍ਹਾਂ ਫੂਡ ਸੇਫਟੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਦਾਰਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਨਾਲ-ਨਾਲ ਲੋਕਾਂ ਵਿੱਚ ਭੋਜਨ ਸੁਰੱਖਿਆ ਸਬੰਧੀ ਜਾਗਰੂਕਤਾ ਵੀ ਵਧਾਈ ਜਾਵੇ।

ਡਿਪਟੀ ਕਮਿਸ਼ਨਰ ਨੇ ਭੋਜਨ ਅਦਾਰਿਆਂ ਤੋਂ ਵਰਤਿਆ ਹੋਇਆ ਖਾਣਾ ਪਕਾਉਣ ਵਾਲਾ ਤੇਲ (ਯੂਸੀਓ), ਭਾਵ ਤਲਣ ਤੋਂ ਬਾਅਦ ਬਚਿਆ ਹੋਇਆ ਤੇਲ, ਇਕੱਠਾ ਕਰਕੇ ਇਸ ਨੂੰ ਬਾਇਓਡੀਜ਼ਲ ਦੇ ਉਤਪਾਦਨ ਲਈ ਵਰਤਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਰਤੇ ਹੋਏ ਖਾਣਾ ਪਕਾਉਣ ਵਾਲੇ ਤੇਲ ਨੂੰ ਮੁੜ ਖਾਣਾ ਬਣਾਉਣ ਲਈ ਵਰਤਣਾ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ, ਇਸ ਲਈ ਇਸ ਦੇ ਸਹੀ ਨਿਪਟਾਰੇ ਅਤੇ ਸੁਰੱਖਿਅਤ ਢੰਗ ਨਾਲ ਇਕੱਠਾ ਕਰਨ ਲਈ ਫੂਡ ਸੇਫਟੀ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ।

ਡੀਐਚਓ ਡਾ. ਗੁਰਪ੍ਰੀਤ ਕੌਰ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਤਿਉਹਾਰੀ ਸੀਜ਼ਨ ਦੌਰਾਨ ਵਿਸ਼ੇਸ਼ ਤੌਰ ’ਤੇ ਮਠਿਆਈਆਂ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਦੀ ਜਾਂਚ ਨੂੰ ਤਰਜੀਹ ਦਿੱਤੀ ਜਾਵੇਗੀ।

ਮੀਟਿੰਗ ਵਿੱਚ ਓਐਸਡੀ (ਸ਼ਹਿਰੀ ਵਿਕਾਸ) ਮੁਕਾਲਿਨ ਆਰ, ਸਿਵਲ ਸਰਜਨ ਡਾ. ਸ਼ੈਲੀ ਜੇਤਲੀ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਹੋਰ ਵਿਭਾਗਾਂ ਦੇ ਅਧਿਕਾਰੀ, ਸਮਾਜਿਕ ਨੁਮਾਇੰਦੇ, ਫੂਡ ਇੰਸਪੈਕਟਰਾਂ ਦੇ ਨਾਲ-ਨਾਲ ਭੋਜਨ ਸੁਰੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੀ ਕੰਪਨੀ ਈਕੋਇਲ ਦੇ ਪ੍ਰਤੀਨਿਧੀ ਵੀ ਹਾਜ਼ਰ ਸਨ।

Related Post

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਪਟਿਆਲਾ, 24 ਅਕਤੂਬਰ: ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ ਜੇਲ੍ਹ ਰੋਡ ‘ਤੇ ਸਥਿਤ ਅਦਾਰੇ ਵੀ ਸ਼ਾਮਲ ਸਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ, ਟੀਮ ਨੇ ਕੁੱਲ 10 ਖੁਰਾਕੀ ਨਮੂਨੇ ਇਕੱਠੇ ਕੀਤੇ, ਜਿਨ੍ਹਾਂ ਵਿੱਚ ਘਿਓ ਦੇ ਚਾਰ ਨਮੂਨੇ ਅਤੇ ਬਦਾਮ ਗਿਰੀ ਦਾ ਇੱਕ ਨਮੂਨਾ ਸ਼ਾਮਲ ਹੈ। ਇਨ੍ਹਾਂ ਨਮੂਨਿਆਂ ਨੂੰ ਲੈਬ ਵਿੱਚ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਨ੍ਹਾਂ ਦੀ ਗੁਣਵੱਤਾ, ਸ਼ੁੱਧਤਾ ਅਤੇ ਨਿਰਧਾਰਤ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਕੀਤੀ ਜਾ ਸਕੇ। ਮੁਹਿੰਮ ਦੌਰਾਨ, ਫੂਡ ਸੇਫਟੀ ਟੀਮ ਨੇ ‘ਰਾਜੇਸ਼ ਟਰੇਡਰਜ਼’ ਤੋਂ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਕੀਤਾ। ਇਹ ਕਾਰਵਾਈ ਘਿਓ ਦੀ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਬਾਰੇ ਸ਼ੱਕ ਪੈਦਾ ਹੋਣ ‘ਤੇ ਕੀਤੀ ਗਈ। ਜ਼ਬਤ ਕੀਤੇ ਗਏ ਸਟਾਕ ਨੂੰ ਲਾਗੂ ਕਾਨੂੰਨੀ ਪ੍ਰਕਿਰਿਆ ਅਨੁਸਾਰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਅਤੇ ਜਾਂਚ ਦੇ ਨਤੀਜਿਆਂ ਅਤੇ ਪ੍ਰਯੋਗਸ਼ਾਲਾ ਵਿਸ਼ਲੇਸ਼ਣ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਨਿਰੀਖਣਾਂ ਦੌਰਾਨ ਇਕੱਠੇ ਕੀਤੇ ਗਏ ਨਮੂਨਿਆਂ ਨੂੰ ਇਹ ਪਤਾ ਲਗਾਉਣ ਲਈ ਜਾਂਚ ਵਾਸਤੇ ਭੇਜਿਆ ਗਿਆ ਹੈ ਕਿ ਕੀ ਇਹ ਉਤਪਾਦ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006’ ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ ਜਾਂ ਨਹੀਂ। ਪ੍ਰਯੋਗਸ਼ਾਲਾ ਦੀਆਂ ਰਿਪੋਰਟਾਂ ਅਤੇ ਹੋਰ ਸਬੰਧਤ ਤੱਥਾਂ ਦੇ ਆਧਾਰ ‘ਤੇ, ਲੋੜ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਨਿਰੀਖਣ ਮੁਹਿੰਮ ਵਿਭਾਗ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ ਜਿਸ ਦਾ ਉਦੇਸ਼ ਘਟੀਆ ਜਾਂ ਅਸੁਰੱਖਿਅਤ ਖੁਰਾਕੀ ਪਦਾਰਥਾਂ ਦੀ ਵਿਕਰੀ ਨੂੰ ਰੋਕਣਾ ਅਤੇ ਜਨਤਕ ਸਿਹਤ ਦੀ ਰੱਖਿਆ ਕਰਨਾ ਹੈ। ਇਹ ਖਾਸ ਤੌਰ ‘ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹੱਤਵਪੂਰਨ ਹੋ ਜਾਂਦਾ ਹੈ, ਜਦੋਂ ਘਿਓ ਅਤੇ ਹੋਰ ਖੁਰਾਕੀ ਵਸਤਾਂ ਦੀ ਮੰਗ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ, ਪਟਿਆਲਾ ਨੇ ਨਿਯਮਤ ਨਿਰੀਖਣਾਂ, ਯੋਜਨਾਬੱਧ ਢੰਗ ਨਾਲ ਨਮੂਨੇ ਲੈਣ ਅਤੇ ਢੁਕਵੀਂ ਕਾਨੂੰਨੀ ਕਾਰਵਾਈ ਰਾਹੀਂ ਖੁਰਾਕੀ ਕਾਰੋਬਾਰੀ ਅਦਾਰਿਆਂ ‘ਤੇ ਸਖ਼ਤ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਹੀ ਸਫਾਈ ਅਤੇ ਸੈਨੇਟਰੀ ਸਥਿਤੀਆਂ ਬਣਾਈ ਰੱਖਣ, ਅਧਿਕਾਰਤ ਅਤੇ ਟਰੇਸੇਬਲ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਲੋੜੀਂਦੇ ਖਰੀਦ ਅਤੇ ਸਪਲਾਈ ਰਿਕਾਰਡ ਰੱਖਣ, ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਹਾਤੇ ਵਿੱਚ ਵੇਚੇ ਜਾਂ ਸਟੋਰ ਕੀਤੇ ਗਏ ਸਾਰੇ ਭੋਜਨ ਪਦਾਰਥ ਨਿਰਧਾਰਤ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹਨ। ਵਿਭਾਗ ਵੱਲੋਂ ਖਪਤਕਾਰਾਂ ਨੂੰ ਭਰੋਸੇਯੋਗ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਜਿੱਥੇ ਵੀ ਲਾਗੂ ਹੋਵੇ ਉਤਪਾਦ ਲੇਬਲ ਅਤੇ ਪੈਕੇਜਿੰਗ ਦੀ ਜਾਂਚ ਕਰਨ, ਅਤੇ ਸ਼ੱਕੀ ਭੋਜਨ ਮਿਲਾਵਟ ਜਾਂ ਹੋਰ ਭੋਜਨ ਸੁਰੱਖਿਆ ਉਲੰਘਣਾਵਾਂ ਵਿਰੁੱਧ ਚੌਕਸ ਰਹਿਣ ਦੀ ਅਪੀਲ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਕਿਸੇ ਵੀ ਸੂਚਨਾਵਾਂ ਦੀ ਰਿਪੋਰਟ ਢੁਕਵੀਂ ਕਾਰਵਾਈ ਲਈ ਖੁਰਾਕ ਸੁਰੱਖਿਆ ਵਿਭਾਗ ਨੂੰ ਕੀਤੀ ਜਾ ਸਕਦੀ ਹੈ।