ਖੇਡਾਂ ਵਤਨ ਪੰਜਾਬ ਦੀਆਂ-2026: ਪਟਿਆਲਾ ਦੇ ਤਿੰਨ ਬਲਾਕਾਂ ਵਿੱਚ ਬਲਾਕ ਪੱਧਰੀ ਖੇਡਾਂ ਦਾ ਪੰਜਵਾਂ ਦਿਨ

ਖੇਡਾਂ ਵਤਨ ਪੰਜਾਬ ਦੀਆਂ-2026: ਪਟਿਆਲਾ ਦੇ ਤਿੰਨ ਬਲਾਕਾਂ ਵਿੱਚ ਬਲਾਕ ਪੱਧਰੀ ਖੇਡਾਂ ਦਾ ਪੰਜਵਾਂ ਦਿਨ
ਖੇਡਾਂ ਵਤਨ ਪੰਜਾਬ ਦੀਆਂ-2026: ਪਟਿਆਲਾ ਦੇ ਤਿੰਨ ਬਲਾਕਾਂ ਵਿੱਚ ਬਲਾਕ ਪੱਧਰੀ ਖੇਡਾਂ ਦਾ ਪੰਜਵਾਂ ਦਿਨ
ਖੇਡਾਂ ਵਤਨ ਪੰਜਾਬ ਦੀਆਂ-2026: ਪਟਿਆਲਾ ਦੇ ਤਿੰਨ ਬਲਾਕਾਂ ਵਿੱਚ ਬਲਾਕ ਪੱਧਰੀ ਖੇਡਾਂ ਦਾ ਪੰਜਵਾਂ ਦਿਨ
ਖੇਡਾਂ ਵਤਨ ਪੰਜਾਬ ਦੀਆਂ-2026: ਪਟਿਆਲਾ ਦੇ ਤਿੰਨ ਬਲਾਕਾਂ ਵਿੱਚ ਬਲਾਕ ਪੱਧਰੀ ਖੇਡਾਂ ਦਾ ਪੰਜਵਾਂ ਦਿਨ
ਖੇਡਾਂ ਵਤਨ ਪੰਜਾਬ ਦੀਆਂ-2026: ਪਟਿਆਲਾ ਦੇ ਤਿੰਨ ਬਲਾਕਾਂ ਵਿੱਚ ਬਲਾਕ ਪੱਧਰੀ ਖੇਡਾਂ ਦਾ ਪੰਜਵਾਂ ਦਿਨ

ਪਟਿਆਲਾ, 11 ਸਤੰਬਰ: ਅਨੁਰਾਗ ਸ਼ਰਮਾ

ਖੇਡ ਵਿਭਾਗ ਪਟਿਆਲਾ ਵੱਲ਼ੋਂ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਪੰਜਵੇਂ ਦਿਨ ਦੀਆਂ ਬਲਾਕ ਪੱਧਰੀ ਖੇਡਾਂ ਦੇ ਪੰਜਵੇਂ ਦਿਨ, ਪਟਿਆਲਾ ਦੇ ਤਿੰਨ ਬਲਾਕਾਂ ਘਨੌਰ, ਸਨੌਰ ਅਤੇ ਸ਼ੰਭੂ ਕਲਾਂ ਵਿਖੇ ਬਲਾਕ ਪੱਧਰੀ ਖੇਡਾਂ ਵਿੱਚ ਵੱਖ-ਵੱਖ ਉਮਰ ਵਰਗ ਵਿੱਚ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਇਲ, ਵਾਲੀਬਾਲ ਸ਼ੂਟਿੰਗ ਅਤੇ ਵਾਲੀਬਾਲ ਸਮੈਸ਼ਿੰਗ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਸ੍ਰ.ਰਜਿੰਦਰ ਸਿੰਘ ਚਹਿਲ ਫਿਜੀਕਲ ਕਾਲਜ ਕਲਿਆਣ, ਖੇਡ ਸਟੇਡੀਅਮ ਪਿੰਡ ਜੱਸੋਵਾਲ, ਸਰਕਾਰੀ ਪੈਪਸੂ ਸਟੇਡੀਅਮ ਰਾਜਪੁਰਾ, ਮੁੱਖ ਮੰਤਰੀ ਖੇਡ ਸਟੇਡੀਅਮ ਪਿੰਡ ਦੇਧਨਾ ਅਤੇ ਮਲਟੀਪਰਪਜ ਸਕੂਲ ਵਿਖੇ ਟੈਨਿਸ ਬਾਲ ਕ੍ਰਿਕਟ ਦੇ ਬਲਾਕ ਪੱਧਰੀ ਟੂਰਨਾਮੈਂਟ ਕਰਵਾਏ ਗਏ।

ਇਹਨਾਂ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਦੌਰਾਨ ਬਲਾਕ ਸ਼ੰਭੂ ਕਲਾਂ ਵਿਖੇ ਸ੍ਰੀ ਗੁਰਲਾਲ ਸਿੰਘ, ਮਾਣਯੋਗ ਐਮ.ਐਲ.ਏ. ਘਨੌਰ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਗਈ। ਬਲਾਕ ਸਨੌਰ ਵਿਖੇ ਸ੍ਰੀ ਅਮਰ ਸੰਗੇੜਾ ਆਪ ਯੂਥ ਪ੍ਰਧਾਨ ਪਟਿਆਲਾ ਨੇ ਸ਼ਿਰਕਤ ਕੀਤੀ।

ਬਲਾਕ ਘਨੌਰ ਗੇਮ ਖੋ-ਖੋ ਉਮਰ ਵਰਗ ਅੰਡਰ-21 ਲੜਕੀਆਂ ਵਿੱਚ ਘਨੌਰ ਸੈਂਟਰ ਦੀ ਟੀਮ ਨੇ ਪਹਿਲਾ ਸਥਾਨ ਅਤੇ ਯੂਨੀਵਰਸਿਟੀ ਕਾਲਜ ਘਨੌਰ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ ਅੰਡਰ-14 ਲੜਕਿਆਂ ਵਿੱਚ ਘਨੌਰ ਸੈਂਟਰ ਦੀ ਟੀਮ ਨੇ ਪਹਿਲਾ ਸਥਾਨ ਅਤੇ ਕਲੱਬ ਘਨੌਰ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕਿਆਂ ਵਿੱਚ ਸੈਂਟਰ ਘਨੌਰ ਨੇ ਪਹਿਲਾ ਸਥਾਨ ਅਤੇ ਲੋਹਸਿੰਬਲੀ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਲੜਕਿਆਂ ਵਿੱਚ ਸੈਂਟਰ ਘਨੌਰ ਦੀ ਟੀਮ ਨੇ ਪਹਿਲਾ ਸਥਾਨ, ਮਾੜੂ ਸਕੂਲ ਦੀ ਟੀਮ ਨੇ ਦੂਸਰਾ ਸਥਾਨ ਅਤੇ ਲੋਹਸਿੰਬਲੀ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ ਹਾਸਲ ਕੀਤੀ।

ਬਲਾਕ ਘਨੌਰ ਵਾਲੀਬਾਲ ਸਮੈਸ਼ਿੰਗ ਉਮਰ ਵਰਗ ਅੰਡਰ-14 ਲੜਕਿਆਂ ਵਿੱਚ ਦਸਮੇਸ਼ ਸਕੂਲ ਘਨੌਰ ਦੀ ਟੀਮ ਨੇ ਪਹਿਲਾ ਸਥਾਨ ਅਤੇ ਗੁਰੂਕੁਲ ਇੰਟਰਨੈਸ਼ਨਲ ਸਕੂਲ ਸੌਗਲਪੁਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕਿਆਂ ਵਿੱਚ ਦਸ਼ਮੇਸ਼ ਸਕੂਲ ਘਨੌਰ ਨੇ ਪਹਿਲਾ ਸਥਾਨ, ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਨੇ ਦੂਸਰਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਲੋਹਸਿੰਬਲੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਲੜਕਿਆਂ ਵਿੱਚ ਦਸ਼ਮੇਸ਼ ਸਕੂਲ ਨੇ ਪਹਿਲਾ, ਪੀ.ਐਸ.ਸ੍ਰੀ ਸਕੂਲ ਘਨੌਰ ਨੇ ਦੂਸਰਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਰਾਵਰ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ।

ਬਲਾਕ ਸਨੌਰ ਵਿਖੇ  ਗੇਮ ਖੋ-ਖੋ ਉਮਰ ਵਰਗ ਅੰਡਰ-14 ਲੜਕੀਆਂ ਵਿੱਚ ਪਹਿਲਾ ਸਥਾਨ ਸ.ਉਧਮ ਸਿੰਘ ਸਟੇਡੀਅਮ ਦੀ ਟੀਮ ਨੇ, ਦੂਸਰਾ ਸਥਾਨ ਜਮੇਜ ਪਬਲਿਕ ਸਕੂਲ ਨੇ ਅਤੇ ਕ੍ਰਮਵਾਰ ਤੀਸਰਾ ਸਥਾਨ ਦੀਪ ਇੰਗਲਿੰਸ਼ ਮਾਡਲ ਹਾਈ ਸਕੂਲ ਨੇ ਪ੍ਰਾਪਤ ਕਰਕੇ ਬਾਜੀ ਮਾਰੀ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਵਿੱਚ ਪਹਿਲਾ ਸਥਾਨ ਸ਼ਹੀਦ ਊਧਮ ਸਿੰਘ ਸਟੇਡੀਅਮ ਦੀ ਟੀਮ ਨੇ ਅਤੇ ਦੂਸਰਾ ਸਥਾਨ ਦੀਪ ਇੰਗਲਿਸ਼ ਮਾਡਲ ਹਾਈ ਸਕੂਲ ਨੇ ਪ੍ਰਾਪਤ ਕੀਤਾ।

ਬਲਾਕ ਸ਼ੰਭੂ ਕਲਾਂ ਵਿਖੇ ਗੇਮ ਵਾਲੀਬਾਲ ਉਮਰ ਵਰਗ ਅੰਡਰ-21 ਲੜਕਿਆਂ ਵਿੱਚ ਮਰਦਾਂਪੁਰ ਦੀ ਟੀਮ ਨੇ ਪਹਿਲਾ ਸਥਾਨ, ਸੰਧਾਰਸੀ ਦੀ ਟੀਮ ਨੇ ਦੂਸਰਾ ਸਥਾਨ, ਪਬਰੀ ਦੀ ਟੀਮ ਨੇ ਤੀਸਰਾ ਸਥਾਨ ਅਤੇ ਸ਼ੰਭੂ ਕਲਾਂ ਦੀ ਟੀਮ ਨੇ ਚੌਥਾ ਸਥਾਨ ਪ੍ਰਾਪਤ ਕੀਤਾ।

Related Post