ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਟੈਨਿਸ ਬਾਲ ਕ੍ਰਿਕਟ ਮੁਕਾਬਲੇ ਕਰਵਾਏ

ਪਟਿਆਲਾ, 13 ਸਤੰਬਰ: ਸਵੀਤਾ ਸ਼ਰਮਾ
ਖੇਡ ਵਿਭਾਗ ਪਟਿਆਲਾ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਟੈਨਿਸ ਬਾਲ ਕ੍ਰਿਕਟ ਉਮਰ ਵਰਗ 14 ਸਾਲ ਤੋਂ ਉੱਪਰ ਲੜਕੇ-ਮੈਨ ਵਰਗ ਦੇ ਬਲਾਕ ਪੱਧਰੀ ਟੂਰਨਾਮੈਂਟ ਕਰਵਾਏ ਗਏ।
ਇਨ੍ਹਾਂ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਲਾਕ ਪਟਿਆਲਾ ਸ਼ਹਿਰੀ ਵਿਖੇ ਟੈਨਿਸ ਬਾਲ ਕ੍ਰਿਕਟ ਵਿੱਚ 10 ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਕ੍ਰਿਕਟ ਕੋਚਿੰਗ ਸੈਂਟਰ, ਜੋ ਕਿ ਪੀ.ਐੱਮ. ਸ੍ਰੀ ਮਲਟੀਪਰਪਜ਼ ਸਕੂਲ ਵਿਖੇ ਚੱਲ ਰਿਹਾ ਹੈ, ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 68 ਦੌੜਾਂ ਦਾ ਟੀਚਾ ਦਿੱਤਾ ਅਤੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਮਲਟੀਪਰਪਜ਼ ਸਕੂਲ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਬਲਾਕ ਪਟਿਆਲਾ ਦਿਹਾਤੀ ਵਿਖੇ ਟੈਨਿਸ ਬਾਲ ਕ੍ਰਿਕਟ ਦੇ ਫਾਈਨਲ ਮੁਕਾਬਲਿਆਂ ਵਿੱਚ ਪਿੰਡ ਲਚਕਾਣੀ ਦੀ ਟੀਮ ਨੇ ਪਹਿਲਾ ਸਥਾਨ ਅਤੇ ਪਿੰਡ ਸਿੱਧੂਵਾਲ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ।
ਸਰਕਾਰੀ ਪੈਪਸੂ ਸਟੇਡੀਅਮ, ਰਾਜਪੁਰਾ ਵਿਖੇ ਟੈਨਿਸ ਬਾਲ ਕ੍ਰਿਕਟ ਵਿੱਚ ਹੋਲੀ ਏਂਜਲ ਸਕੂਲ ਦੀ ਟੀਮ ਨੇ ਐਨ.ਟੀ.ਸੀ.-1 ਰਾਜਪੁਰਾ ਦੀ ਟੀਮ ਨੂੰ 5 ਵਿਕਟਾਂ ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਐਨ.ਟੀ.ਸੀ.-1 ਰਾਜਪੁਰਾ ਦੀ ਟੀਮ ਦੂਜੇ ਸਥਾਨ ’ਤੇ ਰਹੀ।
ਇਸੇ ਤਰ੍ਹਾਂ ਮੁੱਖ ਮੰਤਰੀ ਖੇਡ ਸਟੇਡੀਅਮ, ਪਿੰਡ ਦੇਧਨਾ, ਬਲਾਕ ਪਾਤੜਾ ਵਿਖੇ ਚੱਲ ਰਹੇ ਟੈਨਿਸ ਬਾਲ ਕ੍ਰਿਕਟ ਮੁਕਾਬਲਿਆਂ ਵਿੱਚ ਦਫ਼ਤਰੀਵਾਲਾ ਦੀ ਟੀਮ ਨੇ ਪਿੰਡ ਦੋਧੜਾ ਦੀ ਟੀਮ ਨੂੰ 4 ਵਿਕਟਾਂ ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ।

Related Post