70ਵੀਆਂ ਅੰਤਰ ਜ਼ਿਲ੍ਹਾ
70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕਿਆਂ ਦੇ ਅੰਡਰ-17 ਬਾਕਸਿੰਗ ਦੇ ਮੁਕਾਬਲਿਆਂ ਦਾ ਹੋਇਆ ਆਗਾਜ਼।
ਸਕੂਲ ਖੇਡਾਂ ‘ਚ ਲੜਕਿਆਂ ਦੇ ਅੰਡਰ-17 ਬਾਕਸਿੰਗ ਦੇ ਮੁਕਾਬਲਿਆਂ ਦਾ ਹੋਇਆ ਆਗਾਜ਼
ਪਟਿਆਲਾ , 15 ਸਤੰਬਰ : ਅਨੁਰਾਗ ਸ਼ਰਮਾ
ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕਿਆਂ ਦੇ ਬਾਕਸਿੰਗ ਦੇ ਮੁਕਾਬਲਿਆਂ ਦਾ ਆਗਾਜ਼ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ ਵਿਖੇ ਹੋਇਆ।ਪਿ੍ੰਸੀਪਲ ਜਸਪਾਲ ਸਿੰਘ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਨੇ ਉਚੇਚੇ ਤੌਰ ‘ ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਇਸ ਅੰਤਰ ਜ਼ਿਲ੍ਹਾ ਟੂਰਨਾਮੈਂਟ ਵਿੱਚ ਵੱਖ-ਵੱਖ ਜ਼ਿਲਿਆਂ ਦੇ ਤਕਰੀਬਨ 300 ਖਿਡਾਰੀ ਹਿੱਸਾ ਲੈ ਰਹੇ ਹਨ।
ਇਸ ਮੌਕੇ ਤੇ ਰਜਿਸਟਰੇਸ਼ਨ ਕਮੇਟੀ ਇੰਚਾਰਜ ਕੁਮਾਰੀ ਹੇਮਾ ਸ਼ੇਖੂਪੁਰ,ਮੈਸ ਕਮੇਟੀ ਇੰਚਾਰਜ ਪਿ੍ੰਸੀਪਲ ਰਾਜ ਕੁਮਾਰ ਨੌਗਾਵਾਂ,ਮੈਡੀਕਲ ਕਮੇਟੀ ਇੰਚਾਰਜ ਪਿ੍ੰਸੀਪਲ ਰਾਜੇਸ਼ ਗਰਗ,ਗੁਰਵਿੰਦਰ ਸਿੰਘ ਸੰਧੂ, ਦਿਨੇਸ਼ ਕੁਮਾਰ ਕੋਚ,ਅਨਿਲ ਕੁਮਾਰ,ਬਿਕਰਮਜੀਤ ਸਿੰਘ, ਸਾਰੇ ਹੀ ਜੋਨਲ ਸਕੱਤਰ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।


