ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ‘ਚ ਦਰਸ਼ਕਾਂ ਨੂੰ ਬੰਨ੍ਹ ਕੇ ਰੱਖਿਆ

ਹਮਾਰੇ ਰਾਮ’ ਨਾਟਕ ਦੇ ਦਿਲਕਸ਼ ਮੰਚਨ ਨੇ ਕੀਲੇ ਪਟਿਆਲਾ ਵਾਸੀ
-ਭਗਵੰਤ ਮਾਨ ਸਰਕਾਰ ਵੱਲੋਂ ਸੱਚ, ਧਰਮ, ਦਇਆ ਤੇ ਏਕਤਾ ਦਾ ਸੰਦੇਸ਼ ਫੈਲਾਉਣ ਸਮੇਤ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਉਪਰਾਲਾ- ਡਾ. ਬਲਬੀਰ ਸਿੰਘ
-ਕਿਹਾ, ਪੂਰੇ ਸੂਬੇ ‘ਚ ‘ਹਮਾਰੇ ਰਾਮ’ ਦੇ 41 ਥੀਏਟਰ ਸ਼ੋਅ ਲੋਕਾਂ ਲਈ ਬਿਲਕੁਲ ਮੁਫ਼ਤ
-ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ‘ਚ ਦਰਸ਼ਕਾਂ ਨੂੰ ਬੰਨ੍ਹ ਕੇ ਰੱਖਿਆ

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ 'ਹਮਾਰੇ ਰਾਮ' ਨਾਟਕ ‘ਚ ਦਰਸ਼ਕਾਂ ਨੂੰ ਬੰਨ੍ਹ ਕੇ ਰੱਖਿਆ
ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ‘ਚ ਦਰਸ਼ਕਾਂ ਨੂੰ ਬੰਨ੍ਹ ਕੇ ਰੱਖਿਆ

ਪਟਿਆਲਾ, 18 ਸਤੰਬਰ: ਅਨੁਰਾਗ ਸ਼ਰਮਾ
ਪੰਜਾਬ ਸਰਕਾਰ ਵੱਲੋਂ ਭਗਵਾਨ ਸ੍ਰੀ ਰਾਮ ਦੇ ਸਦੀਵੀ ਉਪਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੇ ਪਟਿਆਲਾ ਵਿਖੇ ਪਹਿਲੇ ਦਿਨ ਮੰਚਨ ਮੌਕੇ ਵਿਲੱਖਣ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਇਸ ਨਾਟਕ ਵਿੱਚ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਨੇ ਮੁੱਖ ਭੂਮਿਕਾ ਵਿੱਚ ਦਮਦਾਰ ਅਦਾਕਾਰੀ ਪੇਸ਼ ਕੀਤੀ।
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿਖੇ ਵੱਡੀ ਗਿਣਤੀ ਪੁੱਜੇ ਦਰਸ਼ਕਾਂ ਨਾਲ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਓਐਸਡੀ ਸ਼ਹਿਰੀ ਵਿਕਾਸ ਮੁਕਿਲਨ ਆਰ, ਏਡੀਸੀ ਦਮਨਜੀਤ ਸਿੰਘ ਮਾਨ, ਕਰਨਲ ਜੇ.ਵੀ, ਜਸਬੀਰ ਸਿੰਘ ਗਾਂਧੀ ਸਮੇਤ ਵੱਡੀ ਗਿਣਤੀ ਦਰਸ਼ਕ ਹਾਜ਼ਰ ਸਨ।
ਸਿਹਤ ਮੰਤਰੀ ਨੇ ਦੱਸਿਆ ਕਿ ਇਹ ਸ਼ੋਅ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਲੋਕਾਂ ਲਈ ਮੁਫ਼ਤ ਕਰਵਾਏ ਜਾ ਰਹੇ 41 ਥੀਏਟਰ ਸ਼ੋਅ ਦੀ ਸੂਬਾ ਪੱਧਰੀ ਸੱਭਿਆਚਾਰਕ ਮੁਹਿੰਮ ਦਾ ਹਿੱਸਾ ਹੈ, ਤਾਂ ਜੋ ਸਮਾਜ ਦੇ ਹਰ ਵਰਗ ਦੇ ਲੋਕ ਭਗਵਾਨ ਸ੍ਰੀ ਰਾਮ ਦੇ ਜੀਵਨ ਅਤੇ ਆਦਰਸ਼ਾਂ ਤੋਂ ਪ੍ਰੇਰਨਾ ਲੈ ਸਕਣ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਥੀਏਟਰ ਦੇ ਪ੍ਰਭਾਵਸ਼ਾਲੀ ਮਾਧਿਅਮ ਰਾਹੀਂ ਸੱਚ, ਧਰਮ, ਦਇਆ ਅਤੇ ਏਕਤਾ ਦਾ ਸੰਦੇਸ਼ ਫੈਲਾਉਣ ਦੇ ਨਾਲ-ਨਾਲ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਅਹਿਮ ਉਪਰਾਲਾ ਕੀਤਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਇਹ ਉਪਰਾਲਾ ਭਗਵਾਨ ਸ੍ਰੀ ਰਾਮ ਦੇ ਸਦੀਵੀ ਉਪਦੇਸ਼ਾਂ ਅਤੇ ਆਦਰਸ਼ਾਂ ਨੂੰ ਬਹੁਤ ਹੀ ਖੂਬਸੂਰਤ ਤਰੀਕੇ ਨਾਲ ਪੇਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ 19 ਸਤੰਬਰ ਨੂੰ ਵੀ ਇੱਥੇ ਦੋ ਸ਼ੋਅ ਹੋਰ ਕਰਵਾਏ ਜਾਣਗੇ।
ਸਿਹਤ ਮੰਤਰੀ ਨੇ ਦੱਸਿਆ ਕਿ ਇਸ ਨਾਟਕ ਦੀ ਖਾਸ ਗੱਲ ਇਹ ਹੈ ਕਿ ਕੌਮਾਂਤਰੀ ਪੱਧਰ ‘ਤੇ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਇਸ ਸ਼ੋਅ ਦਾ ਮੁੱਖ ਆਕਰਸ਼ਨ ਹਨ, ਜਿਨ੍ਹਾਂ ਦੀ ਦਮਦਾਰ ਅਦਾਕਾਰੀ ਇਸ ਸ਼ੋਅ ਦੀ ਖਿੱਚ ਨੂੰ ਹੋਰ ਵਧਾਉਂਦੀ ਹੈ। ਉਨ੍ਹਾਂ ਕਿਹਾ, “ਸੂਬਾ ਸਰਕਾਰ ਰਾਮਾਇਣ ਦੇ ਇਤਿਹਾਸਕ ਮਹਾਂਕਾਵਿ ਰਾਹੀਂ ਸਨਾਤਨ ਧਰਮ ਦੇ ਸਦੀਵੀ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।”
ਉਨ੍ਹਾਂ ਅੱਗੇ ਕਿਹਾ, “ਭਗਵੰਤ ਮਾਨ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿ ਅਜਿਹੇ ਪ੍ਰੋਗਰਾਮ ਸਨਾਤਨ ਧਰਮ ਦੀਆਂ ਸਿੱਖਿਆਵਾਂ ਨੂੰ ਲੋਕਾਂ ਦੇ ਨੇੜੇ ਲੈ ਕੇ ਜਾਣ ਅਤੇ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਸਦੀਵੀ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ।”
’ਹਮਾਰੇ ਰਾਮ’ ‘ਚ ਕਲਾਕਾਰਾਂ ਦੀ ਦਿਲਕਸ਼ ਅਦਾਕਾਰੀ ਨੇ ਦਰਸ਼ਕਾਂ ਨੂੰ ਮੰਤਰ-ਮੁਗਧ ਕੀਤਾ
ਪਟਿਆਲਾ
ਪਟਿਆਲਾ ਵਿਖੇ ਹੋਏ ਪਹਿਲੇ ਸ਼ੋਅ ਨੇ ਸ਼ੁਰੂਆਤੀ ਸੀਨ ਤੋਂ ਲੈ ਕੇ ਆਖਰੀ ਪਰਦੇ ਤੱਕ ਖਚਾਖਚ ਭਰੇ ਆਡੀਟੋਰੀਅਮ ਨੂੰ ਕੀਲ ਕੇ ਰੱਖਿਆ ਅਤੇ ਦਰਸ਼ਕ ਪੂਰੇ ਨਾਟਕ ਦੌਰਾਨ ਲੀਨ ਰਹੇ।ਦਮਦਾਰ ਅਦਾਕਾਰੀ, ਪ੍ਰਭਾਵਸ਼ਾਲੀ ਸੰਵਾਦਾਂ, ਰੂਹਾਨੀ ਸੰਗੀਤ, ਸ਼ਾਨਦਾਰ ਵਿਜ਼ੂਅਲਸ ਅਤੇ ਵਿਸ਼ਵ ਪੱਧਰੀ ਸਟੇਜ ਕਲਾ ਦੇ ਸੁਮੇਲ ਨੇ ਇੱਕ ਬਹੁਤ ਹੀ ਭਾਵੁਕ ਅਤੇ ਅਧਿਆਤਮਿਕ ਮਾਹੌਲ ਸਿਰਜਿਆ। ਆਸ਼ੂਤੋਸ਼ ਰਾਣਾ ਦੁਆਰਾ ਰਾਵਣ ਦੇ ਨਿਭਾਏ ਗਏ ਦਮਦਾਰ ਕਿਰਦਾਰ ਨੇ ਖੂਬ ਤਾਲੀਆਂ ਬਟੋਰੀਆਂ, ਜਦੋਂ ਕਿ ਬਾਕੀ ਕਲਾਕਾਰਾਂ ਨੇ ਵੀ ਮਹਾਂਕਾਵਿ ਦੇ ਹਰ ਕਿਰਦਾਰ ਨੂੰ ਪੂਰੀ ਸ਼ਿੱਦਤ ਨਾਲ ਜੀਵੰਤ ਕੀਤਾ। ਨਾਟਕ ਦੀ ਭਾਵਨਾਤਮਕ ਡੂੰਘਾਈ, ਸ਼ਰਧਾ ਭਰੇ ਮਾਹੌਲ ਅਤੇ ਕਲਾਤਮਕ ਉੱਤਮਤਾ ਨੇ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਲਿਆ, ਜਿਸ ਨਾਲ ਇਹ ਸ਼ਾਮ ਭਾਰਤ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਯਾਦਗਾਰ ਮੌਕਾ ਬਣ ਗਈ।
ਜਿਕਰਯੋਗ ਹੈ ਕਿ ‘ਹਮਾਰੇ ਰਾਮ’ ਮਹਾਨ ਮਹਾਂਕਾਵਿ ਰਾਮਾਇਣ ‘ਤੇ ਅਧਾਰਤ ਇੱਕ ਵੱਡੇ ਪੱਧਰ ਦਾ ਨਾਟਕ ਹੈ, ਜੋ ਵਾਲਮੀਕਿ ਰਾਮਾਇਣ ਦੇ ਅਧਿਆਤਮਿਕ ਤੱਤ ਨਾਲ ਜੁੜੇ ਹੋਏ ਭਗਵਾਨ ਸ੍ਰੀ ਰਾਮ ਦੇ ਜੀਵਨ ਅਤੇ ਆਦਰਸ਼ਾਂ ਨੂੰ ਆਧੁਨਿਕ ਨਾਟਕੀ ਰੂਪ ਵਿੱਚ ਪੇਸ਼ ਕਰਦਾ ਹੈ। ਗੌਰਵ ਭਾਰਦਵਾਜ ਦੁਆਰਾ ਨਿਰਦੇਸ਼ਿਤ ਅਤੇ ਫੈਲੀਸਿਟੀ ਥੀਏਟਰ ਦੁਆਰਾ ਨਿਰਮਿਤ ਇਸ ਨਾਟਕ ਵਿੱਚ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਰਾਵਣ ਦੀ ਭੂਮਿਕਾ ਵਿੱਚ ਹਨ, ਜਿਨ੍ਹਾਂ ਦੇ ਨਾਲ ਕਈ ਹੋਰ ਉੱਘੇ ਕਲਾਕਾਰ ਸ਼ਾਮਲ ਹਨ। ਨਾਟਕ ‘ਹਮਾਰੇ ਰਾਮ’ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ, ਖਾਸ ਕਰਕੇ ਨੌਜਵਾਨ ਪੀੜ੍ਹੀ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਹ ਸ਼ੋਅ ਰਾਮਾਇਣ ਨੂੰ ਵਿਲੱਖਣ ਅਤੇ ਅਣਛੂਹੇ ਪਹਿਲੂਆਂ ਤੋਂ ਪੇਸ਼ ਕਰਦਾ ਹੈ, ਜਿਸ ਨਾਲ ਦਰਸ਼ਕਾਂ ਨੂੰ ਇੱਕ ਨਵਾਂ ਅਤੇ ਗਿਆਨਵਾਨ ਅਨੁਭਵ ਮਿਲਦਾ ਹੈ।”

Related Post