‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

*ਪੁਲਿਸ ਟੀਮਾਂ ਨੇ 157 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*

* ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*

*‘ਯੁੱਧ ਨਸ਼ਿਆਂ ਵਿਰੁੱਧ ’ ਦੇ 572ਵੇਂ ਦਿਨ 129 ਨਸ਼ਾ ਤਸਕਰ 7.3 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ*

ਚੰਡੀਗੜ੍ਹ, 24 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 247ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ  ਅਤੇ ਮੈਪ ਕੀਤੇ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 247ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 285 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 73,415 ਹੋ ਗਈ ਹੈ।

ਮਾਨ ਸਰਕਾਰ ਪੰਜਾਬ ਨੂੰ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦਾ ਮੋਹਰੀ ਕੇਂਦਰ ਬਣਾ ਰਹੀ ਹੈ: ਹਰਪਾਲ ਸਿੰਘ ਚੀਮਾ

ਇਸ ਤੋਂ ਇਲਾਵਾ 157 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਤੌਰ ’ਤੇ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 572ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 129 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 7.3 ਕਿਲੋ ਹੈਰੋਇਨ, 6.3 ਕਿਲੋ ਗਾਂਜਾ, 72 ਕਿਲੋ ਭੁੱਕੀ, 1159 ਨਸ਼ੀਲੀਆਂ ਗੋਲੀਆਂ ਅਤੇ 42,420 ਰੁਪਏ ਦੀ ਡਰੱਗ ਮਨੀ  ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 572 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 79,873 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 22 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Related Post