ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਸਕਟਬਾਲ ਅੰਡਰ 17 ਲੜਕਿਆਂ ਦੇ ਫਾਈਨਲ ‘ਚ ਮੈਚ ਪਟਿਆਲਾ ਵਿੰਗ ਨੇ ਜਿੱਤਿਆ ਗੋਲਡ ਮੈਡਲ

 

 

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਸਕਟਬਾਲ ਅੰਡਰ 17 ਲੜਕਿਆਂ ਦੇ ਫਾਈਨਲ 'ਚ ਮੈਚ ਪਟਿਆਲਾ ਵਿੰਗ ਨੇ ਜਿੱਤਿਆ ਗੋਲਡ ਮੈਡਲ
ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਸਕਟਬਾਲ ਅੰਡਰ 17 ਲੜਕਿਆਂ ਦੇ ਫਾਈਨਲ ‘ਚ ਮੈਚ ਪਟਿਆਲਾ ਵਿੰਗ ਨੇ ਜਿੱਤਿਆ ਗੋਲਡ ਮੈਡਲ

ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕਿਆਂ ਦੇ ਬਾਸਕਟਬਾਲ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਮਲਟੀਪਰਪਜ਼ ਸਕੂਲ ਮਿਡਲ ਬਰਾਂਚ ਪੰਜਾਬੀ ਬਾਗ ਪਟਿਆਲਾ ਵਿਖੇ ਕਰਵਾਏ ਗਏ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਗੁਰਲਾਲ ਸਿੰਘ ਘਨੌਰ ਐਮਐਲਏ ਘਨੌਰ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਅਤੇ  ਉਪਕਾਰ ਸਿੰਘ ਵਿਰਕ ਜਨਰਲ ਸੈਕਟਰੀ  ਖੋ-ਖੋ ਫੈਡਰੇਸ਼ਨ ਆਫ ਇੰਡੀਆ ਨੇ ਉਚੇਚੇ ਤੌਰ ਤੇ ਬਾਸਕਟਬਾਲ ਗਰਾਊਂਡ ਵਿੱਚ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।ਅੱਜ ਦੇ ਹੋਏ ਮੁਕਾਬਲਿਆਂ ਵਿੱਚ ਫਾਈਨਲ ਮੈਚ ਪਟਿਆਲਾ ਵਿੰਗ ਨੇ ਲੁਧਿਆਣਾ ਅਕੈਡਮੀ ਨੂੰ ਹਰਾ ਕੇ ਗੋਲਡ ਮੈਡਲ ਜਿੱਤਿਆ। ਲੁਧਿਆਣਾ ਐਕਡਮੀ ਨੇ ਸਿਲਵਰ ਮੈਡਲ ਜਿੱਤਿਆ।ਹਾਰਡ ਲਾਈਨ ਮੈਚ ਵਿੱਚ ਪਟਿਆਲਾ ਜ਼ਿਲ੍ਹੇ ਦੀ ਟੀਮ ਨੇ ਬਠਿੰੰਡਾ ਜਿਲ੍ਹੇ ਨੂੰ ਹਰਾ ਕੇ ਬਰਾਉਂਨਸ ਮੈਡਲ ਜਿੱਤਿਆ। ਇਸ ਮੌਕੇ ਤੇ ਪ੍ਰਿੰਸੀਪਲ ਵਿਜੇ ਕਪੂਰ ਸਟੇਟ ਅਵਾਰਡੀ, ਅਮਰਜੋਤ ਸਿੰਘ ਕੋਚ,ਜਸਪ੍ਰੀਤ ਸਿੰਘ ਕੋਚ,ਕੰਵਲਦੀਪ ਸਿੰਘ ਕੋਚ,ਰਮਣੀਕ ਅਹੂਜਾ ਕੋਚ, ਗੁਰਮੀਤ ਸਿੰਘ ਕੋਚ, ਅਮਨਿੰੰਦਰ ਸਿੰਘ ਬਾਬਾ, ਰਵੀਇੰਦਰ ਸਿੰਘ,ਗੁਰਪ੍ਰੀਤ ਸਿੰਘ ਟਿਵਾਣਾ,ਸਹਿਬਾਜ ਸਿੰਘ,ਅਮਨਦੀਪ ਕੌਰ, ਗੁਰਵਿੰਦਰ ਸਿੰਘ,ਇਰਵਨਦੀਪ ਕੌਰ,ਇੰਦੂ ਬਾਲਾ,ਪਰਮਜੀਤ ਕੌਰ,ਪੇ੍ਮ ਸਿੰਘ,ਸੁਨੀਲ ਕੁਮਾਰ, ਬਲਵਿੰਦਰ ਸਿੰਘ ਬੱਲੀ, ਪੰਕਜ,ਕੁੰਵਰਪ੍ਤਾਪ ਸਿੰਘ, ਜੈਤਸ਼ਾਹੂਦੀਪ ਸਿੰਘ,ਹਰਜੀਤ ਸਿੰਘ,ਗੁਰਪ੍ਰੀਤ ਸਿੰਘ ਬਾਜਵਾ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।

Related Post

70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17/19 ਲੜਕੇ ਤੇ ਲੜਕੀਆਂ ਦੇ ਆਰਚਰੀ ਮੁਕਾਬਲੇ ਕਰਵਾਏ ਗਏ ਪਟਿਆਲਾ, 24 ਸਤੰਬਰ : ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17/19 ਲੜਕੇ/ਲੜਕੀਆਂ ਦੇ ਆਰਚਰੀ ਦੇ ਮੁਕਾਬਲੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਆਰਚਰੀ ਰੇਂਜ ਵਿਖੇ ਕਰਵਾਏ ਗਏ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ ਅਤੇ ਆਰਚਰੀ ਟੂਰਨਾਮੈਂਟ ਦੇ ਇੰਚਾਰਜ ਪ੍ਰਿੰਸੀਪਲ ਰਾਜ ਕੁਮਾਰ ਨੌਗਾਵਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਆਰਚਰੀ ਰੇਂਜ ਵਿਖੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।ਇਸ ਮੌਕੇ ਤੇ ਸੁਰਿੰਦਰ ਸਿੰਘ ਕੋਚ,ਗੌਰਵ ਸ਼ਰਮਾ ਕੋਚ, ਕੁਲਵਿੰਦਰ ਸਿੰਘ ਕੋਚ,ਰਵੀ ਕੁਮਾਰ ਕੋਚ,ਮਨਪ੍ਰੀਤ ਸਿੰਘ ਕੋਚ,ਸ਼ਗਨਪ੍ਰੀਤ ਸਿੰਘ ਕੋਚ, ਪਵਨਦੀਪ ਸਿੰਘ ਗਿੱਲ ਕੋਚ, ਗੁਰਪ੍ਰੀਤ ਸਿੰਘ ਝੰਡਾ,ਰਾਜੇਸ਼ ਕੁਮਾਰ,ਹਰਪ੍ਰੀਤ ਸਿੰਘ ਹੈਪੀ, ਵਿਕਾਸ ਜਿੰਦਲ,ਗੌਰਵ ਵਿਰਦੀ, ਅਰੁਣ ਕੁਮਾਰ,ਰਾਧਾ ਰਾਣੀ, ਹਰਪ੍ਰੀਤ ਕੌਰ,ਮੋਨੀਕਾ,ਮਲਕੀਤ ਸਿੰਘ,ਜਸਪਾਲ ਕੌਰ, ਇੰਦਰਵੀਰਪਾਲ ਕੌਰ,ਰਾਕੇਸ਼ ਕੁਮਾਰ,ਸੁਨੀਲ ਕੁਮਾਰ,ਹਰਜੀਤ ਸਿੰਘ,ਬਲਕਾਰ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।