
ਪਟਿਆਲਾ , 29 ਸਤੰਬਰ: ਸਵੀਤਾ ਸ਼ਰਮਾ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਐਸ.ਸੀ. ਕਿਸਾਨਾਂ ਲਈ ਸੀ.ਆਰ.ਐਮ. ਸਕੀਮ ਅਧੀਨ ਪਰਾਲੀ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਲਈ ਇੱਕ ਵਾਰ ਫਿਰ ਤੋਂ ਅਰਜੀਆਂ ਦੀ ਮੰਗ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਕੀਤੀ ਗਈ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਡਾ. ਦਾਰਾ ਸਿੰਘ ਨੇ ਦੱਸਿਆ ਕਿ ਸੀ.ਆਰ. ਐਮ. ਸਕੀਮ ਸਾਲ 2026—27 ਅਧੀਨ ਕੰਪੋਨੈਟ—1 ਤਹਿਤ ਐਸ.ਸੀ. ਕਿਸਾਨਾਂ ਨੂੰ ਪਰਾਲੀ ਦੀ ਸਾਂਭ—ਸੰਭਾਲ ਕਰਨ ਵਾਲੀਆਂ ਮਸ਼ੀਨਾਂ 50# ਸਬਸਿਡੀ ਉੱਪਰ ਉਪਲੱਭਧ ਕਰਵਾਉਣ ਹਿੱਤ ਸਰਕਾਰ ਵੱਲੋਂ ਪੋਰਟਲ ਼ਪਗਜਠ਼ਫੀਜਅਕਗਖਬਲ।ਫਰਠ ਦੁਬਾਰਾ ਮਿਤੀ 26.09.2026 ਤੋਂ ਖੋਲ ਦਿੱਤਾ ਗਿਆ ਹੈ। ਉਹਨਾਂ ਦਸਿਆ ਕਿ ਇਸ ਵਿਸ਼ੇਸ਼ ਮੁਹਿੰਮ ਵਿਚ ਪ੍ਰਾਪਤ ਹੋਣ ਵਾਲੇ ਬਿਨੈ ਪੱਤਰਾਂ ਦੀ ਚੋਣ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਪੋਰਟਲ ਜਿਲ੍ਹੇ ਨੂੰ ਅਲਾਟ ਕੀਤੇ ਗਏ ਟੀਚਿਆਂ ਦੀ ਪ੍ਰਾਪਤੀ ਤੱਕ ਖੁੱਲ੍ਹਾ ਰੱਖਿਆ ਜਾਵੇਗਾ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਨੇ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਨੂੰ ਪਿੰਡ ਪੱਧਰ ਤੇ ਕੈਂਪਾਂ ਰਾਹੀਂ ਅਤੇ ਮੀਟਿੰਗਾਂ ਰਾਹੀਂ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਦਿਸ਼ਾ ਨਿਰਦੇਸ਼ ਦਿੱਤੇ।

