ਹਿਮਾਚਲ ਸਰਕਾਰ ਦਾ ਔਰਤਾਂ ਨੂੰ ਵੱਡਾ ਤੋਹਫ਼ਾ, ਮਿਲਣਗੇ 1000 ਰੁਪਏ ਪ੍ਰਤੀ ਮਹੀਨਾਂ

ਹਿਮਾਚਲ: ਹਿਮਾਚਲ ਸਰਕਾਰ ਨੇ ਅੱਜ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ ਅੱਜ ਵੱਡਾ ਤੋਹਫ਼ਾ ਦਿੰਦੇ ਹੋਏ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਲੋਕ ਸਭਾ ਚੋਣਾਂ ਤੋਂ ਕੁੱਝ ਸਮਾਂ ਪਹਿਲਾਂ ਸ਼ਿਮਲਾ ‘ਚ ਪ੍ਰੈੱਸ ਕਾਨਫਰੰਸ ਬੁਲਾ ਕੇ ਸਾਰੀਆਂ ਔਰਤਾਂ ਨੂੰ ਹਰ ਮਹੀਨੇ 1500 ਰੁਪਏ ਦੇਣ ਦੀ ਗਰੰਟੀ ਦਿਤੀ ਸੀ।

ਅੱਜ ਮੁੱਖ ਮੰਤਰੀ ਸੁੱਖੂ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਧੀਆਂ ਅਤੇ ਔਰਤਾਂ ਨੂੰ ਇਹ ਲਾਭ ਮਿਲੇਗਾ। ਇਹ ਸਕੀਮ 1 ਅਪ੍ਰੈਲ, 2024 ਤੋਂ ਸ਼ੁਰੂ ਹੋਵੇਗੀ। ਇਸ ਯੋਜਨਾ ਨੂੰ ‘ਇੰਦਰਾ ਗਾਂਧੀ ਪਿਆਰੀ ਭੈਣ ਸੁਖ ਸਨਮਾਨ ਨਿਧੀ ਯੋਜਨਾ’ ਦਾ ਨਾਂਅ ਦਿਤਾ ਗਿਆ ਹੈ।

Related Post