ਸ੍ਰੀ ਬਲਕਾਰ ਸਿੰਘ ਨੇ ਸਰਕਾਰੀ ਹਾਈ ਸਕੂਲ ਧਬਲਾਨ ਵਿਖੇ ਬਤੌਰ ਡੀ.ਪੀ.ਈ. ਵਜੋਂ ਅਹੁਦਾ ਸੰਭਾਲਿਆ
(ਪਟਿਆਲਾ) 30 ਸਤੰਬਰ,

ਅਨੁਰਾਗ ਸ਼ਰਮਾ
ਸਰਕਾਰੀ ਹਾਈ ਸਕੂਲ ਧਬਲਾਨ ਵਿਖੇ ਲੰਮੇ ਸਮੇਂ ਤੋਂ ਬਤੌਰ ਪੀ.ਟੀ.ਆਈ. ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਸ੍ਰੀ ਬਲਕਾਰ ਸਿੰਘ ਨੂੰ ਵਿਭਾਗ ਵੱਲੋਂ ਤਰੱਕੀ ਦੇ ਕੇ ਡੀ.ਪੀ.ਈ. ਬਣਾਇਆ ਗਿਆ ਹੈ। ਤਰੱਕੀ ਮਿਲਣ ਉਪਰੰਤ ਉਹਨਾਂ ਨੇ ਇਸੇ ਸਕੂਲ ਵਿੱਚ ਹੀ ਬਤੌਰ ਡੀ.ਪੀ.ਈ. ਆਪਣਾ ਅਹੁਦਾ ਸੰਭਾਲ ਲਿਆ ਹੈ। ਸਕੂਲ ਮੁੱਖ ਅਧਿਆਪਿਕਾ ਸ੍ਰੀਮਤੀ ਰਜਨੀ ਸਿੰਗਲਾ ਨੇ ਸ੍ਰੀ ਬਲਕਾਰ ਸਿੰਘ ਨੂੰ ਰਸਮੀ ਤੌਰ ’ਤੇ ਨਵੇਂ ਅਹੁਦੇ ’ਤੇ ਜੁਆਇੰਨ ਕਰਵਾਇਆ। ਇਸ ਮੌਕੇ ਮੁੱਖ ਅਧਿਆਪਿਕਾ ਨੇ ਉਹਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਬਲਕਾਰ ਸਿੰਘ ਇੱਕ ਮਿਹਨਤੀ, ਸਮਰਪਿਤ ਅਤੇ ਅਨੁਸ਼ਾਸਨ ਪਸੰਦ ਅਧਿਆਪਕ ਹਨ। ਉਹਨਾਂ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ ਹਨ। ਉਹਨਾਂ ਉਮੀਦ ਜਤਾਈ ਕਿ ਨਵੀਂ ਜ਼ਿੰਮੇਵਾਰੀ ਮਿਲਣ ਨਾਲ ਸਕੂਲ ਦੀਆਂ ਖੇਡ ਗਤੀਵਿਧੀਆਂ ਨੂੰ ਹੋਰ ਬਲ ਮਿਲੇਗਾ ਅਤੇ ਵਿਦਿਆਰਥੀ ਸੂਬਾ ਅਤੇ ਰਾਸ਼ਟਰੀ ਪੱਧਰ ’ਤੇ ਸਕੂਲ ਦਾ ਨਾਂ ਰੌਸ਼ਨ ਕਰਨਗੇ। ਇਸ ਮੌਕੇ ਸ੍ਰੀ ਬਲਕਾਰ ਸਿੰਘ ਨੇ ਸਿੱਖਿਆ ਵਿਭਾਗ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਜੋੜਨਾ ਅਤੇ ਨਰੋਈ ਸਿਹਤ ਪ੍ਰਦਾਨ ਕਰਨਾ ਉਹਨਾਂ ਦੀ ਮੁੱਖ ਤਰਜੀਹ ਰਹੇਗੀ। ਇਸ ਖ਼ੁਸ਼ੀ ਦੇ ਮੌਕੇ ਸ੍ਰੀ ਪ੍ਰੇਮ ਸਿੰਘ, ਸ੍ਰੀ ਵਰਿੰਦਰਪਾਲ ਸਿੰਘ, ਸ੍ਰੀਮਤੀ ਅਮਨਜੋਤ ਕੌਰ, ਸ੍ਰੀਮਤੀ ਮਮਤਾ ਰਾਣੀ, ਸ੍ਰੀਮਤੀ ਰਾਧਾ ਰਾਣੀ, ਸ੍ਰੀਮਤੀ ਹਰਮਿੰਦਰ ਕੌਰ, ਸ੍ਰੀਮਤੀ ਸਤਵਿੰਦਰ ਕੌਰ, ਸ੍ਰੀ ਕਰਨਵੀਰ ਸਿੰਘ, ਸ੍ਰੀਮਤੀ ਰਮਨਦੀਪ ਕੌਰ, ਸ੍ਰੀਮਤੀ ਅਮਨਦੀਪ ਕੌਰ ਅਤੇ ਹੋਰ ਸਟਾਫ ਮੈਂਬਰ ਮੌਜੂਦ ਸਨ।

