ਆਂਗਣਵਾੜੀ ਵਰਕਰਾਂ ਲਈ ਵੱਡੀ ਖ਼ਬਰ

ਆਂਗਣਵਾੜੀ ਵਰਕਰਾਂ ਲਈ ਆ ਰਹੀ ਹੈ ਵੱਡੀ ਖ਼ਬਰ… ਪਰ ਅਗਲੇ 15 ਦਿਨ ਇਨ੍ਹਾਂ ਵਰਕਰਾਂ ਲਈ ਬੇਹੱਦ ਅਹਿਮ ਰਹਿਣ ਵਾਲੇ ਹਨ। ਕਿਉਂਕਿ ਮਾਣ ਭੱਤਾ ਦੁੱਗਣਾ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦ ਆਂਗਣਵਾੜੀ ਵਰਕਰਾਂ ਵੱਲੋਂ ਆਪਣਾ ਧਰਨਾ ਤਾਂ ਮੁਲਤਵੀ ਕਰ ਦਿੱਤਾ ਗਿਆ ਹੈ, ਪਰ ਸਰਕਾਰ ਨੂੰ ਹੁਣ 15 ਦਿਨਾਂ ਦੀ ਸਮਾਂ-ਸੀਮਾ ਦਿੱਤੀ ਗਈ ਹੈ। ਸਵਾਲ ਇਹ ਹੈ ਕਿ ਕੀ 15 ਦਿਨਾਂ ਦੇ ਅੰਦਰ ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਹੋ ਜਾਵੇਗਾ? ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਦੀ ਦੇਖਭਾਲ ਤੋਂ ਲੈ ਕੇ ਮਾਵਾਂ ਅਤੇ ਬੱਚਿਆਂ ਨਾਲ ਜੁੜੀਆਂ ਕਈ ਜ਼ਿੰਮੇਵਾਰੀਆਂ ਨਿਭਾਉਣ ਵਾਲੀਆਂ ਵਰਕਰਾਂ ਅਤੇ ਹੈਲਪਰਾਂ ਦੇ ਮਾਣ ਭੱਤੇ ਨੂੰ ਲੈ ਕੇ ਇਹ ਮਾਮਲਾ ਲੰਮੇ ਸਮੇਂ ਤੋਂ ਚਰਚਾ ਵਿੱਚ ਹੈ। ਹੁਣ ਗੱਲਬਾਤ ਤੋਂ ਬਾਅਦ ਕੀ ਬਣਿਆ ਮਾਮਲਾ, ਆਓ ਤੁਹਾਨੂੰ ਦੱਸਦੇ ਹਾਂ। ਚੰਡੀਗੜ੍ਹ ਸਥਿਤ ਸੈਕਟਰੇਟ ਵਿਖੇ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਭਾਗ ਦੀ ਡਾਇਰੈਕਟਰ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸੁਮਨਦੀਪ ਕੌਰ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਯੂਨੀਅਨ ਵੱਲੋਂ ਸਭ ਤੋਂ ਮੁੱਖ ਮੰਗ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦੀ ਰੱਖੀ ਗਈ।

ਇੱਕੋ Recharge ’ਤੇ ਚੱਲਣਗੇ ਪੂਰੇ ਪਰਿਵਾਰ ਦੇ ਫੋਨ!

ਯੂਨੀਅਨ ਆਗੂਆਂ ਨੇ ਸਰਕਾਰ ਨੂੰ ਉਹ ਵਾਅਦਾ ਵੀ ਯਾਦ ਕਰਵਾਇਆ, ਜਿਸ ਵਿੱਚ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਾਣ ਭੱਤਾ ਦੁੱਗਣਾ ਕਰਨ ਦੀ ਗੱਲ ਕੀਤੀ ਗਈ ਸੀ। ਇਸ ਦੇ ਨਾਲ ਹੀ ਵਰਕਰਾਂ ਨੇ ਸਾਲਾਨਾ ਇੰਕਰੀਮੈਂਟ ਵਧਾਉਣ ਦੀ ਮੰਗ ਵੀ ਸਰਕਾਰ ਅੱਗੇ ਰੱਖੀ। ਸਭ ਤੋਂ ਵੱਡੀ ਗੱਲ… ਯੂਨੀਅਨ ਦੇ ਮੁਤਾਬਕ, ਮੀਟਿੰਗ ਦੌਰਾਨ ਵਿੱਤ ਮੰਤਰੀ ਵੱਲੋਂ 15 ਦਿਨਾਂ ਦੇ ਅੰਦਰ ਮਾਣ ਭੱਤਾ ਦੁੱਗਣਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਭਰੋਸੇ ਤੋਂ ਬਾਅਦ ਯੂਨੀਅਨ ਨੇ 3 ਅਕਤੂਬਰ ਨੂੰ ਕੀਤਾ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਹੈ। ਪਰ ਕਹਾਣੀ ਇੱਥੇ ਖ਼ਤਮ ਨਹੀਂ ਹੁੰਦੀ। ਜੇ 15 ਦਿਨਾਂ ਵਿੱਚ ਮੰਗ ਪੂਰੀ ਨਾ ਹੋਈ ਤਾਂ? ਯੂਨੀਅਨ ਨੇ ਸਾਫ਼ ਕਰ ਦਿੱਤਾ ਹੈ ਕਿ ਜੇ ਨਿਰਧਾਰਤ ਸਮੇਂ ਵਿੱਚ ਮਾਣ ਭੱਤਾ ਦੁੱਗਣਾ ਨਹੀਂ ਕੀਤਾ ਜਾਂਦਾ ਤਾਂ 18 ਅਕਤੂਬਰ ਨੂੰ ਸੰਗਰੂਰ ਵਿੱਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਸਿਰਫ਼ ਮਾਣ ਭੱਤਾ ਹੀ ਨਹੀਂ, ਵਰਕਰਾਂ ਨੇ ਹੋਰ ਵੀ ਕਈ ਮੰਗਾਂ ਸਰਕਾਰ ਅੱਗੇ ਰੱਖੀਆਂ ਹਨ।

LPG ਸਿਲੰਡਰ ਹੋਇਆ ਮਹਿੰਗਾ, ਦੇਖੋ ਨਵੇਂ ਰੇਟ

ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਅਧਿਆਪਕ ਦਾ ਦਰਜਾ ਦੇਣ ਅਤੇ 2020 ਦੀ ਕੇਂਦਰੀ ਨੀਤੀ ਮੁਤਾਬਕ ਸਿਖਲਾਈ ਦੇਣ ਦੀ ਮੰਗ ਵੀ ਮੀਟਿੰਗ ਦੌਰਾਨ ਰੱਖੀ ਗਈ। ਇਸ ਤੋਂ ਇਲਾਵਾ 58 ਸਾਲ ਦੀ ਉਮਰ ਪੂਰੀ ਕਰ ਚੁੱਕੀਆਂ ਵਰਕਰਾਂ, ਵਿਧਵਾਵਾਂ ਅਤੇ ਦਿਵਿਆਂਗਾਂ ਨੂੰ ਪੰਜਾਬ ਸਰਕਾਰ ਦੀ ਪੈਨਸ਼ਨ ਦੇ ਦਾਇਰੇ ਵਿੱਚ ਲਿਆਉਣ ਦੀ ਮੰਗ ਵੀ ਕੀਤੀ ਗਈ। ਸੇਵਾ ਮੁਕਤੀ ਸਮੇਂ ਮਿਲਣ ਵਾਲੀ ਰਕਮ ਵਿੱਚ ਵਾਧੇ ਦੀ ਮੰਗ ਵੀ ਸਾਹਮਣੇ ਆਈ ਹੈ। ਯੂਨੀਅਨ ਵੱਲੋਂ ਵਰਕਰਾਂ ਲਈ ਪੰਜ ਲੱਖ ਰੁਪਏ ਅਤੇ ਹੈਲਪਰਾਂ ਲਈ ਤਿੰਨ ਲੱਖ ਰੁਪਏ ਕਰਨ ਦੀ ਮੰਗ ਰੱਖੀ ਗਈ, ਜਿਸ ’ਤੇ ਸਹਿਮਤੀ ਪ੍ਰਗਟਾਉਣ ਦੀ ਗੱਲ ਸਾਹਮਣੇ ਆਈ ਹੈ। ਇੱਕ ਹੋਰ ਅਹਿਮ ਅਪਡੇਟ ਵੀ ਸਾਹਮਣੇ ਆਈ ਹੈ।

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, 1 ਅਕਤੂਬਰ ਤੋਂ ਨਵਾਂ ਸਮਾਂ ਲਾਗੂ

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਫਾਰਮ ਭਰਨ ਲਈ ਵਰਕਰਾਂ ਨੂੰ 25 ਰੁਪਏ ਅਤੇ ਸਖੀਆਂ ਨੂੰ 300 ਰੁਪਏ ਦੇਣ ਸਬੰਧੀ ਬਜਟ ਜਲਦ ਜਾਰੀ ਕਰਨ ਲਈ ਵਿੱਤ ਮੰਤਰੀ ਵੱਲੋਂ ਵਿਭਾਗੀ ਡਾਇਰੈਕਟਰ ਨੂੰ ਨਿਰਦੇਸ਼ ਦਿੱਤੇ ਜਾਣ ਦੀ ਜਾਣਕਾਰੀ ਯੂਨੀਅਨ ਵੱਲੋਂ ਦਿੱਤੀ ਗਈ ਹੈ। ਹੁਣ ਇਸ ਪੂਰੇ ਮਾਮਲੇ ਵਿੱਚ ਸਭ ਦੀਆਂ ਨਜ਼ਰਾਂ ਅਗਲੇ 15 ਦਿਨਾਂ ’ਤੇ ਟਿਕੀਆਂ ਹੋਈਆਂ ਹਨ। ਕੀ ਸਰਕਾਰ ਵੱਲੋਂ ਕੀਤੇ ਭਰੋਸੇ ਮੁਤਾਬਕ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਹੁੰਦਾ ਹੈ, ਜਾਂ ਫਿਰ 18 ਅਕਤੂਬਰ ਨੂੰ ਸੰਗਰੂਰ ਵਿੱਚ ਯੂਨੀਅਨ ਵੱਲੋਂ ਐਲਾਨਿਆ ਰੋਸ ਪ੍ਰਦਰਸ਼ਨ ਦੇਖਣ ਨੂੰ ਮਿਲੇਗਾ… ਇਸ ਦਾ ਜਵਾਬ ਹੁਣ ਆਉਣ ਵਾਲੇ ਦਿਨਾਂ ਵਿੱਚ ਸਾਹਮਣੇ ਆਵੇਗਾ।

Related Post