ਪੰਜਾਬ ਖੇਡ ਯੂਨੀਵਰਸਿਟੀ ਨੇ ਬਜ਼ੁਰਗਾਂ ਦੀ ਸਾਂਭ-ਸੰਭਾਲ ਦਾ ਸਮਾਜ ਨੂੰ ਦਿੱਤਾ ਨਿਵੇਕਲਾ ਸੁਨੇਹਾ- ਉਲੰਪੀਅਨ ਡਾ. ਰੂਪਾ ਸੈਣੀ

ਪੰਜਾਬ ਖੇਡ ਯੂਨੀਵਰਸਿਟੀ ਨੇ ਬਜ਼ੁਰਗਾਂ ਦੀ ਸਾਂਭ-ਸੰਭਾਲ ਦਾ ਸਮਾਜ ਨੂੰ ਦਿੱਤਾ ਨਿਵੇਕਲਾ ਸੁਨੇਹਾ- ਉਲੰਪੀਅਨ ਡਾ. ਰੂਪਾ ਸੈਣੀ
ਪੰਜਾਬ ਖੇਡ ਯੂਨੀਵਰਸਿਟੀ ਨੇ ਬਜ਼ੁਰਗਾਂ ਦੀ ਸਾਂਭ-ਸੰਭਾਲ ਦਾ ਸਮਾਜ ਨੂੰ ਦਿੱਤਾ ਨਿਵੇਕਲਾ ਸੁਨੇਹਾ- ਉਲੰਪੀਅਨ ਡਾ. ਰੂਪਾ ਸੈਣੀ
ਪੰਜਾਬ ਖੇਡ ਯੂਨੀਵਰਸਿਟੀ ਨੇ ਬਜ਼ੁਰਗਾਂ ਦੀ ਸਾਂਭ-ਸੰਭਾਲ ਦਾ ਸਮਾਜ ਨੂੰ ਦਿੱਤਾ ਨਿਵੇਕਲਾ ਸੁਨੇਹਾ- ਉਲੰਪੀਅਨ ਡਾ. ਰੂਪਾ ਸੈਣੀ

ਪੰਜਾਬ ਖੇਡ ਯੂਨੀਵਰਸਿਟੀ ਨੇ ਬਜ਼ੁਰਗਾਂ ਦੀ ਸਾਂਭ-ਸੰਭਾਲ ਦਾ ਸਮਾਜ ਨੂੰ ਦਿੱਤਾ ਨਿਵੇਕਲਾ ਸੁਨੇਹਾ- ਉਲੰਪੀਅਨ ਡਾ. ਰੂਪਾ ਸੈਣੀ
ਪੰਜਾਬ ਖੇਡ ਯੂਨੀਵਰਸਿਟੀ ਨੇ ਬਜ਼ੁਰਗਾਂ ਦੀ ਸਾਂਭ-ਸੰਭਾਲ ਦਾ ਸਮਾਜ ਨੂੰ ਦਿੱਤਾ ਨਿਵੇਕਲਾ ਸੁਨੇਹਾ- ਉਲੰਪੀਅਨ ਡਾ. ਰੂਪਾ ਸੈਣੀ

ਬਜ਼ੁਰਗਾਂ ਦੀ ਤੰਦਰੁਸਤੀ ਲਈ 10ਰੋਜ਼ਾ ਕੈਂਪ ਸਫਲਤਾਪੂਰਵਕ ਸੰਪੰਨ

ਬਜ਼ੁਰਗ ਸਾਡਾ ਸਰਮਾਇਆ, -ਪ੍ਰੋ. ਪੁਸ਼ਪਿੰਦਰ ਗਿੱਲ

ਪਟਿਆਲਾ, 1 ਅਕਤੂਬਰ: ਅਨੁਰਾਗ ਸ਼ਰਮਾ
ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ 21 ਸਤੰਬਰ ਤੋਂ 30 ਸਤੰਬਰ ਤੱਕ ਬਜ਼ੁਰਗਾਂ ਦੀ ਤੰਦਰੁਸਤੀ ਲਈ 10 ਰੋਜ਼ਾ ਕੈਂਪ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਖੇਡ ਯੂਨੀਵਰਸਿਟੀ ਨੇ ਇਸ ਕੈਂਪ ਜ਼ਰੀਏ ਬਜ਼ੁਰਗਾਂ ਦੀ ਸਾਂਭ-ਸੰਭਾਲ  ਦਾ ਨਿਵੇਕਲਾ ਸੁਨੇਹਾ ਪੂਰੇ ਸਮਾਜ ਨੂੰ ਦਿੱਤਾ ਹੈ। ਇਸ ਕੈਂਪ ਦੇ ਵਿਦਾਇਗੀ ਸਮਾਰੋਹ ਵਿਚ ਹਾਕੀ ਉਲੰਪੀਅਨ ਡਾ. ਰੂਪਾ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਕਿਹਾ ਕਿ ਅਸੀਂ ਬਜੁਰਗਾਂ ਦੀ ਸਿਹਤ ਅਤੇ ਮਾਨਸਿਕ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆ ਇਹ ਕੈਂਪ ਦਾ ਲਗਾਇਆ ਸੀ। ਅੱਜ ਦੇ ਸਮੇਂ ਬਜੁਰਗਾਂ ਨੂੰ ਸਭ ਤੋਂ ਵੱਧ ਅੱਖੋਂ-ਪਰੋਖੇ ਕੀਤਾ ਜਾਂਦਾ ਹੈ। ਪਰਿਵਾਰਾਂ ਵਿਚ ਜਿਹੜੀ ਪੁੱਛ-ਪੜਤਾਲ ਬਜੁਰਗਾਂ ਦੀ ਹੋਣੀ ਚਾਹੀਦੀ ਹੈ, ਉਹ ਨਹੀਂ ਹੋ ਰਹੀ ਸਗੋਂ ਉਹਨਾਂ ਨੂੰ ਵਾਧੂ ਪਈ ਵਸਤੂ ਵਜੋਂ ਦੇਖਿਆ ਜਾ ਰਿਹਾ ਹੈ ਜਿਹੜੀ ਸਾਡੇ ਸਮਾਜ ਦੀ ਸਭ ਤੋਂ ਵੱਡੀ ਤ੍ਰਾਸਦੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡਾ ਸਰਮਾਇਆ ਹਨ। ਉਹਨਾਂ ਦੇ ਸਾਰੀ ਉਮਰ ਦੇ ਤਜ਼ਰਬੇ, ਉਹਨਾਂ ਦਾ ਨਜ਼ਰੀਆ ਸਾਡੇ ਲਈ ਖਜ਼ਾਨੇ ਦਾ ਕੰਮ ਕਰ ਸਕਦਾ ਹੈ। ਜਿਹੜੀਆਂ ਗੱਲਾਂ ਅਸੀਂ ਉਹਨਾਂ ਦੀ ਜ਼ਿੰਦਗੀ ਦੇ  ਤਜ਼ਰਬੇ ਸਾਂਝੇ ਕਰਕੇ ਸਿੱਖ ਸਕਦੇ ਹਾਂ, ਉਹ ਕਿਸੇ ਕਿਤਾਬ ਵਿਚੋਂ ਨਹੀਂ ਸਿੱਖੇ ਜਾ ਸਕਦੇ।
ਇਸ ਮੌਕੇ ਡਾ. ਰੂਪਾ ਸੈਣੀ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਸਾਡਾ ਸਮਾਜ ਕੁਰਾਹੇ ਪਿਆ ਹੋਇਆ ਹੈ, ਇਸ ਵਿਚ ਬਜ਼ੁਰਗਾਂ ਦੀ ਬੇਕਦਰੀ ਤੇ ਨਿਰਾਦਰ ਆਮ ਵਰਤਾਰਾ ਹੈ, ਜਿਆਦਾਤਰ ਘਰਾਂ ਵਿਚ ਔਲਾਦ ਬੁਢਾਪੇ ਸਮੇਂ ਆਪਣੇ ਮਾਂ-ਬਾਪ ਤੋਂ ਕਿਨਾਰਾ ਕਰਨ ਲੱਗ ਪਈ ਹੈ। ਉਹਨਾਂ ਕਿਹਾ ਕਿ ਮੈਂ ਖੇਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਗਿੱਲ ਨੂੰ ਇਸ ਨੇਕ ਉਪਰਾਲੇ ਲਈ ਵਧਾਈ ਦਿੰਦੀ ਹਾਂ। ਉਹਨਾਂ ਦੀ ਦੂਰ ਅੰਦੇਸ਼ੀ ਸਦਕਾ ਇਕ ਚੰਗਾ ਸੁਨੇਹਾ ਸਮਾਜ ਵਿਚ ਜਾ ਸਕਿਆ ਹੈ ਅਤੇ ਬਜ਼ੁਰਗਾਂ ਦਾ ਆਸ਼ੀਰਵਾਦ ਵੀ ਇਸ ਯੂਨੀਵਰਸਿਟੀ ਨੂੰ ਮਿਲ ਸਕਿਆ ਹੈ। ਵਿਦਾਇਗੀ ਸਮਾਰੋਹ ਦੌਰਾਨ ਬਜ਼ੁਰਗ ਆਪਣੇ ਕੈਂਪ ਦੇ ਅਨੁਭਵ ਸਾਂਝੇ ਕਰਦਿਆ ਕਾਫੀ ਖੁਸ਼ ਅਤੇ ਉਤਸ਼ਾਹਿਤ ਨਜ਼ਰ ਆਏ। ਅੰਤ ਵਿਚ ਸਾਰੇ ਬਜ਼ੁਰਗਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਡਾ. ਗਿੱਲ ਨੇ ਦੱਸਿਆ ਕਿ ਇਸ ਕੈਂਪ ਵਿੱਚ 110 ਦੀ ਗਿਣਤੀ ਵਿੱਚ ਬਜ਼ੁਰਗ ਨੇ ਭਾਗ ਲਿਆ। 10 ਦਿਨਾਂ ਦੌਰਾਨ ਸਾਡੇ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਵੱਲੋਂ ਬਜ਼ੁਰਗਾਂ ਨੂੰ ਰੋਜ਼ਾਨਾ ਦੀਆਂ ਡਾਇਲਸਿਸ,ਬਲੱਡ ਪ੍ਰੈਸ਼ਰ, ਸ਼ੂਗਰ, ਕਿਸੇ ਵੀ ਤਰ੍ਹਾਂ ਦੀ ਸਰਜਰੀ ਆਦਿ ਵੱਖ-ਵੱਖ ਬਿਮਾਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਹਨਾਂ ਦੀ ਸੁਵਿਧਾ ਅਤੇ ਲੋੜ ਅਨੁਸਾਰ ਖਾਣ-ਪੀਣ ਦੀਆਂ ਆਦਤਾਂ ਨੂੰ ਨਿਰਧਾਰਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਬਜ਼ੁਰਗਾਂ ਦੇ ਮਾਨਸਿਕ ਤਣਾਅ ਅਤੇ ਇਕੱਲੇਪਣ ਨੂੰ ਘੱਟ ਕਰਨ ਲਈ ਕੌਂਸਲਰਾਂ ਦੀ ਟੀਮ ਨੇ ਲੋੜੀਂਦੀ ਕੌਂਸਲਿੰਗ ਕਰਕੇ ਖੇਡਾਂ ਦੀਆਂ ਰਚਨਾਤਮਕ ਕ੍ਰਿਆਵਾਂ ਵੀ ਕਰਵਾਈਆਂ।

Related Post

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਪਟਿਆਲਾ, 24 ਅਕਤੂਬਰ: ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ ਜੇਲ੍ਹ ਰੋਡ ‘ਤੇ ਸਥਿਤ ਅਦਾਰੇ ਵੀ ਸ਼ਾਮਲ ਸਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ, ਟੀਮ ਨੇ ਕੁੱਲ 10 ਖੁਰਾਕੀ ਨਮੂਨੇ ਇਕੱਠੇ ਕੀਤੇ, ਜਿਨ੍ਹਾਂ ਵਿੱਚ ਘਿਓ ਦੇ ਚਾਰ ਨਮੂਨੇ ਅਤੇ ਬਦਾਮ ਗਿਰੀ ਦਾ ਇੱਕ ਨਮੂਨਾ ਸ਼ਾਮਲ ਹੈ। ਇਨ੍ਹਾਂ ਨਮੂਨਿਆਂ ਨੂੰ ਲੈਬ ਵਿੱਚ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਨ੍ਹਾਂ ਦੀ ਗੁਣਵੱਤਾ, ਸ਼ੁੱਧਤਾ ਅਤੇ ਨਿਰਧਾਰਤ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਕੀਤੀ ਜਾ ਸਕੇ। ਮੁਹਿੰਮ ਦੌਰਾਨ, ਫੂਡ ਸੇਫਟੀ ਟੀਮ ਨੇ ‘ਰਾਜੇਸ਼ ਟਰੇਡਰਜ਼’ ਤੋਂ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਕੀਤਾ। ਇਹ ਕਾਰਵਾਈ ਘਿਓ ਦੀ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਬਾਰੇ ਸ਼ੱਕ ਪੈਦਾ ਹੋਣ ‘ਤੇ ਕੀਤੀ ਗਈ। ਜ਼ਬਤ ਕੀਤੇ ਗਏ ਸਟਾਕ ਨੂੰ ਲਾਗੂ ਕਾਨੂੰਨੀ ਪ੍ਰਕਿਰਿਆ ਅਨੁਸਾਰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਅਤੇ ਜਾਂਚ ਦੇ ਨਤੀਜਿਆਂ ਅਤੇ ਪ੍ਰਯੋਗਸ਼ਾਲਾ ਵਿਸ਼ਲੇਸ਼ਣ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਨਿਰੀਖਣਾਂ ਦੌਰਾਨ ਇਕੱਠੇ ਕੀਤੇ ਗਏ ਨਮੂਨਿਆਂ ਨੂੰ ਇਹ ਪਤਾ ਲਗਾਉਣ ਲਈ ਜਾਂਚ ਵਾਸਤੇ ਭੇਜਿਆ ਗਿਆ ਹੈ ਕਿ ਕੀ ਇਹ ਉਤਪਾਦ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006’ ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ ਜਾਂ ਨਹੀਂ। ਪ੍ਰਯੋਗਸ਼ਾਲਾ ਦੀਆਂ ਰਿਪੋਰਟਾਂ ਅਤੇ ਹੋਰ ਸਬੰਧਤ ਤੱਥਾਂ ਦੇ ਆਧਾਰ ‘ਤੇ, ਲੋੜ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਨਿਰੀਖਣ ਮੁਹਿੰਮ ਵਿਭਾਗ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ ਜਿਸ ਦਾ ਉਦੇਸ਼ ਘਟੀਆ ਜਾਂ ਅਸੁਰੱਖਿਅਤ ਖੁਰਾਕੀ ਪਦਾਰਥਾਂ ਦੀ ਵਿਕਰੀ ਨੂੰ ਰੋਕਣਾ ਅਤੇ ਜਨਤਕ ਸਿਹਤ ਦੀ ਰੱਖਿਆ ਕਰਨਾ ਹੈ। ਇਹ ਖਾਸ ਤੌਰ ‘ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹੱਤਵਪੂਰਨ ਹੋ ਜਾਂਦਾ ਹੈ, ਜਦੋਂ ਘਿਓ ਅਤੇ ਹੋਰ ਖੁਰਾਕੀ ਵਸਤਾਂ ਦੀ ਮੰਗ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ, ਪਟਿਆਲਾ ਨੇ ਨਿਯਮਤ ਨਿਰੀਖਣਾਂ, ਯੋਜਨਾਬੱਧ ਢੰਗ ਨਾਲ ਨਮੂਨੇ ਲੈਣ ਅਤੇ ਢੁਕਵੀਂ ਕਾਨੂੰਨੀ ਕਾਰਵਾਈ ਰਾਹੀਂ ਖੁਰਾਕੀ ਕਾਰੋਬਾਰੀ ਅਦਾਰਿਆਂ ‘ਤੇ ਸਖ਼ਤ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਹੀ ਸਫਾਈ ਅਤੇ ਸੈਨੇਟਰੀ ਸਥਿਤੀਆਂ ਬਣਾਈ ਰੱਖਣ, ਅਧਿਕਾਰਤ ਅਤੇ ਟਰੇਸੇਬਲ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਲੋੜੀਂਦੇ ਖਰੀਦ ਅਤੇ ਸਪਲਾਈ ਰਿਕਾਰਡ ਰੱਖਣ, ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਹਾਤੇ ਵਿੱਚ ਵੇਚੇ ਜਾਂ ਸਟੋਰ ਕੀਤੇ ਗਏ ਸਾਰੇ ਭੋਜਨ ਪਦਾਰਥ ਨਿਰਧਾਰਤ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹਨ। ਵਿਭਾਗ ਵੱਲੋਂ ਖਪਤਕਾਰਾਂ ਨੂੰ ਭਰੋਸੇਯੋਗ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਜਿੱਥੇ ਵੀ ਲਾਗੂ ਹੋਵੇ ਉਤਪਾਦ ਲੇਬਲ ਅਤੇ ਪੈਕੇਜਿੰਗ ਦੀ ਜਾਂਚ ਕਰਨ, ਅਤੇ ਸ਼ੱਕੀ ਭੋਜਨ ਮਿਲਾਵਟ ਜਾਂ ਹੋਰ ਭੋਜਨ ਸੁਰੱਖਿਆ ਉਲੰਘਣਾਵਾਂ ਵਿਰੁੱਧ ਚੌਕਸ ਰਹਿਣ ਦੀ ਅਪੀਲ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਕਿਸੇ ਵੀ ਸੂਚਨਾਵਾਂ ਦੀ ਰਿਪੋਰਟ ਢੁਕਵੀਂ ਕਾਰਵਾਈ ਲਈ ਖੁਰਾਕ ਸੁਰੱਖਿਆ ਵਿਭਾਗ ਨੂੰ ਕੀਤੀ ਜਾ ਸਕਦੀ ਹੈ।