Big Breaking: Pargat Singh ਬਣੇ Punjab Congress ਦੇ ਨਵੇਂ ਪ੍ਰਧਾਨ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਲ ਇੰਡੀਆ ਕਾਂਗਰਸ ਕਮੇਟੀ (AICC) ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। AICC ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਮੁਤਾਬਕ ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਇਸ ਦੇ ਨਾਲ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਕਾਰਜਕਾਲ ਸਮਾਪਤ ਹੋ ਗਿਆ ਹੈ। ਕਾਂਗਰਸ ਨੇ ਰਾਜਾ ਵੜਿੰਗ ਵੱਲੋਂ ਪਾਰਟੀ ਲਈ ਦਿੱਤੀਆਂ ਸੇਵਾਵਾਂ ਅਤੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ ਹੈ।

ਪੰਜਾਬੋਂ ਬਾਹਰ ਸਮਾਗਮਾਂ’ ਦੀ ਲੜੀ ਤਹਿਤ ਦੇਹਰਾਦੂਨ ਵਿਖੇ ਸਮਾਗਮ

ਇਸ ਤੋਂ ਪਹਿਲਾਂ ਰਾਜਾ ਵੜਿੰਗ ਨੇ 2 ਅਕਤੂਬਰ ਨੂੰ ਕਾਂਗਰਸ ਹਾਈਕਮਾਂਡ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਰਸਮੀ ਤੌਰ ’ਤੇ ਸੌਂਪਿਆ ਸੀ।  ਪਰਗਟ ਸਿੰਘ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿੱਚ ਵੱਡਾ ਬਦਲਾਅ ਹੋਇਆ ਹੈ। ਇਹ ਫੈਸਲਾ ਪੰਜਾਬ ਦੀ ਸਿਆਸਤ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਅਹਿਮ ਚਰਚਾ ਦਾ ਵਿਸ਼ਾ ਰਹੇਗਾ।

Related Post