ਗੁਰ ਅਸੀਸ, ਮਹਿਰੀਨ, ਹਰਨੀਧ ਅਤੇ ਮਨਕੀਰਤ ਦਾ ਜ਼ਿਲ੍ਹਾ ਪੱਧਰੀ ਫੈਂਸਿੰਗ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ

ਪਟਿਆਲਾ: 7,ਅਕਤੂਬਰ ਅਨੁਰਾਗ ਸ਼ਰਮਾ 

ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਸਥਾਨਕ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਫੈਂਸਿੰਗ ਟੂਰਨਾਮੈਂਟ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਮੁਕਾਬਲੇ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਸ੍ਰੀ ਨਵਜੋਤ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਸਫ਼ਲਤਾਪੂਰਵਕ ਨੇਪਰੇ ਚੜ੍ਹੇ। ਟੂਰਨਾਮੈਂਟ ਦੌਰਾਨ ਜ਼ਿਲ੍ਹੇ ਦੇ ਨੌਜਵਾਨ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਅਤੇ ਹੁਨਰ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਟੂਰਨਾਮੈਂਟ ਦੇ ਅੰਡਰ-14 ਉਮਰ ਵਰਗ ਦੇ ਨਤੀਜੇ ਐਲਾਨਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਲੜਕੀਆਂ ਦੇ ਸੈਬਰ ਈਵੈਂਟ ਵਿੱਚ ਸਖ਼ਤ ਮੁਕਾਬਲੇ ਤੋਂ ਬਾਅਦ ਮਹਿਰੀਨ ਕੌਰ ਪੁੱਤਰੀ ਸ੍ਰੀ ਮਨਦੀਪ ਸਿੰਘ ਅਤੇ ਹਰਨੀਧ ਕੌਰ ਪੁੱਤਰੀ ਸ੍ਰੀ ਜਗਮੀਤ ਸਿੰਘ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦੇ ਤਮਗ਼ੇ ਜਿੱਤੇ। ਇਸੇ ਤਰ੍ਹਾਂ ਅੰਡਰ-14 ਲੜਕਿਆਂ ਦੇ ਫੋਆਇਲ ਈਵੈਂਟ ਵਿੱਚ ਮਨਕੀਰਤ ਸਿੰਘ ਮਲੱਣ ਪੁੱਤਰ ਸ੍ਰੀ ਮਨਪ੍ਰੀਤ ਸਿੰਘ ਨੇ ਬਿਹਤਰੀਨ ਤਕਨੀਕੀ ਮੁਹਾਰਤ ਵਿਖਾਉਂਦਿਆਂ ਕਾਂਸੀ ਦਾ ਤਮਗ਼ਾ ਆਪਣੇ ਨਾਮ ਕੀਤਾ। ਅੰਡਰ-14 ਲੜਕੀਆਂ ਦੇ ਫੋਆਇਲ ਈਵੈਂਟ ਵਿੱਚ ਗੁਰ ਅਸੀਸ ਕੌਰ ਪੁੱਤਰੀ ਸ੍ਰੀ ਸੁਰਿੰਦਰ ਸਿੰਘ ਨੇ ਦਮਦਾਰ ਖੇਡ ਜ਼ਰੀਏ ਕਾਂਸੀ ਦਾ ਤਮਗ਼ਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਬੱਚਿਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਵਿਸ਼ੇਸ਼ ਤੌਰ ‘ਤੇ ਕੋਚ ਸ੍ਰੀਮਤੀ ਮਮਤਾ ਰਾਣੀ, ਸ੍ਰੀਮਤੀ ਨਵਦੀਪ ਕੌਰ, ਸ੍ਰੀ ਅਰਜੁਨ, ਸ੍ਰੀ ਦੀਪਕ ਸੋਨੀ ਸਮੇਤ ਖੇਡ ਵਿਭਾਗ ਦੇ ਹੋਰ ਕੋਚ ਸਾਹਿਬਾਨ ਅਤੇ ਪਤਵੰਤੇ ਹਾਜ਼ਰ ਸਨ।

Related Post