ਪਰਾਲੀ ਪ੍ਰਬੰਧਨ ਸਬੰਧੀ ਨੁੱਕੜ ਨਾਟਕਾਂ ਰਾਹੀਂ ਕਿਸਾਨਾਂ ਨੂੰ ਕੀਤਾ ਜਾਗਰੂਕ

ਪਰਾਲੀ ਪ੍ਰਬੰਧਨ ਸਬੰਧੀ ਨੁੱਕੜ ਨਾਟਕਾਂ ਰਾਹੀਂ ਕਿਸਾਨਾਂ ਨੂੰ ਕੀਤਾ ਜਾਗਰੂਕ
ਪਰਾਲੀ ਪ੍ਰਬੰਧਨ ਸਬੰਧੀ ਨੁੱਕੜ ਨਾਟਕਾਂ ਰਾਹੀਂ ਕਿਸਾਨਾਂ ਨੂੰ ਕੀਤਾ ਜਾਗਰੂਕ
ਪਰਾਲੀ ਪ੍ਰਬੰਧਨ ਸਬੰਧੀ ਨੁੱਕੜ ਨਾਟਕਾਂ ਰਾਹੀਂ ਕਿਸਾਨਾਂ ਨੂੰ ਕੀਤਾ ਜਾਗਰੂ

ਪਰਾਲੀ ਪ੍ਰਬੰਧਨ ਸਬੰਧੀ ਨੁੱਕੜ ਨਾਟਕਾਂ ਰਾਹੀਂ ਕਿਸਾਨਾਂ ਨੂੰ ਕੀਤਾ ਜਾਗਰੂਕ
ਪਰਾਲੀ ਪ੍ਰਬੰਧਨ ਸਬੰਧੀ ਨੁੱਕੜ ਨਾਟਕਾਂ ਰਾਹੀਂ ਕਿਸਾਨਾਂ ਨੂੰ ਕੀਤਾ ਜਾਗਰੂਕ
ਘਨੌਰ, 19 ਅਕਤੂਬਰ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਵੱਲੋਂ ਖੇਤੀਬਾੜੀ ਅਫ਼ਸਰ ਘਨੌਰ ਡਾ. ਰਣਜੋਧ ਸਿੰਘ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਨਾਜ ਮੰਡੀ ਮੰਡੋਲੀ, ਅਨਾਜ ਮੰਡੀ ਘਨੌਰ ਅਤੇ ਪਿੰਡ ਸੀਲ ਵਿਖੇ ਨੁੱਕੜ ਨਾਟਕ ਕਰਵਾਏ ਗਏ।
ਇਨ੍ਹਾਂ ਨੁੱਕੜ ਨਾਟਕਾਂ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਨਾਲ ਵਾਤਾਵਰਣ, ਮਨੁੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਜ਼ਮੀਨ ਦੀ ਸਿਹਤ ਨੂੰ ਬਰਕਰਾਰ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ। ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਵਿੱਚ ਮਦਦ ਮਿਲ ਸਕਦੀ ਹੈ।
ਇਨ੍ਹਾਂ ਜਾਗਰੂਕਤਾ ਗਤੀਵਿਧੀਆਂ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਅਨੁਰਾਗ ਅੱਤਰੀ,ਖੇਤੀਬਾੜੀ ਵਿਸਥਾਰ ਅਫ਼ਸਰ ਮਨਪ੍ਰੀਤ ਸਿੰਘ ਖੇਤੀਬਾੜੀ ਉਪ ਨਿਰੀਖਕ ਬਲਜਿੰਦਰ ਸਿੰਘ ਅਤੇ ਸਰਬਜੀਤ ਸਿੰਘ, ਪਲਵਿੰਦਰ ਸਿੰਘ ਮੌਜੂਦ ਰਹੇ।

Related Post