ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਇਓਡੀਨ ਯੁਕਤ ਨਮਕ ਦੀ ਵਰਤੋਂ ’ਤੇ ਦਿੱਤਾ ਜ਼ੋਰ

ਵਿਸ਼ਵ ਆਇਓਡੀਨ ਦਿਵਸ ਮੌਕੇ ਸਿਹਤ ਮੰਤਰੀ ਨੇ ਲੋਕਾਂ ਨੂੰ ਕੀਤਾ ਜਾਗਰੂਕ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਇਓਡੀਨ ਯੁਕਤ ਨਮਕ ਦੀ ਵਰਤੋਂ ’ਤੇ ਦਿੱਤਾ ਜ਼ੋਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਇਓਡੀਨ ਯੁਕਤ ਨਮਕ ਦੀ ਵਰਤੋਂ ’ਤੇ ਦਿੱਤਾ ਜ਼ੋਰ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਇਓਡੀਨ ਯੁਕਤ ਨਮਕ ਦੀ ਵਰਤੋਂ ’ਤੇ ਦਿੱਤਾ ਜ਼ੋਰ


ਪਟਿਆਲਾ , 21 ਅਕਤੂਬਰ: ਅਨੁਰਾਗ ਸ਼ਰਮਾ

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਮਹਾਵੀਰ ਧਰਮਸ਼ਾਲਾ, ਤ੍ਰਿਪੜੀ, ਪਟਿਆਲਾ ਵਿਖੇ ਵਿਸ਼ਵ ਆਇਓਡੀਨ ਡੈਫੀਸੈਂਸੀ ਡਿਸਾਡਰ ਪ੍ਰਵੈਂਸਨ ਦਿਵਸ ਮਨਾਇਆ ਗਿਆ। ਇਸ ਮੌਕੇ ਲੋਕਾਂ ਨੂੰ ਆਇਓਡੀਨ ਦੀ ਮਹੱਤਤਾ ਅਤੇ ਇਸ ਦੀ ਘਾਟ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਗਿਆ।ਇਸ ਸਮਾਗਮ ਵਿੱਚ ਪੰਜਾਬ ਦੇ ਮਾਣਯੋਗ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਲੋਕਾਂ ਦੀ ਚੰਗੀ ਸਿਹਤ ਸਾਡੇ ਲਈ ਸਭ ਤੋਂ ਪ੍ਰਮੁੱਖ ਹੈ ਪੰਜਾਬ ਨੂੰ ਸਿਹਤਮੰਦ ਅਤੇ ਰੰਗਲਾ ਪੰਜਾਬ ਬਣਾਉਣਾ ਸਾਡਾ ਮੁੱਖ ਮਕਸਦ ਹੈ ਜਿਸ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਨਿਰੰਤਰ ਅਣਥੱਕ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਿਵਸ ਦਾ ਮੁੱਖ ਉਦੇਸ਼ ਲੋਕਾਂ ਨੂੰ ਇਹ ਸੰਦੇਸ਼ ਦੇਣਾ ਹੈ ਕਿ ਆਇਓਡੀਨ ਦੀ ਉਚਿਤ ਮਾਤਰਾ ਮਾਂ ਦੀ ਸਿਹਤ, ਬੱਚਿਆਂ ਦੇ ਬਿਹਤਰ ਵਿਕਾਸ ਅਤੇ ਸਮੁੱਚੇ ਸਮਾਜ ਦੀ ਤੰਦਰੁਸਤੀ ਲਈ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਕਿਹਾ ਕਿ ਆਇਓਡੀਨ ਮਨੁੱਖੀ ਸਰੀਰ ਲਈ ਇੱਕ ਬਹੁਤ ਹੀ ਜ਼ਰੂਰੀ ਸੂਖਮ ਪੌਸ਼ਟਿਕ ਤੱਤ ਹੈ। ਇਹ ਥਾਇਰਾਇਡ ਹਾਰਮੋਨ ਬਣਾਉਣ ਲਈ ਲੋੜੀਂਦਾ ਹੈ, ਜੋ ਸਰੀਰ ਦੇ ਮੈਟਾਬੋਲਿਜ਼ਮ, ਬੱਚਿਆਂ ਦੇ ਸਰੀਰਕ ਵਿਕਾਸ ਅਤੇ ਦਿਮਾਗੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਆਇਓਡੀਨ ਦੀ ਘਾਟ ਕਾਰਨ ਗਿਲੜ (ਗਲਗੰਡ), ਥਾਇਰਾਇਡ ਦੀ ਕਾਰਜਸ਼ੀਲਤਾ ਵਿੱਚ ਗੜਬੜ ਅਤੇ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਉੱਤੇ ਮਾੜੇ ਪ੍ਰਭਾਵ ਪੈ ਸਕਦੇ ਹਨ। ਹਰ ਪਰਿਵਾਰ ਤੱਕ ਆਇਓਡੀਨ ਯੁਕਤ ਨਮਕ ਦੀ ਪਹੁੰਚ ਯਕੀਨੀ ਬਣਾਉਣ ਦਾ ਟੀਚਾ ਰੱਖਦਾ ਹੈ। ਘਰੇਲੂ ਵਰਤੋਂ ਲਈ ਨਮਕ ਵਿੱਚ ਆਇਓਡੀਨ ਦੀ ਮਾਤਰਾ ਘੱਟੋ—ਘੱਟ 15 ਪਾਰਟਸ ਪਰ ਮਿਲੀਅਨ ਹੋਣੀ ਚਾਹੀਦੀ ਹੈ। ਰੋਜ਼ਾਨਾ ਭੋਜਨ ਵਿੱਚ ਉਚਿਤ ਮਾਤਰਾ ਵਾਲੇ ਆਇਓਡੀਨ ਯੁਕਤ ਨਮਕ ਦੀ ਵਰਤੋਂ ਆਇਓਡੀਨ ਦੀ ਘਾਟ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਦਾ ਇੱਕ ਸੌਖਾ ਅਤੇ ਕਿਫ਼ਾਇਤੀ ਤਰੀਕਾ ਹੈ।ਇਸ ਮੌਕੇ ਸਟੇਟ ਪ੍ਰੋਗਰਾਮ ਅਫਸਰ ਡਾ. ਵਸੂਧਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਗਰਭ ਅਵਸਥਾ ਦੌਰਾਨ ਆਇਓਡੀਨ ਦੀ ਘਾਟ ਹੋਣ ਨਾਲ ਗਰਭ ਵਿੱਚ ਪਲ ਰਹੇ ਬੱਚੇ ਦੇ ਦਿਮਾਗੀ ਅਤੇ ਨਰਵਸ ਸਿਸਟਮ ਦੇ ਵਿਕਾਸ *ਤੇ ਮਾੜਾ ਅਸਰ ਪੈ ਸਕਦਾ ਹੈ। ਬੱਚਿਆਂ ਵਿੱਚ ਇਸ ਦੀ ਘਾਟ ਸਿੱਖਣ ਦੀ ਸਮਰੱਥਾ, ਬੌਧਿਕ ਵਿਕਾਸ ਅਤੇ ਸਰੀਰਕ ਵਾਧੇ ਨੂੰ ਪ੍ਰਭਾਵਿਤ ਕਰ ਸਕਦੀ ਹੈ। ਬਾਲਗਾਂ ਵਿੱਚ ਇਸ ਕਾਰਨ ਥਾਇਰਾਇਡ ਸਬੰਧੀ ਸਮੱਸਿਆਵਾਂ ਅਤੇ ਗਿੱਲੜ (ਗਲਗੰਡ) ਹੋ ਸਕਦਾ ਹੈ।

ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ, ਆਇਓਡੀਨ ਯੁਕਤ ਨਮਕ ਦੀ ਗੁਣਵੱਤਾ ਦੀ ਜਾਂਚ ਕਰਨਾ ਅਤੇ ਸਿਹਤ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਘਰਾਂ ਵਿੱਚ ਆਇਓਡੀਨ ਯੁਕਤ ਨਮਕ ਦੀ ਵਰਤੋਂ ਕਰਨ, ਇਸ ਨੂੰ ਸੁੱਕੇ ਅਤੇ ਢੱਕਣ ਵਾਲੇ ਡੱਬੇ ਵਿੱਚ ਰੱਖਣ ਅਤੇ ਨਮਕ ਦੀ ਵਰਤੋਂ ਸੀਮਤ ਮਾਤਰਾ ਵਿੱਚ ਕਰਨ।ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਨਮਕ ਵਿਚ ਆਇਓਡੀਨ ਚੈਕ ਕਰਨ ਲਈ ਗਰਭਵਤੀ ਔਰਤਾਂ ਦੇ ਘਰ ਦੇ ਨਮਕ ਦੇ ਸੈਂਪਲ ਵੀ ਟੈਸਟ ਕੀਤੇ। ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ. ਸੈਲੀ ਜੇਤਲੀ ਨੇ ਸਾਰੇ ਮਹਿਮਾਨਾ ਦਾ ਸਵਾਗਤ ਕੀਤਾ ਤੇ ਆਇਓਡੀਨ ਦੀ ਮਹੱਤਤਾ ਤੇ ਵਰਤੋਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਮੈਡੀਕਲ ਸੁਪਰਡੈਂਟ ਡਾ. ਵਿਕਾਸ ਗੋਇਲ, ਜਿਲ੍ਹਾ ਟੀਕਾਕਰਨ ਅਫਸਰ ਡਾ. ਕੁਸ਼ਲਦੀਪ ਕੌਰ, ਏ.ਐਚ.ਓ.  ਡਾ. ਇੰਦਰਪ੍ਰੀਤ ਰੰਧਾਵਾ, ਸਟੇਟ ਟੈਕਨੀਕਲ ਅਫਸਰ ਡਾ. ਪਵਨਦੀਪ ਕੌਰ, ਐਸ.ਐਮ.ਓ. ਡਾ. ਪੁਨੀਤ ਕੌਰ, ਡਾ. ਨਿਧੀ, ਡਾ. ਨੰਦਿਨੀ, ਡਾ. ਅਨੁਦੀਪ ਕੌਰ, ਜਿਲ੍ਹਾ ਮਾਸ ਮੀਡੀਆਂ ਟੀਮ ਤੇ ਹੋਰ ਹਾਜ਼ਰ ਸਨ।

Related Post