ਲਗਪਗ 150 ਡਰਾਈਵਰਾਂ ਅਤੇ ਕੰਡਕਟਰਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਸਾਡੀ ਸਰਕਾਰ ਜਨਤਕ ਭਲਾਈ ਨੂੰ ਨੌਕਰੀਆਂ ਦੇ ਮੌਕਿਆਂ ਨਾਲ ਜੋੜਨ ਲਈ ਵਚਨਬੱਧ ਹੈ ਤਾਂ ਜੋ ਜਨਤਕ ਢਾਂਚੇ ਵਿੱਚ ਕੀਤਾ ਨਿਵੇਸ਼ ਰੋਜ਼ੀ-ਰੋਟੀ ਦੇ ਮੌਕੇ ਵੀ ਪੈਦਾ ਕਰੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਬਿਹਤਰ ਕੁਨੈਕਟੀਵਿਟੀ ਬਹੁਤ ਜ਼ਰੂਰੀ ਹੈ। ਇਹ ਲੋਕਾਂ ਨੂੰ ਉਨ੍ਹਾਂ ਦੇ ਕੰਮ ਵਾਲੀਆਂ ਥਾਵਾਂ ‘ਤੇ ਪਹੁੰਚਣ ਵਿੱਚ ਮਦਦ ਕਰੇਗੀ, ਵਿਦਿਆਰਥੀਆਂ ਨੂੰ ਵਿਦਿਅਕ ਅਦਾਰਿਆਂ ਵਿੱਚ ਵਧੇਰੇ ਸੁਵਿਧਾਜਨਕ ਢੰਗ ਨਾਲ ਜਾਣ ਦੇ ਯੋਗ ਬਣਾਏਗੀ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਮੰਡੀਆਂ/ਬਾਜ਼ਾਰਾਂ ਅਤੇ ਜ਼ਰੂਰੀ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚਣ ਦੀ ਸਹੂਲਤ ਦੇਵੇਗੀ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਵਿਕਾਸ ਨੂੰ ਸਿਰਫ਼ ਵੱਡੇ ਸ਼ਹਿਰਾਂ ਵਿੱਚ ਬਣਾਏ ਗਏ ਢਾਂਚੇ ਨਾਲ ਨਹੀਂ ਮਾਪਿਆ ਜਾ ਸਕਦਾ। ਇਸ ਨੂੰ ਪਿੰਡਾਂ ਵਿੱਚ ਰਹਿਣ ਵਾਲੇ ਆਮ ਲੋਕਾਂ ਲਈ ਮਿਲਣ ਵਾਲੇ ਮੌਕਿਆਂ, ਸਹੂਲਤਾਂ ਅਤੇ ਸਤਿਕਾਰ ਨਾਲ ਵੀ ਮਾਪਿਆ ਜਾਣਾ ਚਾਹੀਦਾ ਹੈ। ਸਾਡਾ ਮਕਸਦ ਇੱਕ ਅਜਿਹਾ ਪੰਜਾਬ ਬਣਾਉਣਾ ਹੈ, ਜਿੱਥੇ ਭੂਗੋਲਿਕ ਦੂਰੀ ਸਿੱਖਿਆ, ਰੋਜ਼ਗਾਰ ਜਾਂ ਤਰੱਕੀ ਵਿੱਚ ਰੁਕਾਵਟ ਨਾ ਬਣੇ।”
ਇਸ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਜਨਤਕ ਟਰਾਂਸਪੋਰਟ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਆਪਣੇ ਯਤਨ ਜਾਰੀ ਰੱਖੇਗੀ ਕਿ ਹਰ ਪਿੰਡ ਪੰਜਾਬ ਦੀ ਤਰੱਕੀ ਅਤੇ ਵਿਕਾਸ ਨਾਲ ਜੁੜਿਆ ਰਹੇ।
ਇਸ ਦੌਰਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਭਗਵੰਤ ਮਾਨ ਸਰਕਾਰ ਪੇਂਡੂ ਖੇਤਰਾਂ ਨਾਲ ਕੁਨੈਕਟੀਵਿਟੀ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਰੋਜ਼ਗਾਰ ਪੈਦਾ ਕਰ ਰਹੀ ਹੈ
ਭਗਵੰਤ ਮਾਨ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ, ਸਿੱਖਿਆ ਤੇ ਰੋਜ਼ਗਾਰ ਤੱਕ ਪਹੁੰਚ ਵਿੱਚ ਸੁਧਾਰ ਕਰਨ ਅਤੇ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਜਨਤਕ ਟਰਾਂਸਪੋਰਟ ਨੈੱਟਵਰਕ ਨੂੰ ਮਜ਼ਬੂਤ ਕਰ ਰਹੀ ਹੈ। ਸਰਕਾਰ ਨੇ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਲਈ 100 ਨਵੀਆਂ 29-ਸੀਟਰ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਹੈ, ਜਿਨ੍ਹਾਂ ਨੂੰ ਸਾਰੇ ਨੌਂ ਡਿਪੂਆਂ ਵਿੱਚ ਵੰਡਿਆ ਗਿਆ ਹੈ।
ਇਹ ਨਵੀਆਂ ਬੱਸਾਂ ਪਿੰਡਾਂ ਅਤੇ ਛੋਟੇ ਕਸਬਿਆਂ ਦੇ ਰੂਟਾਂ ‘ਤੇ ਚੱਲਣਗੀਆਂ, ਜਿਸ ਨਾਲ ਪਿੰਡ ਵਾਸੀਆਂ, ਕਾਮਿਆਂ, ਛੋਟੇ ਵਪਾਰੀਆਂ ਅਤੇ ਸਕੂਲ ਤੇ ਕਾਲਜ ਦੇ ਵਿਦਿਆਰਥੀਆਂ ਲਈ ਰੋਜ਼ਾਨਾ ਦਾ ਸਫ਼ਰ ਸੁਖਾਲਾ ਹੋਵੇਗਾ। ਇਸ ਪਹਿਲਕਦਮੀ ਨਾਲ ਲਗਪਗ 150 ਡਰਾਈਵਰਾਂ ਅਤੇ ਕੰਡਕਟਰਾਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ। ਸਰਕਾਰ ਦੀ ਯੋਜਨਾ ਅਗਲੇ ਮਹੀਨੇ ਬੇੜੇ ਵਿੱਚ 309 ਹੋਰ ਵੱਡੀਆਂ ਬੱਸਾਂ ਸ਼ਾਮਲ ਕਰਨ ਦੀ ਹੈ, ਜਿਸ ਨਾਲ ਪੂਰੇ ਪੰਜਾਬ ਵਿੱਚ ਜਨਤਕ ਟਰਾਂਸਪੋਰਟ ਸੇਵਾਵਾਂ ਦਾ ਹੋਰ ਵਿਸਥਾਰ ਹੋਵੇਗਾ।
100 ਮਿੰਨੀ ਬੱਸਾਂ ਦੀ ਡਿਪੂ-ਵਾਰ ਵੰਡ:
ਪਟਿਆਲਾ: 25 ਬੱਸਾਂ
ਬਠਿੰਡਾ: 15 ਬੱਸਾਂ
ਚੰਡੀਗੜ੍ਹ: 15 ਬੱਸਾਂ
ਸੰਗਰੂਰ: 10 ਬੱਸਾਂ
ਬਰਨਾਲਾ: 9 ਬੱਸਾਂ
ਬੁਢਲਾਡਾ: 8 ਬੱਸਾਂ
ਕਪੂਰਥਲਾ: 7 ਬੱਸਾਂ
ਫ਼ਰੀਦਕੋਟ: 6 ਬੱਸਾਂ
ਲੁਧਿਆਣਾ: 5 ਬੱਸਾਂ
ਇਸ ਮੌਕੇ ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ, ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਪ੍ਰਸਿੱਧ ਅਦਾਕਾਰ ਬੀਨੂੰ ਢਿੱਲੋਂ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐਸ ਐਸ ਪੀ ਹਰਮਨਦੀਪ ਹਾਂਸ, ਪੀਆਰਟੀਸੀ ਦੇ ਐਮ ਡੀ ਮਨੀਸ਼ਾ ਰਾਣਾ, ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਏਐਮਡੀ ਨਵਦੀਪ ਕੁਮਾਰ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ, ਆਪ ਜ਼ਿਲ੍ਹਾ ਪ੍ਰਧਾਨ ਦਿਹਾਤੀ ਚੇਅਰਮੈਨ ਹਰਪਾਲ ਸਿੰਘ ਵਿਰਕ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਨਵਲਦੀਪ ਸਿੰਘ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਚੇਅਰਮੈਨ ਪੰਜਾਬ ਐਗਰੋ ਬਲਜਿੰਦਰ ਸਿੰਘ ਢਿੱਲੋਂ, ਏਡੀਸੀ ਦਮਨਜੀਤ ਸਿੰਘ ਮਾਨ, ਜ਼ਿਲ੍ਹਾ ਮੀਡੀਆ ਇੰਚਾਰਜ ਰਵਿੰਦਰ ਪਾਲ ਸਿੰਘ ਪ੍ਰਿੰਸ ਲਾਂਬਾ, ਟਰੇਡ ਵਿੰਗ ਦੇ ਸੂਬਾ ਸਕੱਤਰ ਜੀ. ਐੱਸ ਉਬਰਾਏ, ਪੀਆਰਟੀਸੀ ਬੋਰਡ ਦੇ ਡਾਇਰੈਕਟਰ ਡਾ. ਵਜ਼ੀਰ ਸਿੰਘ ਡਰੈਕਟਰ, ਬੂਟਾ ਸਿੰਘ ਵਿਰਕ, ਰਾਜਿੰਦਰ ਸਿੰਘ ਰਿਅਲ ਤੇ ਗੁਰਪ੍ਰੀਤ ਸਿੰਘ ਵਿਰਕ, ਭਗਵਾਨ ਦਾਸ ਜੁਨੇਜਾ, ਯੁਵਰਾਜ ਜੁਨੇਜਾ, ਰਾਹੁਲ ਮਹਿਤਾ, ਸਿਮਰਨ ਗਰੇਵਾਲ, ਨਵਨੀਤ ਵਾਲੀਆ ਤੇ ਬਿੰਦਰ ਨਿਕੂ ਵੀ ਮੌਜੂਦ ਸਨ।
ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 100 ਜੂਨੀਅਰ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਧੰਨਵਾਦ ਕੀਤਾ। ਚੇਅਰਮੈਨ ਐਡਵੋਕੇਟ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੀਆਰਟੀਸੀ ਸੂਬੇ ਦੇ ਲੋਕਾਂ ਨੂੰ ਮਿਆਰੀ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।






