ਸਟ੍ਰੋਕ ਦੇ ਲੱਛਣ ਦਿਖਾਈ ਦੇਣ ’ਤੇ ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਉਣਾ ਜ਼ਰੂਰੀ: ਡਾ. ਬਲਬੀਰ ਸਿੰਘ

ਸਟ੍ਰੋਕ ਦੇ ਲੱਛਣ ਦਿਖਾਈ ਦੇਣ ’ਤੇ ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਉਣਾ ਜ਼ਰੂਰੀ: ਡਾ. ਬਲਬੀਰ ਸਿੰਘ
ਸਟ੍ਰੋਕ ਦੇ ਲੱਛਣ ਦਿਖਾਈ ਦੇਣ ’ਤੇ ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਉਣਾ ਜ਼ਰੂਰੀ: ਡਾ. ਬਲਬੀਰ ਸਿੰਘ

ਵਿਸ਼ਵ ਸਟ੍ਰੋਕ ਦਿਵਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਟ੍ਰੋਕ ਪ੍ਰਤੀ ਜਾਗਰੂਕ ਹੋਣ ਦਾ ਦਿੱਤਾ ਸੱਦਾ

ਸਟ੍ਰੋਕ ਦੇ ਲੱਛਣ ਦਿਖਾਈ ਦੇਣ ’ਤੇ ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਉਣਾ ਜ਼ਰੂਰੀ: ਡਾ. ਬਲਬੀਰ ਸਿੰਘ

ਸਟ੍ਰੋਕ ਦੇ ਲੱਛਣ ਦਿਖਾਈ ਦੇਣ ’ਤੇ ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਉਣਾ ਜ਼ਰੂਰੀ: ਡਾ. ਬਲਬੀਰ ਸਿੰਘ
ਸਟ੍ਰੋਕ ਦੇ ਲੱਛਣ ਦਿਖਾਈ ਦੇਣ ’ਤੇ ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਉਣਾ ਜ਼ਰੂਰੀ: ਡਾ. ਬਲਬੀਰ ਸਿੰਘ


ਪਟਿਆਲਾ, 30 ਅਕਤੂਬਰ: ਅਨੁਰਾਗ ਸ਼ਰਮਾ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਗੰਭੀਰ ਬਿਮਾਰੀਆਂ ਦੀ ਰੋਕਥਾਮ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਵਿਸ਼ਵ ਸਟ੍ਰੋਕ ਦਿਵਸ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਸਟ੍ਰੋਕ ਦੀ ਬਿਮਾਰੀ ਪ੍ਰਤੀ ਜਾਗਰੂਕ ਹੋਣ ਦਾ ਸੱਦਾ ਦਿੱਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਸ਼ਵ ਸਟ੍ਰੋਕ ਦਿਵਸ ਮਨਾਉਣ ਦਾ ਮੁੱਖ ਉਦੇਸ਼ ਇਸ ਬਿਮਾਰੀ ਦੇ ਵਧ ਰਹੇ ਮਾਮਲਿਆਂ ਅਤੇ ਇਸ ਕਾਰਨ ਸਰੀਰ ਨੂੰ ਹੋਣ ਵਾਲੇ ਗੰਭੀਰ ਨੁਕਸਾਨਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਟ੍ਰੋਕ, ਜਿਸ ਨੂੰ ਆਮ ਭਾਸ਼ਾ ਵਿੱਚ ਲਕਵਾ ਜਾਂ ਅਧਰੰਗ ਕਿਹਾ ਜਾਂਦਾ ਹੈ, ਕਿਸੇ ਵੀ ਉਮਰ ਦੇ ਵਿਅਕਤੀ ਨੂੰ ਹੋ ਸਕਦਾ ਹੈ। ਇਸ ਬਿਮਾਰੀ ਕਾਰਨ ਸਰੀਰ ਦੇ ਕਿਸੇ ਹਿੱਸੇ ਦੀ ਕਾਰਜਸ਼ੀਲਤਾ ਪ੍ਰਭਾਵਿਤ ਹੋ ਸਕਦੀ ਹੈ ਅਤੇ ਗੰਭੀਰ ਹਾਲਤ ਵਿੱਚ ਮਰੀਜ਼ ਦੀ ਮੌਤ ਵੀ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਸਟ੍ਰੋਕ ਦੇ ਮਾਮਲੇ ਵਿੱਚ ਸਮੇਂ ਸਿਰ ਇਲਾਜ ਬਹੁਤ ਮਹੱਤਵਪੂਰਨ ਹੈ। ਜੇਕਰ ਮਰੀਜ਼ ਨੂੰ ਸਟ੍ਰੋਕ ਦੇ ਲੱਛਣ ਦਿਖਾਈ ਦੇਣ, ਤਾਂ ਉਸ ਨੂੰ ਬਿਨਾਂ ਕਿਸੇ ਦੇਰੀ ਦੇ ਹਸਪਤਾਲ ਪਹੁੰਚਾਉਣਾ ਚਾਹੀਦਾ ਹੈ, ਕਿਉਂਕਿ ਤੁਰੰਤ ਇਲਾਜ ਨਾਲ ਸਰੀਰ ਦੇ ਅੰਗਾਂ ਨੂੰ ਹੋਣ ਵਾਲੇ ਸਥਾਈ ਨੁਕਸਾਨ ਅਤੇ ਅਪੰਗਤਾ ਦੇ ਖ਼ਤਰੇ ਨੂੰ ਘਟਾਇਆ ਜਾ ਸਕਦਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੈਰ-ਸੰਚਾਰੀ ਬਿਮਾਰੀਆਂ (ਨਾਨ-ਕਮਿਊਨੀਕੇਬਲ ਡਿਜ਼ੀਜ਼) ਦੀ ਰੋਕਥਾਮ ਅਤੇ ਨਿਯੰਤਰਣ ਲਈ ਕੌਮੀ ਗੈਰ-ਸੰਚਾਰੀ ਰੋਗ ਪ੍ਰੋਗਰਾਮ (ਐਨ.ਸੀ.ਡੀ. ਪ੍ਰੋਗਰਾਮ) ਤਹਿਤ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮੈਡੀਕਲ ਕਾਲਜਾਂ ਵਿੱਚ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ, ਸਮੇਂ ਸਿਰ ਪਛਾਣ ਅਤੇ ਬਿਹਤਰ ਇਲਾਜ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਖੋਜ ਕਾਰਜਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਦੀ ਸਹੂਲਤ ਦੇਣ ਦੇ ਨਾਲ-ਨਾਲ ਢੁੱਕਵਾਂ ਅਤੇ ਕਿਫ਼ਾਇਤੀ ਇਲਾਜ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਸਟ੍ਰੋਕ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰਨ, ਤਾਂ ਜੋ ਸਮੇਂ ਸਿਰ ਇਲਾਜ ਕਰਵਾ ਕੇ ਗੰਭੀਰ ਪੇਚੀਦਗੀਆਂ ਤੋਂ ਬਚਿਆ ਜਾ ਸਕੇ।

Related Post

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਪਟਿਆਲਾ, 24 ਅਕਤੂਬਰ: ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ ਜੇਲ੍ਹ ਰੋਡ ‘ਤੇ ਸਥਿਤ ਅਦਾਰੇ ਵੀ ਸ਼ਾਮਲ ਸਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ, ਟੀਮ ਨੇ ਕੁੱਲ 10 ਖੁਰਾਕੀ ਨਮੂਨੇ ਇਕੱਠੇ ਕੀਤੇ, ਜਿਨ੍ਹਾਂ ਵਿੱਚ ਘਿਓ ਦੇ ਚਾਰ ਨਮੂਨੇ ਅਤੇ ਬਦਾਮ ਗਿਰੀ ਦਾ ਇੱਕ ਨਮੂਨਾ ਸ਼ਾਮਲ ਹੈ। ਇਨ੍ਹਾਂ ਨਮੂਨਿਆਂ ਨੂੰ ਲੈਬ ਵਿੱਚ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਨ੍ਹਾਂ ਦੀ ਗੁਣਵੱਤਾ, ਸ਼ੁੱਧਤਾ ਅਤੇ ਨਿਰਧਾਰਤ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਕੀਤੀ ਜਾ ਸਕੇ। ਮੁਹਿੰਮ ਦੌਰਾਨ, ਫੂਡ ਸੇਫਟੀ ਟੀਮ ਨੇ ‘ਰਾਜੇਸ਼ ਟਰੇਡਰਜ਼’ ਤੋਂ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਕੀਤਾ। ਇਹ ਕਾਰਵਾਈ ਘਿਓ ਦੀ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਬਾਰੇ ਸ਼ੱਕ ਪੈਦਾ ਹੋਣ ‘ਤੇ ਕੀਤੀ ਗਈ। ਜ਼ਬਤ ਕੀਤੇ ਗਏ ਸਟਾਕ ਨੂੰ ਲਾਗੂ ਕਾਨੂੰਨੀ ਪ੍ਰਕਿਰਿਆ ਅਨੁਸਾਰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਅਤੇ ਜਾਂਚ ਦੇ ਨਤੀਜਿਆਂ ਅਤੇ ਪ੍ਰਯੋਗਸ਼ਾਲਾ ਵਿਸ਼ਲੇਸ਼ਣ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਨਿਰੀਖਣਾਂ ਦੌਰਾਨ ਇਕੱਠੇ ਕੀਤੇ ਗਏ ਨਮੂਨਿਆਂ ਨੂੰ ਇਹ ਪਤਾ ਲਗਾਉਣ ਲਈ ਜਾਂਚ ਵਾਸਤੇ ਭੇਜਿਆ ਗਿਆ ਹੈ ਕਿ ਕੀ ਇਹ ਉਤਪਾਦ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006’ ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ ਜਾਂ ਨਹੀਂ। ਪ੍ਰਯੋਗਸ਼ਾਲਾ ਦੀਆਂ ਰਿਪੋਰਟਾਂ ਅਤੇ ਹੋਰ ਸਬੰਧਤ ਤੱਥਾਂ ਦੇ ਆਧਾਰ ‘ਤੇ, ਲੋੜ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਨਿਰੀਖਣ ਮੁਹਿੰਮ ਵਿਭਾਗ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ ਜਿਸ ਦਾ ਉਦੇਸ਼ ਘਟੀਆ ਜਾਂ ਅਸੁਰੱਖਿਅਤ ਖੁਰਾਕੀ ਪਦਾਰਥਾਂ ਦੀ ਵਿਕਰੀ ਨੂੰ ਰੋਕਣਾ ਅਤੇ ਜਨਤਕ ਸਿਹਤ ਦੀ ਰੱਖਿਆ ਕਰਨਾ ਹੈ। ਇਹ ਖਾਸ ਤੌਰ ‘ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹੱਤਵਪੂਰਨ ਹੋ ਜਾਂਦਾ ਹੈ, ਜਦੋਂ ਘਿਓ ਅਤੇ ਹੋਰ ਖੁਰਾਕੀ ਵਸਤਾਂ ਦੀ ਮੰਗ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ, ਪਟਿਆਲਾ ਨੇ ਨਿਯਮਤ ਨਿਰੀਖਣਾਂ, ਯੋਜਨਾਬੱਧ ਢੰਗ ਨਾਲ ਨਮੂਨੇ ਲੈਣ ਅਤੇ ਢੁਕਵੀਂ ਕਾਨੂੰਨੀ ਕਾਰਵਾਈ ਰਾਹੀਂ ਖੁਰਾਕੀ ਕਾਰੋਬਾਰੀ ਅਦਾਰਿਆਂ ‘ਤੇ ਸਖ਼ਤ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਹੀ ਸਫਾਈ ਅਤੇ ਸੈਨੇਟਰੀ ਸਥਿਤੀਆਂ ਬਣਾਈ ਰੱਖਣ, ਅਧਿਕਾਰਤ ਅਤੇ ਟਰੇਸੇਬਲ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਲੋੜੀਂਦੇ ਖਰੀਦ ਅਤੇ ਸਪਲਾਈ ਰਿਕਾਰਡ ਰੱਖਣ, ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਹਾਤੇ ਵਿੱਚ ਵੇਚੇ ਜਾਂ ਸਟੋਰ ਕੀਤੇ ਗਏ ਸਾਰੇ ਭੋਜਨ ਪਦਾਰਥ ਨਿਰਧਾਰਤ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹਨ। ਵਿਭਾਗ ਵੱਲੋਂ ਖਪਤਕਾਰਾਂ ਨੂੰ ਭਰੋਸੇਯੋਗ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਜਿੱਥੇ ਵੀ ਲਾਗੂ ਹੋਵੇ ਉਤਪਾਦ ਲੇਬਲ ਅਤੇ ਪੈਕੇਜਿੰਗ ਦੀ ਜਾਂਚ ਕਰਨ, ਅਤੇ ਸ਼ੱਕੀ ਭੋਜਨ ਮਿਲਾਵਟ ਜਾਂ ਹੋਰ ਭੋਜਨ ਸੁਰੱਖਿਆ ਉਲੰਘਣਾਵਾਂ ਵਿਰੁੱਧ ਚੌਕਸ ਰਹਿਣ ਦੀ ਅਪੀਲ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਕਿਸੇ ਵੀ ਸੂਚਨਾਵਾਂ ਦੀ ਰਿਪੋਰਟ ਢੁਕਵੀਂ ਕਾਰਵਾਈ ਲਈ ਖੁਰਾਕ ਸੁਰੱਖਿਆ ਵਿਭਾਗ ਨੂੰ ਕੀਤੀ ਜਾ ਸਕਦੀ ਹੈ।