ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ‘ਆਪ’ ‘ਚੋਂ ਅਸਤੀਫ਼ਾ ਦੇਣ ਵਾਲੇ 3 ਵਿਧਾਇਕ ਨੇ ਫੜਿਆ ਭਾਜਪਾ ਦਾ ਪੱਲਾ

Punjab News : ਪੰਜਾਬ ਦੀ ਸਿਆਸਤ ਵਿੱਚ ਇਸ ਵੇਲੇ ਇੱਕ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਸੂਬੇ ਦੀ ਸਿਆਸਤ ਵਿੱਚ ਇੱਕ ਵੱਡਾ ਸਿਆਸੀ ਉਲਟਫੇਰ ਹੋਇਆ ਹੈ, ਜਿੱਥੇ ਤਿੰਨ ਅਹਿਮ ਸਿਆਸੀ ਚਿਹਰਿਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸਭ ਤੋਂ ਵੱਡੀ ਖ਼ਬਰ ਸਾਬਕਾ IPS ਅਧਿਕਾਰੀ ਅਤੇ ਸਿਆਸਤਦਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਲੈ ਕੇ ਹੈ, ਜੋ ਹੁਣ ਭਾਰਤੀ ਜਨਤਾ ਪਾਰਟੀ ਦਾ ਹਿੱਸਾ ਬਣ ਗਏ ਹਨ। ਇਸ ਤੋਂ ਇਲਾਵਾ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਤਿੰਨਾਂ ਚਿਹਰਿਆਂ ਦੀ ਭਾਜਪਾ ਵਿੱਚ ਐਂਟਰੀ ਨੂੰ ਪੰਜਾਬ ਦੀ ਆਉਣ ਵਾਲੀ ਸਿਆਸਤ ਦੇ ਲਿਹਾਜ਼ ਨਾਲ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।

 

ਖ਼ਾਸ ਤੌਰ ‘ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਭਾਜਪਾ ਵਿੱਚ ਸ਼ਮੂਲੀਅਤ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਉੱਥੇ ਹੀ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਦੇ ਇਸ ਫ਼ੈਸਲੇ ਨਾਲ ਵੀ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਸੰਭਾਵਨਾ ਹੈ। ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਨ੍ਹਾਂ ਆਗੂਆਂ ਦੇ ਭਾਜਪਾ ਵਿੱਚ ਜਾਣ ਨਾਲ ਪੰਜਾਬ ਦੀ ਸਿਆਸਤ ‘ਤੇ ਕੀ ਅਸਰ ਪਵੇਗਾ? ਕੀ ਇਸ ਨਾਲ ਭਾਜਪਾ ਨੂੰ ਸੂਬੇ ਵਿੱਚ ਨਵੀਂ ਸਿਆਸੀ ਮਜ਼ਬੂਤੀ ਮਿਲੇਗੀ? ਆਉਣ ਵਾਲੇ ਦਿਨਾਂ ਵਿੱਚ ਇਸ ਸਿਆਸੀ ਬਦਲਾਅ ਦੇ ਹੋਰ ਵੀ ਕਈ ਪਹਿਲੂ ਸਾਹਮਣੇ ਆ ਸਕਦੇ ਹਨ।

Related Post