70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਨੈੱਟਬਾਲ ਅੰਡਰ-19 ਲੜਕਿਆਂ ਦਾ ਹੋਇਆ ਆਗਾਜ਼

ਪਟਿਆਲਾ , 17 ਨਵੰਬਰ : ਸਵੀਤਾ ਸ਼ਰਮਾ
ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਨੈੱਟਬਾਲ ਅੰਡਰ-19 ਲੜਕਿਆਂ ਟੂਰਨਾਮੈਂਟ 17 ਨਵੰਬਰ ਤੋਂ 20 ਨਵੰਬਰ ਤੱਕ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜੀਕਲ ਕਾਲਜ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਡੀਐਸਸੀ ਡਾ.ਦਲਜੀਤ ਸਿੰਘ, ਪ੍ਰਿੰਸੀਪਲ ਡਾ.ਹਰਮਨਪ੍ਰੀਤ ਕੌਰ ਤੇ ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਅਵਾਰਡੀ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਅੱਜ ਦੇ ਹੋਏ ਮੁਕਾਬਲਿਆਂ ਵਿੱਚ ਪਟਿਆਲੇ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ, ਤਰਨਤਾਰਨ ਨੇ ਮੋਗੇ ਨੂੰ, ਫਾਜ਼ਿਲਕਾ ਨੇ ਸ੍ਰੀ ਫਤਿਹਗੜ੍ਹ ਸਾਹਿਬ ਨੂੰ, ਲੁਧਿਆਣੇ ਨੇ ਸੰਗਰੂਰ ਨੂੰ ਅਤੇ ਮਾਨਸਾ ਨੇ ਗੁਰਦਾਸਪੁਰ ਨੂੰ ਹਰਾਇਆ। ਟੂਰਨਾਮੈਂਟ ਇੰਚਾਰਜ ਪ੍ਰਿੰਸੀਪਲ ਬਲਵਿੰਦਰ ਕੌਰ, ਟੂਰਨਾਮੈਂਟ ਰਜਿਸਟਰੇਸ਼ਨ ਕਮੇਟੀ ਇੰਚਾਰਜ ਪ੍ਰਿੰਸੀਪਲ ਕੁਮਾਰੀ ਹੇਮਾ, ਮੈਸ ਕਮੇਟੀ ਇੰਚਾਰਜ ਪ੍ਰਿੰਸੀਪਲ ਹਰਿੰਦਰ ਸਿੰਘ,ਰਿਹਾਇਸ਼ ਕਮੇਟੀ ਇੰਚਾਰਜ ਪ੍ਰਿੰਸੀਪਲ ਵਿਕਰਮਜੀਤ ਕੁਮਾਰ, ਮੈਡੀਕਲ ਟੀਮ ਇੰਚਾਰਜ ਪ੍ਰਿੰਸੀਪਲ ਰਾਜੇਸ਼ ਗਰਗ ਆਪਣੀ ਡਿਊਟੀ ਨਿਭਾ ਰਹੇ ਹਨ।ਇਸ ਮੌਕੇ ਤੇ ਪਵਲੀ ਰਾਣੀ ਕੋਚ,ਇੰਦੂ ਬਾਲਾ,ਚਮਕੌਰ ਸਿੰਘ, ਪਰਮਜੀਤ ਕੌਰ,ਉੱਤਮ ਕੁਮਾਰ ਕੋਚ,ਵਿਸ਼ਾਲ ਕੁਮਾਰ ਕੋਚ,ਅਮਨ ਕੁਮਾਰ ਕੋਚ,ਬਲਕਾਰ ਸਿੰਘ,ਜੈਤਸ਼ਾਹੂਦੀਪ ਸਿੰਘ,ਅਮਨਦੀਪ ਕੌਰ, ਹਰਜੀਤ ਸਿੰਘ,ਸੁਨੀਲ ਕੁਮਾਰ,ਕਿਰਨਜੀਤ ਕੌਰ,ਕੁਲਜੀਤ ਕੌਰ, ਕਮਲਪ੍ਰੀਤ ਕੌਰ, ਦਮਨਜੀਤ ਕੌਰ, ਰਾਜਨਪ੍ਰੀਤ ਕੌਰ,ਅੰਜੂ ਪਾਂਡੇ,ਵਿਜੇ ਕੁਮਾਰ, ਜਸਵੰਤ ਸਿੰਘ,ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਤੇ ਸਾਰੇ ਜਿਲ੍ਹਿਆਂ ਦੇ ਖਿਡਾਰੀ ਅਤੇ ਡਿਊਟੀ ਸਟਾਫ ਹਾਜਰ ਸਨ।




