ਐੱਨ.ਐੱਚ.ਏ.ਆਈ. ਅਧਿਕਾਰੀਆਂ ਨਾਲ ਬੈਠਕ ਕਰਕੇ ਪੁਲ ਸਬੰਧੀ ਰਿਪੋਰਟ ਮੰਗੀ, ਮੁੜ ਉਸਾਰੀ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

-ਭਾਖੜਾ ਨਹਿਰ ਦੇ ਕਿਨਾਰਿਆਂ ਦੀ ਸੁਰੱਖਿਆ ਅਤੇ ਪੁਲ ਦੀ ਮੁੜ ਉਸਾਰੀ ਪ੍ਰਸ਼ਾਸਨ ਦੀ ਮੁੱਖ ਤਰਜੀਹ – ਹਿਮਾਂਸ਼ੂ ਜੈਨ

-ਐੱਨ.ਐੱਚ.ਏ.ਆਈ. ਅਧਿਕਾਰੀਆਂ ਨਾਲ ਬੈਠਕ ਕਰਕੇ ਪੁਲ ਸਬੰਧੀ ਰਿਪੋਰਟ ਮੰਗੀ, ਮੁੜ ਉਸਾਰੀ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼

ਐੱਨ.ਐੱਚ.ਏ.ਆਈ. ਅਧਿਕਾਰੀਆਂ ਨਾਲ ਬੈਠਕ ਕਰਕੇ ਪੁਲ ਸਬੰਧੀ ਰਿਪੋਰਟ ਮੰਗੀ, ਮੁੜ ਉਸਾਰੀ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼
ਐੱਨ.ਐੱਚ.ਏ.ਆਈ. ਅਧਿਕਾਰੀਆਂ ਨਾਲ ਬੈਠਕ ਕਰਕੇ ਪੁਲ ਸਬੰਧੀ ਰਿਪੋਰਟ ਮੰਗੀ, ਮੁੜ ਉਸਾਰੀ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼

ਪਟਿਆਲਾ, 19 ਨਵੰਬਰ: ਅਨੁਰਾਗ ਸ਼ਰਮਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਸਵੇਰੇ ਐੱਨ.ਐੱਚ.-64 (ਨਵਾਂ ਐੱਨ.ਐੱਚ.-07) ਦੇ ਪਟਿਆਲਾ ਬਾਈਪਾਸ ਸੈਕਸ਼ਨ ’ਤੇ ਭਾਖੜਾ ਮੇਨ ਲਾਈਨ ਨਹਿਰ ਉਪਰ ਪਸਿਆਣਾ ਨੇੜੇ ਸਥਿਤ 60 ਮੀਟਰ ਲੰਬੇ ਸਟੀਲ ਟਰੱਸ ਬ੍ਰਿਜ ਦੇ ਟੁੱਟਣ ਦੀ ਘਟਨਾ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ, ਜਦਕਿ ਜ਼ਖ਼ਮੀ ਟਰੱਕ ਚਾਲਕ ਦਾ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਇਸ ਮੌਕੇ ਐੱਸ.ਡੀ.ਐੱਮ. ਗੁਰਦੇਵ ਸਿੰਘ, ਜਲ ਸਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਮਨ ਬੈਂਸ, ਕਾਰਜਕਾਰੀ ਇੰਜੀਨੀਅਰ ਗੁਰਸ਼ਰਨ ਸਿੰਘ ਵਿਰਕ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀ ਵੀ ਮੌਜੂਦ ਸਨ।

ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਭਾਖੜਾ ਨਹਿਰ ਦੇ ਕਿਨਾਰਿਆਂ ਨੂੰ ਸੁਰੱਖਿਅਤ ਬਣਾਉਣਾ ਅਤੇ ਪੁਲ ਦੀ ਮੁੜ ਉਸਾਰੀ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਦਿਸ਼ਾ ਵਿੱਚ ਜਲ ਸਰੋਤ (ਸਿੰਚਾਈ) ਵਿਭਾਗ ਵੱਲੋਂ ਭਾਖੜਾ ਨਹਿਰ ਵਿੱਚ ਪਾਣੀ ਦਾ ਪੱਧਰ ਘਟਾ ਕੇ ਨਹਿਰ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਐੱਨ.ਐੱਚ.ਏ.ਆਈ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਟੁੱਟੇ ਹੋਏ ਪੁਲ ਦਾ ਮਲਬਾ ਅਤੇ ਲੋਹੇ ਦਾ ਢਾਂਚਾ ਤੁਰੰਤ ਹਟਾਇਆ ਜਾਵੇ ਅਤੇ ਸੜਕ ’ਤੇ ਆਵਾਜਾਈ ਬਹਾਲ ਕਰਨ ਲਈ ਪੁਲ ਦੀ ਮੁੜ ਉਸਾਰੀ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਹਾਦਸੇ ਦਾ ਸ਼ਿਕਾਰ ਹੋਏ ਟਰੱਕ ਨੂੰ ਲੱਗੀ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ’ਤੇ ਭੇਜੀ ਗਈ। ਪੁਲਿਸ ਵੱਲੋਂ ਆਵਾਜਾਈ ਨੂੰ ਨਿਯੰਤਰਿਤ ਕੀਤਾ ਗਿਆ ਅਤੇ ਹੋਰ ਬਚਾਅ ਟੀਮਾਂ ਵੀ ਤੁਰੰਤ ਘਟਨਾ ਸਥਾਨ ’ਤੇ ਪਹੁੰਚ ਗਈਆਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਐੱਨ.ਐੱਚ.ਏ.ਆਈ. ਦੇ ਡਿਪਟੀ ਜਨਰਲ ਮੈਨੇਜਰ ਵਿਪੁਨ ਮਹਿਤਾ ਅਤੇ ਪ੍ਰਾਜੈਕਟ ਡਾਇਰੈਕਟਰ ਅਮਿਤ ਓਝਾ ਨਾਲ ਬੈਠਕ ਕਰਕੇ ਪੁਲ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਗਈ ਹੈ। ਇਸ ਤੋਂ ਇਲਾਵਾ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮੈਜਿਸਟ੍ਰੇਟੀ ਜਾਂਚ ਕਰਵਾਉਣ ਦੇ ਹੁਕਮ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੜਕ ਦੀ ਵਰਤੋਂ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਵਾਜਾਈ ਨੂੰ ਸਰਵਿਸ ਰੋਡ ਵੱਲ ਮੋੜ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਐੱਨ.ਐੱਚ.ਏ.ਆਈ. ਦੇ ਅਧਿਕਾਰੀਆਂ ਅਨੁਸਾਰ ਨੁਕਸਾਨੇ ਗਏ ਪੁਲ ਵਾਲੀ ਥਾਂ ’ਤੇ ਆਵਾਜਾਈ ਬਹਾਲ ਕਰਨ ਲਈ 60 ਮੀਟਰ ਸਪੈਨ ਵਾਲੇ ਬੇਲੀ ਬ੍ਰਿਜ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ ਰਾਹੀਂ ਆਵਾਜਾਈ ਮੁੜ ਜਲਦੀ ਸ਼ੁਰੂ ਕਰਨ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਐੱਨ.ਐੱਚ.ਏ.ਆਈ. ਵੱਲੋਂ ਪੁਲ ਢਹਿਣ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੁਧਾਰਾਤਮਕ ਉਪਾਅ ਸੁਝਾਉਣ ਵਾਸਤੇ ਇੱਕ ਮਾਹਿਰ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।

Related Post