Punjab News : ਪੰਜਾਬ ਕਾਂਗਰਸ ਵਿੱਚ ਕੋਈ ਗੁੱਟਬਾਜ਼ੀ ਨਹੀਂ, ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ… ਇਹ ਦਾਅਵਾ ਕੀਤਾ ਹੈ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ। ਇੰਨਾ ਹੀ ਨਹੀਂ, ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਵੀ ਔਜਲਾ ਨੇ ਸਿੱਧੀ ਚੁਣੌਤੀ ਦੇ ਦਿੱਤੀ ਹੈ। ਕਿਹਾ, ਚੋਣ ਜ਼ਾਬਤਾ ਲੱਗਣ ਦਿਓ, ਫਿਰ ਬਿਨਾਂ ਗੰਨਮੈਨਾਂ ਦੇ ਜਨਤਾ ਵਿਚਕਾਰ ਜਾ ਕੇ ਦੇਖ ਲੈਣ। ਉੱਥੇ ਹੀ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਾਂਗਰਸ ਨੂੰ ਖ਼ਤਮ ਦੱਸਣ ਵਾਲੇ ਬਿਆਨ ‘ਤੇ ਔਜਲਾ ਨੇ ਕਿਹਾ ਕਿ ਧਾਲੀਵਾਲ ਨੂੰ ਸੋਸ਼ਲ ਮੀਡੀਆ ‘ਤੇ ਰੀਲਾਂ ਬਣਾਉਣ ਦਾ ਸ਼ੌਕ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਅਜਨਾਲਾ ਤੋਂ ਕਾਂਗਰਸ ਭਾਰੀ ਬਹੁਮਤ ਨਾਲ ਜਿੱਤੇਗੀ।




