ਪੰਜਾਬ ‘ਚ ਹੁਣ ਕਾਂਗਰਸ ਵਲੋਂ ਵੀ ਗਠਜੋੜ ਦੀ ਤਿਆਰੀ! ਮੀਡੀਆ ਅੱਗੇ ਪਰਗਟ ਸਿੰਘ ਨੇ ਦਿੱਤਾ ਵੱਡਾ ਬਿਆਨ

Punjab News : ਪੰਜਾਬ ‘ਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਤੋਂ ਬਾਅਦ ਸਿਆਸਤ ‘ਚ ਨਵੀਂ ਹਲਚਲ ਮਚੀ ਹੋਈ ਹੈ। ਇਸ ਗਠਜੋੜ ਤੋਂ ਬਾਅਦ ਹੁਣ ਕਾਂਗਰਸ ਵਲੋਂ ਵੀ ਗਠਜੋੜ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਚੰਡੀਗੜ੍ਹ ਵਿਖੇ ਪਾਰਟੀ ਦੀ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਗਠਜੋੜ ਦੇ ਸੰਕੇਤ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਦਾ ਅੰਤਿਮ ਫ਼ੈਸਲਾ ਪਾਰਟੀ ਹਾਈਕਮਾਨ ਵਲੋਂ ਹੀ ਕੀਤਾ ਜਾਣਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਪੰਜਾਬ ‘ਚ ਹੋਰ ਪਾਰਟੀਆਂ ਨਾਲ ਗਠਜੋੜ ਕਰ ਸਕਦੀ ਹੈ ਅਤੇ ਇਸ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਪਰਗਟ ਸਿੰਘ ਨੇ ਕਿਹਾ ਕਿ ਸਾਡੀ ਇੰਡੀਆ ਬਲਾਕ ਨਾਲ ਗੱਲ ਚੱਲ ਰਹੀ ਹੈ।

ਇਹ ਸਾਡੇ ਇੰਡੀਆ ਗਠਜੋੜ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵੀ ਇੰਡੀਆ ਗਠਜੋੜ ਦੇ ਹਿੱਸੇ ‘ਚ ਹੋਣਗੇ, ਅਸੀਂ ਉਨ੍ਹਾਂ ਨਾਲ ਗਠਜੋੜ ਦੀ ਗੱਲ ਕਰ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਸੀ. ਪੀ. ਆਈ., ਸੀ. ਪੀ. ਐੱਮ. ਸਮੇਤ ਇੰਡੀਆ ਬਲਾਕ ਦੀਆਂ ਹੋਰ ਪਾਰਟੀਆਂ ਨਾਲ ਗਠਜੋੜ ਕਰਨ ਦੀਆਂ ਸੰਭਾਵਨਾਵਾਂ ਬਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਚੋਣਾਂ ‘ਚ ਪੂਰੀ ਤਾਕਤ ਨਾਲ ਮੁਕਾਬਲਾ ਕਰੇਗੀ ਅਤੇ ਸਰਕਾਰ ਬਣਾਵੇਗੀ। ਚੋਣਾਂ ਦੌਰਾਨ ਅਜਿਹੇ ਨੌਜਵਾਨਾਂ ਨੂੰ ਪਹਿਲ ਦਿੱਤੀ ਜਾਵੇਗੀ, ਜਿਨ੍ਹਾਂ ਦਾ ਅਕਸ ਸਾਫ਼ ਹੋਵੇ ਅਤੇ ਜੋ ਚੋਣ ਜਿੱਤਣ ਦੀ ਸਮਰੱਥਾ ਰੱਖਦੇ ਹੋਣ। ਇਸ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਦੇ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਡਾ. ਅਮਰ ਸਿੰਘ ਵੀ ਮੌਜੂਦ ਸਨ।

Related Post

More News

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੂਡੋ ਦਾ ਟੂਰਨਾਮੈਂਟ ਕਰਵਾਇਆ ਪਟਿਆਲਾ , 25 ਨਵੰਬਰ ਜਿਲਾ ਜੂਡੋ ਐਸੋਸੀਏਸ਼ਨ ਦੇ ਸੈਕਟਰੀ ਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ ਜੂਨੀਅਰ ਜੂਡੋ ਚੈਂਪੀਅਨਸ਼ਿੱਪ ਪਟਿਆਲਾ ਜੁੂਡੋ ਐਸੋਸੀਏਸ਼ਨ ਵੱਲੋਂ ਹਰਸ਼ ਜੂਡੋ ਟ੍ਰੇਨਿੰਗ ਸੈਂਟਰ ਸਾਹਿਬ ਨਗਰ ਥੇੜੀ ਵਿਖੇ ਕਰਵਾਈ ਗਈ। ਅੱਜ ਦੇ ਹੋਏ ਲੜਕੀਆਂ ਦੇ ਮੁਕਾਬਲਿਆਂ ਵਿੱਚ -32 ਕਿਲੋ ਭਾਰ ਵਰਗ ਵਿੱਚ ਅਨਮੋਲ ਨੇ ਪਹਿਲਾ ਸੰਜਨਾਂ ਨੇ ਦੂਜਾ,-40 ਕਿਲੋ ਭਾਰ ਵਰਗ ਵਿੱਚ ਆਇਸ਼ਾ ਨੇ ਪਹਿਲਾਂ,ਧਰੁਵੀ ਮਿੱਤਲ ਨੇ ਦੂਜਾ,ਲਵਿਸ਼ਕਾ ਤੇ ਵਿਸ਼ਾਲੀ ਨੇ ਤੀਜਾ,-48 ਕਿਲੋ ਭਾਰ ਵਰਗ ਵਿੱਚ ਬਵੀਕਾ ਨੇ ਪਹਿਲਾ, ਸੁਖਮਣੀ ਨੇ ਦੂਜਾ,ਨਮਨ ਨੇ ਤੀਜਾ,-57 ਕਿਲੋ ਭਾਰ ਵਰਗ ਵਿੱਚ ਮਨਸੀਰਤ ਕੌਰ ਨੇ ਪਹਿਲਾ,ਸਾਨੀਆ ਨੇ ਦੂਜਾ,+57 ਕਿਲੋ ਭਾਰ ਵਰਗ ਵਿੱਚ ਯਸ਼ਨੂਰ ਨੇ ਪਹਿਲਾ,ਵਿਪਨ ਜੋਤ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਲੜਕਿਆਂ ਦੇ ਹੋਏ ਮੁਕਾਬਲਿਆਂ ਵਿੱਚ -40 ਕਿਲੋ ਭਾਰ ਵਰਗ ਵਿੱਚ ਸੁਖਮਨ ਨੇ ਪਹਿਲਾ ਲਵ ਨੇ ਦੂਜਾ,-45 ਕਿਲੋ ਭਾਰ ਵਰਗ ਵਿੱਚ ਫਤਿਹਵੀਰ ਸਿੰਘ ਨੇ ਪਹਿਲਾ,ਮਨਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਜੂਡੋ ਦੇ ਕੋਚ ਤੇ ਅੰਤਰਰਾਸ਼ਟਰੀ ਆਫੀਸ਼ੀਅਲ ਸੁਰਜੀਤ ਸਿੰਘ ਵਾਲੀਆ, ਹਰਿੰਦਰ ਸਿੰਘ ਸਾਕੀ ਖਜਾਨਚੀ ਪਟਿਆਲਾ ਜੁੂਡੋ ਐਸੋਸੀਏਸ਼ਨ, ਇੰਦਰਪਾਲ ਸਿੰਘ ਸੋਨੀ ਸੈਕਟਰੀ ਫਰੀਡਮ ਫਾਈਟਰ ਐਸੋਸੀਏਸ਼ਨ ਪੰਜਾਬ,ਮੋਂਟੀ ਜੁਡੋ ਕੋਚ, ਰਾਜੇਸ਼ ਕੁਮਾਰ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਤੇ ਸਾਰੇ ਜਿਲ੍ਹਿਆਂ ਦੇ ਖਿਡਾਰੀ ਹਾਜਰ ਸਨ। ।