ਪੰਜਾਬ ’ਚ ਵਧੀਆਂ ਗੰਨੇ ਦੀਆਂ ਕੀਮਤਾਂ; ਇੰਨੇ ਰੁਪਏ ਪ੍ਰਤੀ ਕੁਇੰਟਲ ਹੋਇਆ ਗੰਨੇ ਦਾ ਭਾਅ

Punjab News : ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ‘ਚ ਗੰਨੇ ਦਾ ਇਹ ਭਾਅ ਪੂਰੇ ਦੇਸ਼ ‘ਚ ਸਭ ਤੋਂ ਵੱਧ ਹੈ। ਨਾਲ ਹੀ, ਸੂਬੇ ਦੀਆਂ ਖੰਡ ਮਿੱਲਾਂ 25 ਨਵੰਬਰ ਤੋਂ ਕੰਮ ਸ਼ੁਰੂ ਕਰਨਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗੰਨੇ ਦੇ ਭਾਅ ‘ਚ ਵਾਧੇ ਦਾ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਪੂਰਾ ਮੁੱਲ ਦਿਵਾਉਣ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਵਚਨਬੱਧ ਹੈ।

ਭਾਅ ਵਧਣ ਨਾਲ ਸੂਬੇ ਦੇ ਹਜ਼ਾਰਾਂ ਗੰਨਾ ਕਿਸਾਨਾਂ ਨੂੰ ਆਰਥਿਕ ਲਾਭ ਮਿਲੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਗੰਨਾ ਕਿਸਾਨਾਂ ਲਈ ਇਹ ਵੱਡੀ ਖੁਸ਼ਖਬਰੀ ਹੈ। ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ 431 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ, ਜੋ ਦੇਸ਼ ‘ਚ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਸੂਬੇ ਦੀਆਂ ਖੰਡ ਮਿੱਲਾਂ 25 ਨਵੰਬਰ ਤੋਂ ਸ਼ੁਰੂ ਹੋ ਰਹੀਆਂ ਹਨ, ਤਾਂ ਜੋ ਕਿਸਾਨ ਸਮੇਂ ਸਿਰ ਆਪਣੀ ਫਸਲ ਮਿੱਲਾਂ ਤੱਕ ਪਹੁੰਚਾ ਸਕਣ।

Related Post

More News

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੂਡੋ ਦਾ ਟੂਰਨਾਮੈਂਟ ਕਰਵਾਇਆ ਪਟਿਆਲਾ , 25 ਨਵੰਬਰ ਜਿਲਾ ਜੂਡੋ ਐਸੋਸੀਏਸ਼ਨ ਦੇ ਸੈਕਟਰੀ ਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ ਜੂਨੀਅਰ ਜੂਡੋ ਚੈਂਪੀਅਨਸ਼ਿੱਪ ਪਟਿਆਲਾ ਜੁੂਡੋ ਐਸੋਸੀਏਸ਼ਨ ਵੱਲੋਂ ਹਰਸ਼ ਜੂਡੋ ਟ੍ਰੇਨਿੰਗ ਸੈਂਟਰ ਸਾਹਿਬ ਨਗਰ ਥੇੜੀ ਵਿਖੇ ਕਰਵਾਈ ਗਈ। ਅੱਜ ਦੇ ਹੋਏ ਲੜਕੀਆਂ ਦੇ ਮੁਕਾਬਲਿਆਂ ਵਿੱਚ -32 ਕਿਲੋ ਭਾਰ ਵਰਗ ਵਿੱਚ ਅਨਮੋਲ ਨੇ ਪਹਿਲਾ ਸੰਜਨਾਂ ਨੇ ਦੂਜਾ,-40 ਕਿਲੋ ਭਾਰ ਵਰਗ ਵਿੱਚ ਆਇਸ਼ਾ ਨੇ ਪਹਿਲਾਂ,ਧਰੁਵੀ ਮਿੱਤਲ ਨੇ ਦੂਜਾ,ਲਵਿਸ਼ਕਾ ਤੇ ਵਿਸ਼ਾਲੀ ਨੇ ਤੀਜਾ,-48 ਕਿਲੋ ਭਾਰ ਵਰਗ ਵਿੱਚ ਬਵੀਕਾ ਨੇ ਪਹਿਲਾ, ਸੁਖਮਣੀ ਨੇ ਦੂਜਾ,ਨਮਨ ਨੇ ਤੀਜਾ,-57 ਕਿਲੋ ਭਾਰ ਵਰਗ ਵਿੱਚ ਮਨਸੀਰਤ ਕੌਰ ਨੇ ਪਹਿਲਾ,ਸਾਨੀਆ ਨੇ ਦੂਜਾ,+57 ਕਿਲੋ ਭਾਰ ਵਰਗ ਵਿੱਚ ਯਸ਼ਨੂਰ ਨੇ ਪਹਿਲਾ,ਵਿਪਨ ਜੋਤ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਲੜਕਿਆਂ ਦੇ ਹੋਏ ਮੁਕਾਬਲਿਆਂ ਵਿੱਚ -40 ਕਿਲੋ ਭਾਰ ਵਰਗ ਵਿੱਚ ਸੁਖਮਨ ਨੇ ਪਹਿਲਾ ਲਵ ਨੇ ਦੂਜਾ,-45 ਕਿਲੋ ਭਾਰ ਵਰਗ ਵਿੱਚ ਫਤਿਹਵੀਰ ਸਿੰਘ ਨੇ ਪਹਿਲਾ,ਮਨਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਜੂਡੋ ਦੇ ਕੋਚ ਤੇ ਅੰਤਰਰਾਸ਼ਟਰੀ ਆਫੀਸ਼ੀਅਲ ਸੁਰਜੀਤ ਸਿੰਘ ਵਾਲੀਆ, ਹਰਿੰਦਰ ਸਿੰਘ ਸਾਕੀ ਖਜਾਨਚੀ ਪਟਿਆਲਾ ਜੁੂਡੋ ਐਸੋਸੀਏਸ਼ਨ, ਇੰਦਰਪਾਲ ਸਿੰਘ ਸੋਨੀ ਸੈਕਟਰੀ ਫਰੀਡਮ ਫਾਈਟਰ ਐਸੋਸੀਏਸ਼ਨ ਪੰਜਾਬ,ਮੋਂਟੀ ਜੁਡੋ ਕੋਚ, ਰਾਜੇਸ਼ ਕੁਮਾਰ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਤੇ ਸਾਰੇ ਜਿਲ੍ਹਿਆਂ ਦੇ ਖਿਡਾਰੀ ਹਾਜਰ ਸਨ। ।