ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਰੋਕਣ ਲਈ ਮੈਡੀਕਲ ਸਟੋਰ ਮੌਕੇ ’ਤੇ ਸੀਲ, ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕਾਰਵਾਈ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਰਾਜਪੁਰਾ ’ਚ ਇੱਕ ਮੈਡੀਕੋਜ਼ ਦੇ ਮਾਲਕ ਦੇ ਘਰ ਤੇ ਸਟੋਰ ਤੋਂ 10.63 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ

ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਰੋਕਣ ਲਈ ਮੈਡੀਕਲ ਸਟੋਰ ਮੌਕੇ ’ਤੇ ਸੀਲ, ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕਾਰਵਾਈ

ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਰੋਕਣ ਲਈ ਮੈਡੀਕਲ ਸਟੋਰ ਮੌਕੇ ’ਤੇ ਸੀਲ, ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕਾਰਵਾਈ
ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਰੋਕਣ ਲਈ ਮੈਡੀਕਲ ਸਟੋਰ ਮੌਕੇ ’ਤੇ ਸੀਲ, ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕਾਰਵਾਈ

ਰਾਜਪੁਰਾ/ਪਟਿਆਲਾ, 26 ਨਵੰਬਰ: ਅਨੁਰਾਗ ਸ਼ਰਮਾ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਰਾਜਪੁਰਾ ਵਿਖੇ ਗਰੇਨ ਮਾਰਕੀਟ ਸਥਿਤ ਮੈਸਰਜ਼ ਸਪਨਾ ਮੈਡੀਕੋਜ਼ ਦੇ ਮਾਲਕ ਦੇ ਰਿਹਾਇਸ਼ੀ ਘਰ ਅਤੇ ਮੈਡੀਕਲ ਸਟੋਰ ਤੋਂ ਵੱਡੀ ਮਾਤਰਾ ਵਿੱਚ ਦਵਾਈਆਂ ਜ਼ਬਤ ਕੀਤੀਆਂ ਗਈਆਂ ਹਨ। ਇਹ ਕਾਰਵਾਈ ਐਫ.ਆਈ.ਆਰ. ਨੰਬਰ 332 ਦੀ ਜਾਂਚ ਦੇ ਸਬੰਧ ਵਿੱਚ ਡਰੱਗ ਕੰਟਰੋਲ ਅਫ਼ਸਰ ਪਟਿਆਲਾ-2 ਪਰਨੀਤ ਕੌਰ ਵੱਲੋਂ ਥਾਣਾ ਸਿਟੀ ਰਾਜਪੁਰਾ ਦੇ ਐਸ.ਐਚ.ਓ. ਅਤੇ ਫੋਕਲ ਪੁਆਇੰਟ ਚੌਕੀ ਦੇ ਇੰਚਾਰਜ ਨਾਲ ਸਾਂਝੇ ਤੌਰ ’ਤੇ ਕੀਤੀ ਗਈ।

ਜ਼ੋਨਲ ਡਰੱਗ ਲਾਇਸੈਂਸਿੰਗ ਅਥਾਰਟੀ ਨਵਜੋਤ ਕੌਰ ਨੇ ਦੱਸਿਆ ਕਿ ਰਿਹਾਇਸ਼ੀ ਘਰ ਤੋਂ ਟੈਪੈਂਟਾਡੋਲ, ਪ੍ਰੈਗਾਬਾਲਿਨ-75, ਓਲੈਂਜ਼ਾਪੀਨ ਅਤੇ ਐਮ.ਟੀ.ਪੀ. ਕਿੱਟਾਂ ਸਮੇਤ 7 ਕਿਸਮਾਂ ਦੀਆਂ ਦਵਾਈਆਂ, ਜਿਨ੍ਹਾਂ ਦੀ ਅੰਦਾਜ਼ਨ ਕੀਮਤ 2,39,966 ਰੁਪਏ ਹੈ, ਡਰੱਗ ਕੰਟਰੋਲ ਅਫ਼ਸਰ ਵੱਲੋਂ ਜ਼ਬਤ ਕੀਤੀਆਂ ਗਈਆਂ। ਇਨ੍ਹਾਂ ਵਿੱਚੋਂ 3 ਦਵਾਈਆਂ ਦੇ ਨਮੂਨੇ ਜਾਂਚ ਲਈ ਲਏ ਗਏ, ਜਦਕਿ ਪੁਲਿਸ ਵੱਲੋਂ 9 ਕਿਸਮਾਂ ਦੀਆਂ ਦਵਾਈਆਂ, ਜਿਨ੍ਹਾਂ ਦੀ ਅੰਦਾਜ਼ਨ ਕੀਮਤ 7,99,250 ਰੁਪਏ ਹੈ, ਜ਼ਬਤ ਕੀਤੀਆਂ ਗਈਆਂ। ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਸ਼ਾਮ ਸਮੇਂ ਮੈਡੀਕਲ ਸਟੋਰ ਦੀ ਵੀ ਜਾਂਚ ਕੀਤੀ ਗਈ, ਜਿਸ ਦੌਰਾਨ ਪ੍ਰੈਗਾਬਾਲਿਨ-300, ਟੈਪੈਂਟਾਡੋਲ, ਕਲੋਨਾਜ਼ੇਪਾਮ ਅਤੇ ਐਲਪਰਾਜ਼ੋਲਮ ਸਮੇਤ 5 ਕਿਸਮਾਂ ਦੀਆਂ ਦਵਾਈਆਂ/ਵਸਤਾਂ, ਜਿਨ੍ਹਾਂ ਦੀ ਅੰਦਾਜ਼ਨ ਕੀਮਤ 4,710 ਰੁਪਏ ਹੈ, ਡਰੱਗ ਕੰਟਰੋਲ ਅਫ਼ਸਰ ਵੱਲੋਂ ਜ਼ਬਤ ਕੀਤੀਆਂ ਗਈਆਂ। ਇਸ ਤੋਂ ਇਲਾਵਾ ਟ੍ਰਾਮਾਡੋਲ ਵਾਲੀਆਂ 2 ਕਿਸਮਾਂ ਦੀਆਂ ਦਵਾਈਆਂ, ਜਿਨ੍ਹਾਂ ਦੀ ਅੰਦਾਜ਼ਨ ਕੀਮਤ 19,424 ਰੁਪਏ ਹੈ, ਅਗਲੀ ਲੋੜੀਂਦੀ ਕਾਰਵਾਈ ਲਈ ਪੁਲਿਸ ਦੇ ਹਵਾਲੇ ਕੀਤੀਆਂ ਗਈਆਂ।

ਜ਼ੋਨਲ ਡਰੱਗ ਲਾਇਸੈਂਸਿੰਗ ਅਥਾਰਟੀ ਨੇ ਦੱਸਿਆ ਕਿ ਲੋਕ ਹਿੱਤ ਵਿੱਚ ਅਤੇ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਦੇ ਮੱਦੇਨਜ਼ਰ ਮੈਡੀਕਲ ਸਟੋਰ ਨੂੰ ਮੌਕੇ ’ਤੇ ਹੀ ਸੀਲ ਕਰ ਦਿੱਤਾ ਗਿਆ।

Related Post

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਪਟਿਆਲਾ, 24 ਅਕਤੂਬਰ: ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ ਜੇਲ੍ਹ ਰੋਡ ‘ਤੇ ਸਥਿਤ ਅਦਾਰੇ ਵੀ ਸ਼ਾਮਲ ਸਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ, ਟੀਮ ਨੇ ਕੁੱਲ 10 ਖੁਰਾਕੀ ਨਮੂਨੇ ਇਕੱਠੇ ਕੀਤੇ, ਜਿਨ੍ਹਾਂ ਵਿੱਚ ਘਿਓ ਦੇ ਚਾਰ ਨਮੂਨੇ ਅਤੇ ਬਦਾਮ ਗਿਰੀ ਦਾ ਇੱਕ ਨਮੂਨਾ ਸ਼ਾਮਲ ਹੈ। ਇਨ੍ਹਾਂ ਨਮੂਨਿਆਂ ਨੂੰ ਲੈਬ ਵਿੱਚ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਨ੍ਹਾਂ ਦੀ ਗੁਣਵੱਤਾ, ਸ਼ੁੱਧਤਾ ਅਤੇ ਨਿਰਧਾਰਤ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਕੀਤੀ ਜਾ ਸਕੇ। ਮੁਹਿੰਮ ਦੌਰਾਨ, ਫੂਡ ਸੇਫਟੀ ਟੀਮ ਨੇ ‘ਰਾਜੇਸ਼ ਟਰੇਡਰਜ਼’ ਤੋਂ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਕੀਤਾ। ਇਹ ਕਾਰਵਾਈ ਘਿਓ ਦੀ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਬਾਰੇ ਸ਼ੱਕ ਪੈਦਾ ਹੋਣ ‘ਤੇ ਕੀਤੀ ਗਈ। ਜ਼ਬਤ ਕੀਤੇ ਗਏ ਸਟਾਕ ਨੂੰ ਲਾਗੂ ਕਾਨੂੰਨੀ ਪ੍ਰਕਿਰਿਆ ਅਨੁਸਾਰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਅਤੇ ਜਾਂਚ ਦੇ ਨਤੀਜਿਆਂ ਅਤੇ ਪ੍ਰਯੋਗਸ਼ਾਲਾ ਵਿਸ਼ਲੇਸ਼ਣ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਨਿਰੀਖਣਾਂ ਦੌਰਾਨ ਇਕੱਠੇ ਕੀਤੇ ਗਏ ਨਮੂਨਿਆਂ ਨੂੰ ਇਹ ਪਤਾ ਲਗਾਉਣ ਲਈ ਜਾਂਚ ਵਾਸਤੇ ਭੇਜਿਆ ਗਿਆ ਹੈ ਕਿ ਕੀ ਇਹ ਉਤਪਾਦ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006’ ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ ਜਾਂ ਨਹੀਂ। ਪ੍ਰਯੋਗਸ਼ਾਲਾ ਦੀਆਂ ਰਿਪੋਰਟਾਂ ਅਤੇ ਹੋਰ ਸਬੰਧਤ ਤੱਥਾਂ ਦੇ ਆਧਾਰ ‘ਤੇ, ਲੋੜ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਨਿਰੀਖਣ ਮੁਹਿੰਮ ਵਿਭਾਗ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ ਜਿਸ ਦਾ ਉਦੇਸ਼ ਘਟੀਆ ਜਾਂ ਅਸੁਰੱਖਿਅਤ ਖੁਰਾਕੀ ਪਦਾਰਥਾਂ ਦੀ ਵਿਕਰੀ ਨੂੰ ਰੋਕਣਾ ਅਤੇ ਜਨਤਕ ਸਿਹਤ ਦੀ ਰੱਖਿਆ ਕਰਨਾ ਹੈ। ਇਹ ਖਾਸ ਤੌਰ ‘ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹੱਤਵਪੂਰਨ ਹੋ ਜਾਂਦਾ ਹੈ, ਜਦੋਂ ਘਿਓ ਅਤੇ ਹੋਰ ਖੁਰਾਕੀ ਵਸਤਾਂ ਦੀ ਮੰਗ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ, ਪਟਿਆਲਾ ਨੇ ਨਿਯਮਤ ਨਿਰੀਖਣਾਂ, ਯੋਜਨਾਬੱਧ ਢੰਗ ਨਾਲ ਨਮੂਨੇ ਲੈਣ ਅਤੇ ਢੁਕਵੀਂ ਕਾਨੂੰਨੀ ਕਾਰਵਾਈ ਰਾਹੀਂ ਖੁਰਾਕੀ ਕਾਰੋਬਾਰੀ ਅਦਾਰਿਆਂ ‘ਤੇ ਸਖ਼ਤ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਹੀ ਸਫਾਈ ਅਤੇ ਸੈਨੇਟਰੀ ਸਥਿਤੀਆਂ ਬਣਾਈ ਰੱਖਣ, ਅਧਿਕਾਰਤ ਅਤੇ ਟਰੇਸੇਬਲ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਲੋੜੀਂਦੇ ਖਰੀਦ ਅਤੇ ਸਪਲਾਈ ਰਿਕਾਰਡ ਰੱਖਣ, ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਹਾਤੇ ਵਿੱਚ ਵੇਚੇ ਜਾਂ ਸਟੋਰ ਕੀਤੇ ਗਏ ਸਾਰੇ ਭੋਜਨ ਪਦਾਰਥ ਨਿਰਧਾਰਤ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹਨ। ਵਿਭਾਗ ਵੱਲੋਂ ਖਪਤਕਾਰਾਂ ਨੂੰ ਭਰੋਸੇਯੋਗ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਜਿੱਥੇ ਵੀ ਲਾਗੂ ਹੋਵੇ ਉਤਪਾਦ ਲੇਬਲ ਅਤੇ ਪੈਕੇਜਿੰਗ ਦੀ ਜਾਂਚ ਕਰਨ, ਅਤੇ ਸ਼ੱਕੀ ਭੋਜਨ ਮਿਲਾਵਟ ਜਾਂ ਹੋਰ ਭੋਜਨ ਸੁਰੱਖਿਆ ਉਲੰਘਣਾਵਾਂ ਵਿਰੁੱਧ ਚੌਕਸ ਰਹਿਣ ਦੀ ਅਪੀਲ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਕਿਸੇ ਵੀ ਸੂਚਨਾਵਾਂ ਦੀ ਰਿਪੋਰਟ ਢੁਕਵੀਂ ਕਾਰਵਾਈ ਲਈ ਖੁਰਾਕ ਸੁਰੱਖਿਆ ਵਿਭਾਗ ਨੂੰ ਕੀਤੀ ਜਾ ਸਕਦੀ ਹੈ।