ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਵਧੀਕ ਡਿਪਟੀ ਕਮਿਸ਼ਨਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ

ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਵਧੀਕ ਡਿਪਟੀ ਕਮਿਸ਼ਨਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ
ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਵਧੀਕ ਡਿਪਟੀ ਕਮਿਸ਼ਨਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ

ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ (234) ਦੀ ਮੰਗ ਤੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਪੱਤਰ ਜਾਰੀ ਕੀਤਾ

ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਵਧੀਕ ਡਿਪਟੀ ਕਮਿਸ਼ਨਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ

ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਵਧੀਕ ਡਿਪਟੀ ਕਮਿਸ਼ਨਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ
ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਵਧੀਕ ਡਿਪਟੀ ਕਮਿਸ਼ਨਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ

ਪਟਿਆਲਾ , 27 ਨਵੰਬਰ: ਅਨੁਰਾਗ ਸ਼ਰਮਾ

ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੇ ਵਫ਼ਦ ਵੱਲੋਂ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਪਹੁੰਚ ਕੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨਾਲ ਅਹਿਮ ਮੁਲਾਕਾਤ ਕੀਤੀ। ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਹਿਮਾਂਸ਼ੂ ਜੈਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਨੋਡਲ ਅਫ਼ਸਰ ਨਿਯੁਕਤ ਕੀਤੇ ਜਾਣ ਲਈ ਜਥੇਬੰਦੀ ਦੇ ਆਗੂਆਂ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਸਰਪ੍ਰਸਤ ਬਾਬਾ ਭੁਪਿੰਦਰ ਸਿੰਘ ਜੀ,ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ, ਸੂਬਾ ਆਗੂ ਮਨਜੀਤ ਸਿੰਘ ਵਿਰਕ, ਹਰਨੇਕ ਸਿੰਘ ਭੁੱਲਰ,ਦਫ਼ਤਰ ਇੰਚਾਰਜ ਕਮਲਦੀਪ ਸਿੰਘ ਗਿੱਲ, ਸਤਪਾਲ ਕੋਰ ਸੋਹੀ,ਗੁਰਇਕਬਾਲ ਸਿੰਘ ਸੰਧੂ, ਰਾਜ ਕੁਮਾਰ ਡਕਾਲਾ, ਅਜੇ ਖੰਨਾ,ਇੰਦਰਪਾਲ ਸਿੰਘ ਸੰਧੂ,ਅਮਰੀਕ ਗਿੱਲ, ਪ੍ਰਭਜੀਤ ਸਿੰਘ ਰਾਜਾ, ਰਾਜਿੰਦਰ ਸਿੰਘ ਚਲੇਲਾ, ਗੁਰਚਰਨ ਸਿੰਘ ਮਕਬੂਲਪੂਰ, ਬਚਿੱਤਰ ਸਿੰਘ, ਨਰਿੰਦਰ ਸਿੰਘ ਰੋਹਟੀ ਨੇ ਡਿਪਟੀ ਕਮਿਸ਼ਨਰ ਦਾ ਵਿਸ਼ੇਸ਼ ਧੰਨਵਾਦ ਕੀਤਾ।

ਅੱਜ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਹਿਮਾਂਸ਼ੂ ਜੈਨ ਵਲੋਂ ਵਧੀਕ ਡਿਪਟੀ ਕਮਿਸ਼ਨਰ ਜਰਨਲ ਪਟਿਆਲਾ ਨੂੰ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਬਤੋਰ ਨੋਡਲ ਅਫ਼ਸਰ ਨਿਯੁਕਤ ਕਰਨ ਦਾ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਰਾਹੀਂ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੇ ਲੰਬਿਤ ਪਏ ਕੇਸਾਂ, ਸ਼ਨਾਖ਼ਤੀ ਕਾਰਡ, ਮਾਣ ਸਨਮਾਨ ਨੂੰ ਯਕੀਨੀ ਬਣਾਉਣ, ਮੀਟਿੰਗ ਦੀ ਪ੍ਰਗਤੀ ਰਿਪੋਰਟ, ਕੰਮਕਾਜ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੇ ਮਾਣ ਸਨਮਾਨ ਲਈ ਵਚਨਬੱਧ ਹੈ। ਉਨ੍ਹਾਂ ਸਬੰਧਤ ਅਫਸਰਾਂ ਨੂੰ ਮਾਣ ਸਨਮਾਨ ਸਬੰਧੀ ਤਰਜੀਹ ਦੇਣ ਨੂੰ ਯਕੀਨੀ ਬਣਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਜ਼ਿਲ੍ਹਾ ਪਟਿਆਲਾ ਦੇ ਸੁਤੰਤਰਤਾ ਸੰਗਰਾਮੀਆ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਡਿਪਟੀ ਕਮਿਸ਼ਨਰ ਦਾ ਵਿਸ਼ੇਸ਼ ਧੰਨਵਾਦ ਕੀਤਾ।

ਫੋਟੋ ਕੈਪਸਨ:- ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਦਾ ਸਨਮਾਨ ਕਰਦੇ ਹੋਏ ਸੁਤੰਤਰਤਾ ਸੰਗਰਾਮੀ ਪਰਿਵਾਰ।
2. ਡਿਪਟੀ ਕਮਿਸ਼ਨਰ ਪਟਿਆਲਾ ਵਲੋਂ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਪੱਤਰ ਦੀ ਕਾਪੀ

Related Post