ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਜਿੰਪਾ ਵੱਲੋਂ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ

ਪੰਜਾਬ ਸਰਕਾਰ ਸੂਬੇ ਦੀ ਨੌਜਵਾਨੀ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ: ਜਿੰਪਾ
 
ਚੰਡੀਗੜ੍ਹ, ਮਾਰਚ 11: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ 9 ਉਮੀਦਵਾਰਾਂ ਨੂੰ ਤਰਸ ਦੇ ਅਧਾਰ ਉੱਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਬਤੌਰ ਕਲਰਕ, ਜੂਨੀਅਰ ਟੈਕਨੀਸ਼ੀਅਨ ਅਤੇ ਹੈਲਪਰ ਟੈਕਨੀਕਲ ਦੀਆਂ ਅਸਾਮੀਆਂ ‘ਤੇ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਦੇ ਨੌਜਵਾਨਾਂ ਨੂੰ ਰੋਜ਼ਗਾਰ ਉਪਲਬਧ ਕਰਵਾਉਣ ਲਈ ਵਚਨਬੱਧ ਹਨ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪਿਛਲੇ ਦਿਨੀਂ ਸੰਗਰੂਰ ਵਿਖੇ ਹੋਏ ਸਮਾਗਮ ਦੌਰਾਨ ਦਿੱਤੇ ਜਾਣੇ ਸਨ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਨ੍ਹਾਂ ਨੂੰ ਉੱਥੇ ਨਿਯੁਕਤੀ ਪੱਤਰ ਨਹੀਂ ਦਿੱਤੇ ਜਾ ਸਕੇ। ਹੁਣ ਇਸ ਬਾਬਤ ਸਾਰੀ ਕਾਗਜ਼ੀ ਕਾਰਵਾਈ ਪੂਰੀ ਹੋਣ ਉੱਤੇ ਮੁੱਖ ਮੰਤਰੀ ਨੇ  ਨਿਰਦੇਸ਼ ਦਿੱਤੇ ਕਿ ਇਨ੍ਹਾਂ ਨੂੰ ਵੀ ਜਲਦ ਤੋਂ ਜਲਦ ਨਿਯੁਕਤੀ ਪੱਤਰ ਦਿੱਤੇ ਜਾਣ। ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅੱਜ ਇਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ।
ਨਵ-ਨਿਯੁਕਤ ਹੋਏ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਨਿਯੁਕਤੀ ਪੱਤਰ ਜਾਰੀ ਕਰਨ ਉੱਤੇ ਪੰਜਾਬ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ। ਜਿਨ੍ਹਾਂ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਉਨ੍ਹਾਂ ਵਿਚ ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ ਉਨ੍ਹਾਂ ਵਿੱਚ ਸਨਪ੍ਰੀਤ ਸਿੰਘ, ਸਰਬਜੀਤ ਸਿੰਘ ਤੇ ਸੈਰਿਲ ਗਰਗ ਨੂੰ ਕਲਰਕ, ਪਰਵਿੰਦਰ ਸਿੰਘ, ਲਵਜੀਤ ਸਿੰਘ, ਜਤਿੰਦਰ ਸਿੰਘ, ਚਰਨਜੀਤਸਿੰਘ ਅਤੇ ਗੌਤਮ ਨੂੰ ਜੂਨੀਅਰ ਟੈਕਨੀਸ਼ੀਅਨ ਤੇ ਰਾਜ ਕੁਮਾਰ ਨੂੰ ਹੈਲਪਰ ਟੈਕਨੀਕਲ ਦੀ ਅਸਾਮੀ ਲਈ ਨਿਯੁਕਤੀ ਪੱਤਰ ਦਿੱਤੇ ਗਏ ਹਨ।

Related Post

Leave a Reply

Your email address will not be published. Required fields are marked *