ਸੰਘਰਸ਼ ਨੂੰ ਕੁਚਲਣ ਦੀ ਬਿਜਾਏ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ ਕਰੇ ਸਰਕਾਰ:-ਮੋਰਚਾ ਆਗੂ
12 ਮਾਰਚ 2024 ਪਟਿਆਲਾ ਠੇਕਾ ਮੁਲਾਜਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਪਵਨਦੀਪ ਸਿੰਘ,ਬਲਿਹਾਰ ਸਿੰਘ ਕਟਾਰੀਆ,ਸਿਮਰਨਜੀਤ ਸਿੰਘ ਨੀਲੋਂ,ਸ਼ੇਰ ਸਿੰਘ ਖੰਨਾ,ਜਸਪ੍ਰੀਤ ਸਿੰਘ ਗਗਨ,ਸੁਰਿੰਦਰ ਕੁਮਾਰ ਅਤੇ ਜਗਸੀਰ ਸਿੰਘ ਭੰਗੂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਾਵਰਕਾਮ ਅਤੇ ਟ੍ਰਾਂਸਕੋ ਦੇ ਸੀ.ਐੱਚ.ਵੀ./ਡਬਲਯੂ ਆਊਟਸੋਰਸ਼ਡ ਠੇਕਾ ਮੁਲਾਜ਼ਮ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈਕੇ ਬੀਤੇ ਕੱਲ੍ਹ ਆਪਣੀਆਂ ਲੋਕਲ ਮੰਗਾਂ ਨੂੰ ਲੈਕੇ ਮਾਡਲ ਟਾਊਨ ਡਵੀਜ਼ਨ ਦਫ਼ਤਰ ਪਟਿਆਲਾ ਅੱਗੇ ਸ਼ਾਂਤੀਪੂਰਵਕ ਧਰਨਾ ਦੇਣ ਜਾ ਰਹੇ ਠੇਕਾ ਮੁਲਾਜ਼ਮਾਂ ਨੂੰ ਉਸ ਏਰੀਏ ਨਾਲ਼ ਸੰਬੰਧਿਤ ਪੁਲਿਸ਼ ਸਟੇਸ਼ਨ ਦੇ ਐੱਸ.ਐੱਚ.ਓ.ਹਰਜਿੰਦਰ ਸਿੰਘ ਢਿੱਲੋਂ ਵੱਲੋੰ ਠੇਕਾ ਮੁਲਾਜ਼ਮਾਂ ਦੀ ਖਿੱਚ-ਧੂਹ ਕਰਕੇ ਪੁਲਿਸ ਥਾਣੇ ਡੱਕਣ ਅਤੇ ਗਾਲੀ-ਗਲੋਚ ਕਰਕੇ ਜਬਰ ਕਰਨ ਅਤੇ ਅੱਜ ਮਿਤੀ 12 ਮਾਰਚ ਨੂੰ ਮੋਗਾ ਵਿਖੇ ‘ਮੁੱਖ ਮੰਤਰੀ’ ਦੀ ਆਮਦ ਮੌਕੇ ਪਾਵਰਕਾਮ ਅਤੇ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਪੰਜਾਬ) ਦੇ ਆਗੂਆਂ ਦੇ ਘਰ-ਘਰ ਜਾਕੇ ਪੁਲਿਸ਼ ਪ੍ਰਸ਼ਾਸਨ ਵੱਲੋੰ ਛਾਪੇਮਾਰੀ ਕਰਕੇ ਠੇਕਾ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਪ੍ਰੇਸ਼ਾਨ ਕਰਨ ਦੇ ਅਤਿ ਨਿੰਦਣਯੋਗ ਵਰਤਾਰੇ ਦੀ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ)” ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਕਿ ਜ਼ਬਰ ਦੇ ਜ਼ੋਰ ਨਾਲ਼ ਸੰਘਰਸ਼ਾਂ ਨੂੰ ਕੁਚਲਣ ਦਾ ਰਾਹ ਛੱਡਕੇ ਪਾਵਰਕਾਮ ਅਤੇ ਟ੍ਰਾਂਸਕੋ ਵਿਭਾਗ ਦੇ ਠੇਕਾ ਮੁਲਾਜ਼ਮਾਂ ਸਮੇਤ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਸਮੇਤ ਹੋਰ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ !