IPL ‘ਚ ਨਵਜੋਤ ਸਿੰਘ ਸਿੱਧੂ ਦੀ ਐਂਟਰੀ

navjot singh sidhu

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਤੋਂ ਚਰਚਾ ਵਿਚ ਹਨ। ਇਸ ਵਾਰ ਉਨ੍ਹਾਂ ਦੀ ਚਰਚਾ ਦਾ ਕਾਰਨ ਹੈ IPL, ਦਰਅਸਲ ਸਿੱਧੂ ਮੁਵ ਤੋਂ IPL 2024 ਵਿਚ ਕੁਮੈਂਟਰੀ ਕਰਦੇ ਨਜ਼ਰ ਆਉਣਗੇ। ਇਸ ਦੀ ਸ਼ੁਰੂਆਤ 22 ਮਾਰਚ ਨੂੰ ਹੋਣ ਵਾਲੇ ਪਹਿਲੇ ਮੈਚ ਨਾਲ ਹੋਵੇਗੀ। ਸਟਾਰ ਸਪੋਰਟਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਲਿਖਿਆ- “ਸਰਦਾਰ ਆਫ਼ ਕਮੈਂਟਰੀ ਬਾਕਸ ਆਜ਼ ਬੈਕ”। ਸਿੱਧੂ ਨੇ ਇਹ ਟਵੀਟ ਵੀ ਸਾਂਝਾ ਕੀਤਾ ਹੈ।

ਸਿੱਧੂ ਵੱਲੋਂ ਕੁਝ ਦਿਨ ਪਹਿਲਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ ਸੀ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਉਹ ਐਤਕੀ ਲੋਕ ਸਭਾ ਚੋਣਾਂ ਨਹੀਂ ਲੜਣਗੇ। IPL ਦਾ 17ਵਾਂ ਸੀਜ਼ਨ 22 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਪਹਿਲਾ ਮੈਚ ਮੌਜੂਦਾ ਚੈਂਪੀਅਨ ਚੇਨਈ ਸੁਪਰ ਕਿੰਗਜ਼ (CSK) ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਵਿਚਾਲੇ ਚੇਨਈ ‘ਚ ਖੇਡਿਆ ਜਾਵੇਗਾ। ਲੋਕ ਸਭਾ ਚੋਣਾਂ ਕਾਰਨ ਟੂਰਨਾਮੈਂਟ ਦੇ ਸਿਰਫ਼ ਪਹਿਲੇ 21 ਮੈਚਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ।

Related Post