ਨਵੀਂ ਦਿੱਲੀ: ਇਸ ਵੇਲੇ ਦੀ ਵੱਡੀ ਖਬਰ ਅਰਵਿੰਦਰ ਕੇਜਰੀਵਾਲ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ। ਤੁਹਾਨੂੰ ਦੱਸ ਦਈਏ ਕਿ ਈਡੀ ਅੱਜ ਸ਼ਾਮੀ ਦਸਵਾਂ ਸਮਨ ਲੈ ਕੇ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਸੀ ਜਿੱਥੇ ਉਹਨਾਂ ਨੇ ਅਰਵਿੰਦ ਕੇਜਰੀਵਾਲ ਨਾਲ ਕੁਝ ਦੇਰ ਗੱਲਬਾਤ ਕੀਤੀ ਜਿਸ ਤੋਂ ਬਾਅਦ ਈਡੀ ਵੱਲੋਂ ਹੁਣ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ| ਕੇਜਰੀਵਾਲ ਦੇ ਘਰ ਦੇ ਬਾਹਰ ਭਾਰੀ ਰੈਪੀਡਐਕਸ਼ਨ ਫੋਰਸ ਤਾਇਨਾਤ ਕੀਤੀ ਗਈ ਹੈ ਦਿੱਲੀ ਦੇ ਮੰਤਰੀ ਸੌਰਵ ਭਾਰਤ ਵਾਜ ਨੇ ਪਹਿਲਾਂ ਹੀ ਇਹ ਸਾਫ ਕਰ ਚੁੱਕਿਆ ਸੀ ਕਿ ਜੇਕਰ ਕੇਜਰੀਵਾਲ ਗ੍ਰਿਫਤਾਰ ਹੁੰਦੇ ਨੇ ਤਾਂ ਉਹ ਮੁੱਖ ਮੰਤਰੀ ਬਣੇ ਰਹਿਣਗੇ|