ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਬੋਲੇ ਸਮਾਜ ਸੇਵੀ ਅੰਨਾ ਹਜ਼ਾਰੇ

ਮਹਾਰਾਸ਼ਟਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸਤ ਭੱਖੀ ਹੋਈ ਹੈ। ਇਸ ਗ੍ਰਿਫ਼ਤਾਰੀ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਵੱਲੋਂ ਦੇਸ਼ ਭਰ ਵਿਚ ਅਤੇ ਭਾਜਪਾ ਹੈੱਡਕੁਆਰਟਰ ਦੇ ਬਾਹਰ ਧਰਨਾ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ। ਇਸ ਪ੍ਰਦਰਸ਼ਨ ਵਿਚ ਦਿੱਲੀ ਦੇ ਨਾਲ-ਨਾਲ ਪੰਜਾਬ ਦੇ ਮੰਤਰੀ ਤੇ ਹੋਰ ਆਗੂ ਵੀ ਹਿੱਸਾ ਲੈਣ ਲਈ ਪਹੁੰਚੇ।

ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ਼ ਪ੍ਰਦਰਸਨ ਕਰ ਰਹੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਅਤੇ ਸਿੱਖੀਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪੁਲਿਸ ਨੇ ਹਰਾਸਤ ‘ਚ ਲੈ ਲਿਆ ਹੈ। ਉਥੇ ਹੀ ਦੂਜੇ ਪਾਸੇ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਕਿਹਾ, ਕਿ ਮੈਨੂੰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਕੋਈ ਦੁਖ ਨਹੀਂ ਹੈ।

Related Post