ਡਾ: ਭੀਮ ਰਾਓ ਅੰਬੇਡਕਰ ਦੀ 133ਵੀਂ ਜਯੰਤੀ ਤੋਂ ਇੱਕ ਦਿਨ ਪਹਿਲਾਂ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨੇ ਬਾਬਾ ਸਾਹਿਬ ਦੀ ਪ੍ਰਤਿਮਾ ਨੂੰ ਕੀਤੀ ਸਾਫ਼

ਡਾ: ਭੀਮ ਰਾਓ ਅੰਬੇਡਕਰ ਦੀ 133ਵੀਂ ਜਯੰਤੀ ਤੋਂ ਇੱਕ ਦਿਨ ਪਹਿਲਾਂ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨੇ ਬਾਬਾ ਸਾਹਿਬ ਦੀ ਪ੍ਰਤਿਮਾ ਨੂੰ ਕੀਤੀ ਸਾਫ਼
ਪਟਿਆਲਾ, 13 ਅਪ੍ਰੈਲ
ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ 133ਵੇਂ ਜਨਮ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਭਾਜਪਾ ਦੇ ਐੱਸਸੀ ਮੋਰਚਾ ਦੇ ਸੂਬਾ ਸਕੱਤਰ ਸੋਨੂੰ ਸੰਗਰ ਨੇ ਆਪਣੇ ਸਾਥੀਆਂ ਸਮੇਤ ਪੁਰਾਣੇ ਬੱਸ ਸਟੈਂਡ ਨੇੜੇ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਨਾਲ-ਨਾਲ ਪਾਰਕ ਦੀ ਸਫਾਈ ਕੀਤੀ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੀਨੀਅਰ ਵਰਕਰ ਰਾਜੇਸ਼ ਘਾਰੂ, ਵਿਜੇ ਸ਼ਾਹ, ਈਸ਼ ਭੂਮਕ, ਗੌਤਮ, ਮਨੋਜ ਮੱਟੂ, ਵਿਜੇ ਪਰੋਚਾ, ਨਿਖਿਲ ਕੁਮਾਰ ਆਦਿ ਮੁੱਖ ਤੌਰ ‘ਤੇ ਹਾਜ਼ਰ ਸਨ |
ਇਸ ਮੌਕੇ ਭਾਜਪਾ ਆਗੂ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਬਾਬਾ ਸਾਹਿਬ ਸੰਵਿਧਾਨ ਦੇ ਨਿਰਮਾਤਾ ਹੋਣ ਦੇ ਨਾਲ-ਨਾਲ ਭਾਰਤ ਦੇ ਮਹਾਨ ਆਗੂ, ਸਮਾਜ ਸੁਧਾਰਕ ਅਤੇ ਦੇਸ਼ ਨੂੰ ਨਵੀਂ ਦਿਸ਼ਾ ਦੇਣ ਵਾਲੇ ਮਹਾਨ ਵਿਅਕਤੀ ਸਨ। ਦਲਿਤਾਂ ਦੇ ਹੱਕਾਂ ਲਈ ਕਾਮਯਾਬੀ ਨਾਲ ਲੜਨ ਵਾਲੇ ਬਾਬਾ ਸਾਹਿਬ ਨੇ ਆਪਣੀ ਵਿੱਦਿਆ ਦੇ ਬਲ ‘ਤੇ ਦਲਿਤਾਂ ਦੇ ਨਾਲ-ਨਾਲ ਹਰ ਵਰਗ ਨੂੰ ਹਰ ਪੱਖੋਂ ਮਦਦ ਦਿੱਤੀ। ਇਸ ਕਾਰਨ ਹਰ ਸਾਲ 14 ਅਪ੍ਰੈਲ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਪੂਰਾ ਦੇਸ਼ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਯਾਦ ਕਰਦਾ ਹੈ। ਸੰਜੀਵ ਸ਼ਰਮਾ ਬਿੱਟੂ ਅਨੁਸਾਰ ਬਾਬਾ ਸਾਹਿਬ ਦੇ 133ਵੀਂ ਜਿਅੰਤੀ ਤੋਂ ਇਕ ਦਿਨ ਪਹਿਲਾਂ ਬਾਬਾ ਸਾਹਿਬ ਦੀ ਪ੍ਰਤਿਮਾ ਦੀ ਸਫ਼ਾਈ ਕਰਨ ਦੇ ਨਾਲ-ਨਾਲ ਉਨ੍ਹਾਂ ਨੇ ਖ਼ੁਦ ਆਪਣੇ ਸਾਥੀਆਂ ਨਾਲ ਮਿਲ ਕੇ ਪਾਰਕ ਦੀ ਸਫ਼ਾਈ ਦਾ ਕੰਮ ਕੀਤਾ, ਤਾਂ ਜੋ ਬਾਬਾ ਸਾਹਿਬ ਦਾ ਜਨਮ ਦਿਨ ਸ਼ਰਧਾ ਨਾਲ ਮਨਾਇਆ ਜਾ ਸਕੇ।

Related Post