ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਫਾਇਰਿੰਗ ਮਾਮਲੇ ‘ਚ ਨਵਾਂ ਮੋੜ

ਮੁੰਬਈ: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਫਾਇਰਿੰਗ ਮਾਮਲੇ ‘ਚ ਨਵਾਂ ਮੋੜ ਸਾਹਮਣੇ ਆਇਆ ਹੈ। ਸ਼ੂਟਰਾਂ ਨੂੰ ਬੰਦੂਕ ਸਪਲਾਈ ਕਰਨ ਵਾਲੇ ਮੁਲਜ਼ਮਾਂ ਨੇ ਦੱਸਿਆ ਕਿ ਪੰਜਾਬ ਵਿੱਚ ਹੀ ਸਲਮਾਨ ਖਾਨ ਨੂੰ ਮਾਰਨ ਦੀ ਸਾਜਿਸ਼ ਰਚੀ ਗਈ ਸੀ। ਇਹ ਸਾਰੀ ਸਾਜ਼ਿਸ਼ ਗੈਂਗਸਟਰ ਲੋਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦੇ ਕਹਿਣ ਤੇ ਰਚੀ ਗਈ ਸੀ। ਅਨਮੋਲ ਬਿਸ਼ਨੋਈ ਖਿਲਾਫ ਬੀਤੇ ਸ਼ੁੱਕਰਵਾਰ ਨੂੰ ਪੁਲਿਸ ਨੇ ਪਹਿਲਾਂ ਹੀ ਲੁੱਕਆਊਟ ਸਰਕੁਲਰ ਨੋਟਿਸ ਜਾਰੀ ਕਰ ਦਿੱਤਾ ਹੈ। ਖਬਰਾਂ ਦੀ ਮੰਨੀਏ ਤਾਂ ਗੈਂਗਸਟਰ ਲੋਰਸ ਬਿਸ਼ਨੋਈ ਤੇ ਮਹਾਰਾਸ਼ਟਰ ਕ੍ਰਾਈਮ ਕੰਟਰੋਲ ਐਕਟ ਧਾਰਾ ਲਗਾਈ ਜਾ ਸਕਦੀ ਹੈ।

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਭਲਕੇ

ਜ਼ਿਕਰਯੋਗ ਹੈ ਕਿ 14 ਅਪ੍ਰੈਲ ਨੂੰ ਬਾਂਦਰਾ ’ਚ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਸਨ ਅਤੇ ਬਾਈਕ ’ਤੇ ਫਰਾਰ ਹੋਏ ਮੁਲਜ਼ਮਾਂ ਨੂੰ ਪੁਲਿਸ ਨੇ 16 ਅਪ੍ਰੈਲ ਨੂੰ ਗੁਜਰਾਤ ਦੇ ਕੱਛ ਜ਼ਿਲੇ ਦੇ ਮਾਤਾ ਨੋ ਮਧ ਪਿੰਡ ਤੋਂ ਗ੍ਰਿਫਤਾਰ ਕੀਤਾ ਸੀ। ਬਾਅਦ ਵਿਚ, ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਗੋਲੀਬਾਰੀ ਵਿਚ ਕਥਿਤ ਤੌਰ ’ਤੇ ਵਰਤੇ ਗਏ ਹਥਿਆਰਾਂ ਨੂੰ ਬਰਾਮਦ ਕਰਨ ਲਈ ਤਲਾਸ਼ੀ ਮੁਹਿੰਮ ਦੌਰਾਨ ਗੁਜਰਾਤ ਵਿਚ ਤਾਪੀ ਨਦੀ ਤੋਂ ਦੋ ਪਿਸਤੌਲ, ਮੈਗਜ਼ੀਨ ਅਤੇ ਗੋਲੀਆਂ ਬਰਾਮਦ ਕੀਤੀਆਂ।

Related Post

Leave a Reply

Your email address will not be published. Required fields are marked *