ਆਮ ਆਦਮੀ ਪਾਰਟੀ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

Punjab Elections 2027 :  ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣਾ ਚੋਣ ਅਖਾੜਾ ਭਖਾ ਦਿੱਤਾ ਹੈ। ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ ਕਈ ਮੌਜੂਦਾ ਵਿਧਾਇਕਾਂ ਅਤੇ ਜਾਣੇ-ਪਛਾਣੇ ਸਿਆਸੀ ਚਿਹਰਿਆਂ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਜਾਰੀ ਕੀਤੀ ਗਈ ਸੂਚੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਉੱਥੇ ਹੀ ਪਟਿਆਲਾ ਤੋਂ ਅਜੀਤਪਾਲ ਸਿੰਘ ਕੋਹਲੀ, ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ, ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ ਅਤੇ ਮੋਗਾ ਤੋਂ ਡਾ. ਅਮਨਦੀਪ ਕੌਰ ਅਰੋੜਾ ਨੂੰ ਟਿਕਟ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਜਲਾਲਾਬਾਦ, ਫਾਜ਼ਿਲਕਾ, ਮੁਕਤਸਰ, ਕੋਟਕਪੂਰਾ, ਤਲਵੰਡੀ ਸਾਬੋ ਅਤੇ ਕਈ ਹੋਰ ਅਹਿਮ ਹਲਕਿਆਂ ਲਈ ਵੀ ਉਮੀਦਵਾਰਾਂ ਦੇ ਨਾਂ ਐਲਾਨੇ ਗਏ ਹਨ। ਪਾਰਟੀ ਦੀ ਪਹਿਲੀ ਸੂਚੀ ਵਿੱਚ ਕੁੱਲ 40 ਉਮੀਦਵਾਰ ਸ਼ਾਮਲ ਹਨ। ਹੁਣ ਸਿਆਸੀ ਨਜ਼ਰਾਂ ਆਮ ਆਦਮੀ ਪਾਰਟੀ ਦੀ ਅਗਲੀ ਸੂਚੀ ਅਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਐਲਾਨ ‘ਤੇ ਟਿਕੀਆਂ ਹੋਈਆਂ ਹਨ।

Related Post