‘ਆਪ’ ਨੇਤਾ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ‘ਆਪ’ ਨੇਤਾ ਸੰਜੇ ਸਿੰਘ ਨੂੰ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ। ਸੰਜੇ ਸਿੰਘ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਪਿਛਲੇ ਸਾਲ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਾਲ ਜਨਵਰੀ ਵਿਚ, ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਆਪਣੀ ਚਾਰਜਸ਼ੀਟ ਵਿਚ ਸੰਜੇ ਸਿੰਘ ਦਾ ਨਾਮ ਸ਼ਾਮਲ ਕੀਤਾ ਸੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ਤੇ ਇਕ ਪੋਸਟ ਪਾ ਕੇ ਆਪਣਾ ਪ੍ਰਤੀਕਰਮ ਵੀ ਦਿੱਤਾ ਹੈ। ਉਨ੍ਹਾਂ ਲਿਖਿਆ ਕਿ “ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ..ਸੰਜੇ ਸਿੰਘ ਜੀ ਦੀ ਜ਼ਮਾਨਤ ਹੋਈ ਐ ..ਸੱਚ ਦੱਬਿਆ ਤਾਂ ਜਾ ਸਕਦਾ ਹੈ ਪਰ ਸੱਚ ਕਦੇ ਮਰਦਾ ਨਹੀਂ..ਇਨਕਲਾਬ ਜ਼ਿੰਦਾਬਾਦ।”

Related Post