‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਬਿਆਨ, ਕਿਹਾ, ਲੋਕ ਕਰ ਰਹੇ ਦਿਖਾਵੇ ਲਈ ਧਰਨਾਂ ਪ੍ਰਦਰਸ਼ਨ

ਚੰਡੀਗੜ੍ਹ: ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰੇ ਜਾਨ ਤੋਂ ਬਾਅਦ ਦੇਸ਼ ਭਰ ਵਿਚ ਮਾਹੌਲ ਗਰਮਾਇਆ ਹੋਇਆ ਹੈ। ਜਿਥੇ ਇਕ ਪਾਸੇ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਦਿੱਲੀ ਪੁਲਿਸ ਵੱਲੋਂ ਹਿਰਾਸਤ ‘ਚ ਲੈ ਲਿਆ ਗਿਆ ਹੈ ‘ਤੇ ਇਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਕੇ ਕੇਜਰੀਵਾਲ ਦੇ ਪਰਿਵਾਰ ਨਾਲ ਗੱਲਬਾਤ ਕਰਨਗੇ। ਪਰ ਇਸ ਵਿਚਕਾਰ ‘ਆਪ’ ਵਿਧਾਇਕ ਦੇ ਇਸ ਪੋਸਟ ਨੇ ਜੱਲਦੀ ਅੱਗ ਵਿਚ ਤੇਲ ਪਾਉਣ ਦਾ ਕੰਮ ਕੀਤਾ ਹੈ। ਅੰਮ੍ਰਿਤਸਰ ਉਤਰੀ ਤੋਂ  ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵੱਲੋਂ ਸੋਸ਼ਲ ਮੀਡੀਆ ਉਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ “‘‘ਲੋਕਤੰਤਰ ਵਿੱਚ ਬਦਲਾਖੋਰੀ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ। ਜੋ ਕੁਝ ਵੀ ਹੋਇਆ ਅਤੇ ਹੋ ਰਿਹਾ ਹੈ, ਮੈਂ ਉਸ ਦੀ ਨਿੰਦਾ ਕਰਦਾ ਹਾਂ।

ਪਰ ਮੈਨੂੰ ਅਫ਼ਸੋਸ ਹੈ ਕਿ ਇਸ ਸਥਿਤੀ ਵਿੱਚ ਤੁਹਾਡੀ ਮਦਦ ਨਹੀਂ ਕਰ ਪਾਵਾਂਗਾ; ਕਿਉਂਕਿ ਤੁਸੀਂ ਮੈਨੂੰ ਉਸ ਹਾਲਤ ਵਿੱਚ ਨਹੀਂ ਰੱਖਿਆ। ਇਹ ਵੀ ਅਫ਼ਸੋਸ ਦੀ ਗੱਲ ਹੈ ਕਿ ਜਿਨ੍ਹਾਂ ਲੋਕਾਂ ਨੂੰ ਤੁਸੀਂ ਤਾਕਤ ਦਿੱਤੀ, ਉਹ ਤੁਹਾਡੀ ਮਦਦ ਕਰਨ ਦੇ ਕਾਬਲ ਨਹੀਂ ਹਨ। ਇਹ ਵੀ ਅਫ਼ਸੋਸ ਦੀ ਗੱਲ ਹੈ ਕਿ ਬਹੁਤ ਸਾਰੇ ਲੋਕ ਖੁਸ਼ੀਆਂ ਮਨਾ ਰਹੇ ਹਨ, ਜਿਨ੍ਹਾਂ ਨੂੰ ਤੁਸੀਂ ਆਪਣੇ ਨੇੜੇ ਸਮਝਦੇ ਸੀ। ਉਹ ਲੋਕ ਨਿਸ਼ਚਤ ਤੌਰ ‘ਤੇ ਦਿਖਾਵੇ ਲਈ ਧਰਨਾ ਪ੍ਰਦਰਸ਼ਨ ਦਾ ਆਯੋਜਨ ਕਰ ਦੇਣਗੇ। ਜਿਸ ਵੀ ਹਾਲਾਤ ਦੇ ਵਿੱਚ ਮੈਂ ਹਾਂ, ਹੱਕ ਸੱਚ ਦੀ ਲੜਾਈ ਵਿੱਚ ਤੁਹਾਡੇ ਨਾਲ ਖੜ੍ਹਾ ਹਾਂ।” ਤੁਹਾਨੂੰ ਦੱਸ ਦਈਏ ਕਿ ਵਿਧਾਇਕ ਕੁਵੰਰ ਵਿਜੈ ਪ੍ਰਤਾਪ ਸਿੰਘ ਵਿਧਾਨ ਸਭਾ 2022 ਵਿਚ ਆਮ ਆਦਮੀ ਪਾਰਟੀ ਵੱਲੋਂ ਕੋਟਕਪੂਰਾਂ ਤੋਂ ਚੋਣ ਲੜੀ ਸੀ। ‘ਆਪ’ਪਾਰਟੀ ਦੇ ਹੁਣ ਤੱਕ ਦੇ 2 ਸਾਲ ਦੇ ਕਾਰਜਕਾਲ ਤੋਂ ਉਹ ਉਦਾਸ ਨਜ਼ਰ ਆਏ ਹਨ। ਉਨ੍ਹਾਂ ਵੱਲੋਂ ਲਗਾਤਾਰ ਸਰਕਾਰ ਖਿਲਾਫ ਬਿਆਨਬਾਜ਼ੀ ਵੀ ਕੀਤੀ ਜਾਂਦੀ ਹੈ।

Related Post