ਪੰਜਾਬ ਵਿਧਾਨ ਸਭਾ ਚੋਣਾਂ ਲਈ ‘ਆਪ’ ਦੀ ਪਹਿਲੀ ਸੂਚੀ ਜਾਰੀ, 40 ਉਮੀਦਵਾਰਾਂ ਨੂੰ ਮਿਲੀ ਟਿਕਟ

Punjab Elections 2027 : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਆਪਣੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੋਣ ਲੋਕਾਂ ਦੇ ਸਰਵੇਖਣ ਦੇ ਆਧਾਰ ‘ਤੇ ਕੀਤੀ ਗਈ ਹੈ। ਉਨ੍ਹਾਂ ਨੇ ਪਹਿਲੀ ਸੂਚੀ ਵਿੱਚ ਥਾਂ ਹਾਸਲ ਕਰਨ ਵਾਲੇ ਸਾਰੇ 40 ਉਮੀਦਵਾਰਾਂ ਨੂੰ ਵਧਾਈ ਵੀ ਦਿੱਤੀ ਹੈ।ਇਸ ਸੂਚੀ ਦੇ ਜਾਰੀ ਹੋਣ ਨਾਲ ਪੰਜਾਬ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਹੋਰ ਤੇਜ਼ ਹੋਣ ਦੀ ਉਮੀਦ ਹੈ।

Related Post