Punjab News : ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਵਿਚਾਲੇ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਆਪਣੀ ਤਿਆਰੀ ਤੇਜ਼ ਕਰਦਿਆਂ 30 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜੀ ਹਾਂ, ਪਾਰਟੀ ਵੱਲੋਂ ਬਾਘਾਪੁਰਾਣਾ, ਧਰਮਕੋਟ ਅਤੇ ਪਟਿਆਲਾ ਦੀਆਂ ਮਿਊਂਸੀਪਲ ਕੌਂਸਲ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਤਿੰਨਾਂ ਸ਼ਹਿਰਾਂ ਦੇ ਵੱਖ-ਵੱਖ ਵਾਰਡਾਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਇਸ ਐਲਾਨ ਨਾਲ ਪਾਰਟੀ ਨੇ ਸਥਾਨਕ ਪੱਧਰ ‘ਤੇ ਚੋਣ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦਾ ਸੰਕੇਤ ਦਿੱਤਾ ਹੈ।

ਆਮ ਆਦਮੀ ਪਾਰਟੀ ਦੇ ਸੂਬਾ ਸੰਗਠਨ ਦਾ ਕਹਿਣਾ ਹੈ ਕਿ ਇਹ ਸਾਰੇ ਉਮੀਦਵਾਰ ਆਪਣੇ-ਆਪਣੇ ਇਲਾਕਿਆਂ ਵਿੱਚ ਲੋਕਾਂ ਦੀ ਸੇਵਾ ਲਈ ਵਚਨਬੱਧ ਹਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ। ਫਿਲਹਾਲ 30 ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਹੁਣ ਇਨ੍ਹਾਂ ਤਿੰਨਾਂ ਸ਼ਹਿਰਾਂ ਵਿੱਚ ਸਥਾਨਕ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਹੋਰ ਤੇਜ਼ ਹੋਣ ਦੀ ਉਮੀਦ ਹੈ। ਹੁਣ ਦੇਖਣਾ ਹੋਵੇਗਾ ਕਿ ਇਨ੍ਹਾਂ ਚੋਣਾਂ ਵਿੱਚ ਵੱਖ-ਵੱਖ ਪਾਰਟੀਆਂ ਵੱਲੋਂ ਕਿਹੜੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾਂਦੇ ਹਨ ਅਤੇ ਸਥਾਨਕ ਪੱਧਰ ‘ਤੇ ਚੋਣ ਮੁਕਾਬਲਾ ਕਿਹੋ ਜਿਹਾ ਰਹਿੰਦਾ ਹੈ।




