Amritsar News: ਅੰਮ੍ਰਿਤਸਰ ‘ਚ ਦਰਦਨਾਕ ਹਾਦਸਾ, ਡਿਊਟੀ ਤੋਂ ਘਰ ਜਾ ਰਹੇ ਪੁਲਿਸ ਮੁਲਾਜ਼ਮ ਦੀ ਮੌਤ

Amritsar News: ਅੰਮ੍ਰਿਤਸਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਵਿੱਚ ਬੰਦ ਦੌਰਾਨ ਭੰਡਾਰੀ ਪੁਲ ਨੇੜੇ ਇੱਕ ਪੁਲਿਸ ਮੁਲਾਜ਼ਮ ਦੀ ਦਰਦਨਾਕ ਹਾਦਸੇ ਵਿੱਚ ਮੌਤ ਹੋ ਗਈ।

ਇਹ ਵੀ ਪੜ੍ਹੋ: FIR registered against Akali MLA Manpreet Singh Ayali: ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਖ਼ਿਲਾਫ਼ FIR ਦਰਜ, ਕਈ ਹੋਰ ਆਗੂ ਵੀ ਨਾਮਜ਼ਦ

ਮੁੱਢਲੀ ਜਾਣਕਾਰੀ ਮੁਤਾਬਕ, ਪੁਲਿਸ ਮੁਲਾਜ਼ਮ ਆਪਣੀ ਡਿਊਟੀ ਨਿਭਾ ਰਿਹਾ ਸੀ। ਇਸੇ ਦੌਰਾਨ ਉਸ ਨੂੰ ਘਰ ਤੋਂ ਫੋਨ ਆਇਆ ਕਿ ਉਸ ਦਾ ਪੁੱਤਰ ਅਚਾਨਕ ਬਿਮਾਰ ਹੋ ਗਿਆ ਹੈ। ਇਹ ਸੁਣਦੇ ਹੀ ਉਹ ਸਕੂਟੀ ‘ਤੇ ਆਪਣੇ ਘਰ ਲਈ ਰਵਾਨਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਭੰਡਾਰੀ ਪੁਲ ਨੇੜੇ ਬੰਦ ਕਾਰਨ ਪ੍ਰਦਰਸ਼ਨਕਾਰੀਆਂ ਵੱਲੋਂ ਰਸਤਾ ਰੋਕਿਆ ਗਿਆ ਸੀ ਅਤੇ ਆਵਾਜਾਈ ਰੋਕਣ ਲਈ ਸੜਕ ‘ਤੇ ਇੱਕ ਰੱਸੀ ਬੰਨ੍ਹੀ ਹੋਈ ਸੀ। ਕਾਹਲੀ ਵਿੱਚ ਜਾਂਦੇ ਸਮੇਂ ਪੁਲਿਸ ਮੁਲਾਜ਼ਮ ਦੀ ਨਜ਼ਰ ਉਸ ਰੱਸੀ ‘ਤੇ ਨਹੀਂ ਪਈ ਅਤੇ ਉਸ ਦੀ ਸਕੂਟੀ ਸਿੱਧੀ ਰੱਸੀ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਹ ਸੜਕ ‘ਤੇ ਡਿੱਗ ਪਿਆ। ਗੰਭੀਰ ਸੱਟਾਂ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: Recruitment of 2000 PTI Teachers: ਪੰਜਾਬ ਦੇ ਨੌਜਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ! 2,000 PTI ਅਧਿਆਪਕਾਂ ਦੀ ਭਰਤੀ ਸ਼ੁਰੂ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਹੁਣ ਜਾਂਚ ਕੀਤੀ ਜਾ ਰਹੀ ਹੈ ਕਿ ਹਾਦਸਾ ਕਿਹੜੀਆਂ ਸਥਿਤੀਆਂ ਵਿੱਚ ਵਾਪਰਿਆ ਅਤੇ ਕੀ ਸੁਰੱਖਿਆ ਪ੍ਰਬੰਧਾਂ ਵਿੱਚ ਕੋਈ ਕਮੀ ਰਹੀ ਸੀ। ਇਸ ਦਰਦਨਾਕ ਘਟਨਾ ਨੇ ਇੱਕ ਵਾਰ ਫਿਰ ਜਨਤਕ ਪ੍ਰਦਰਸ਼ਨਾਂ ਦੌਰਾਨ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਾਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਫਿਲਹਾਲ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਸ ਹਾਦਸੇ ਦੀ ਅਸਲ ਤਸਵੀਰ ਸਾਹਮਣੇ ਆਵੇਗੀ।

Related Post