ਸੁਖਬੀਰ ਬਾਦਲ ‘ਤੇ ਹੋਏ ਹਮਲੇ ਤੋਂ ਬਾਅਦ ਬੋਲੇ ਅੰਮ੍ਰਿਤਸਰ ਪੁਲਿਸ ਕਮੀਸ਼ਨਰ, ਹਮਲੇ ਨੂੰ ਨਾਕਾਮ ਕਰਨ ਵਾਲਾ ਪੁਲਿਸ ਅਫ਼ਸਰ ਵੀ ਆਇਆ ਸਾਹਮਣੇ

ਚੰਡੀਗੜ੍ਹ: ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਪੁਲਿਸ ਦੀ ਚੌਕਸੀ ਕਾਰਨ ਵੱਡੀ ਵਾਰਦਾਤ ਨੂੰ ਰੋਕਿਆ ਜਾ ਸਕਿਆ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀ ਨਰਾਇਣ ਸਿੰਘ ਚੌੜਾ ਨੂੰ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਦੇਖਿਆ ਸੀ, ਜਿਸ ਤੋਂ ਬਾਅਦ ਉਹ ਚੌਕਸ ਹੋ ਗਈ ਸੀ। ਪੁਲਿਸ ਦੀ ਚੌਕਸੀ ਕਾਰਨ ਹੀ ਨਰਾਇਣ ਸਿੰਘ ਚੌੜਾ ਮੌਕੇ ’ਤੇ ਕਾਬੂ ਕਰ ਲਿਆ ਗਿਆ।

ਉਥੇ ਹੀ ਦੂਜੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਨਾਕਾਮ ਕਰਨ ਵਾਲੇ ਪੁਲਿਸ ਅਫ਼ਸਰ ਜਸਵੀਰ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ। ਇਕ ਵੀਡੀਓ ਰਾਹੀਂ ਉਨ੍ਹਾਂ ਘਟਨਾ ਦੀ ਸਾਰੀ ਜਾਣਕਾਰੀ ਦਿੱਤੀ ਹੈ।

Related Post