ਨਵੀਂ ਦਿੱਲੀ: ਕਥਿਤ ਸ਼ਰਾਬ ਘੋਟਾਲੇ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਈ.ਡੀ ਦੀ ਗ੍ਰਿਫ਼ਤ ‘ਚ ਨੇ ‘ਤੇ ਉਨ੍ਹਾਂ ਵੱਲੋਂ ਜੇਲ੍ਹ ਤੋਂ ਹੀ ਦਿੱਲੀ ਸਰਕਾਰ ਚਲਾਈ ਜਾ ਰਹੀ ਹੈ। ਜੇਲ੍ਹ ਤੋਂ ਸਰਕਾਰ ਚਲਾਉਣ ਦੇ ਇਸ ਕਦਮ ਨੂੰ ਲੈ ਕੇ ਕੇਜਰੀਵਾਲ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਤੇ ਹੈ। ਅੱਜ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵੱਲੋਂ ਇਕ ਪ੍ਰੈਸ ਵਾਰਤਾ ਕੀਤੀ ਗਈ ਜਿਸ ਵਿਚ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਨਿਸ਼ਾਨੇ ਸਾਧੇ ਨੇ। ਉਨ੍ਹਾਂ ਕਿਹਾ ਕਿ ਜਿਹੜੇ ਮੁੱਖ ਮੰਤਰੀ ਦੇ ਸੂਬੇ ‘ਚ 21 ਲੋਕਾਂ ਦੀ ਜਾਨ ਜਹਿਰੀਲੀ ਸ਼ਰਾਬ ਕਾਰਨ ਚੱਲੀ ਗਈ ਹੋਵੇ ‘ਤੇ ਉਹ ਮੁੱਖ ਮੰਤਰੀ ਦਿੱਲੀ ਵਿਚ ਆ ਕੇ ਪ੍ਰਦਰਸ਼ਨ ਕਰ ਰਿਹਾ ਹੋਵੇ ਤਾਂ ਅਜਿਹੇ ਲੋਕ ਕਿਸ ਤਰ੍ਹਾਂ ਆਪਣੀ ਸਰਕਾਰ ਚੱਲਾ ਸਕਦੇ ਨੇ?