ਨਵੀਂ ਦਿੱਲੀ: ਅੱਜ ਦਿੱਲੀ ਦੇ ਕਾਂਗਰਸ ਹੈੱਡਕੁਆਰਟਰ ਵਿੱਚ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿਚ ਲੋਕ ਸਭਾ ਚੋਣਾਂ 2024 ਲਈ ਚੋਣ ਮਨੋਰਥ ਪੱਤਰ ‘ਤੇ ਚਰਚਾ ਕੀਤੀ ਗਈ। ਇਸ ਮੀਟਿੰਗ ਦੌਰਾਨ ਕਾਂਗਰਸੀ ਪ੍ਰਧਾਨ ਖੜਗੇ ਨੇ ਮੀਟਿੰਗ ‘ਚ ਸ਼ਾਮਲ ਆਗੂਆਂ ਨੂੰ ਕਿਹਾ ਕਿ ਉਹ ਵਰਕਰਾਂ ਨੂੰ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਹਰ ਮੁੱਦੇ ਨੂੰ ਦੇਸ਼ ਦੇ ਹਰ ਪਿੰਡ ਅਤੇ ਘਰ ਤੱਕ ਪਹੁੰਚਾਉਣ ਲਈ ਕਹਿਣ।
IPL ‘ਚ ਨਵਜੋਤ ਸਿੰਘ ਸਿੱਧੂ ਦੀ ਐਂਟਰੀ
ਪਾਰਟੀ ਹੈੱਡਕੁਆਰਟਰ ‘ਤੇ ਚੱਲ ਰਹੀ ਬੈਠਕ ‘ਚ ਸੋਨੀਆ ਗਾਂਧੀ, ਰਾਹੁਲ ਗਾਂਧੀ ਤੋਂ ਇਲਾਵਾ ਪ੍ਰਧਾਨ ਮਲਿਕਾਅਰਜੁਨ ਖੜਗੇ, ਰਾਜਸਥਾਨ ਤੋਂ ਸਚਿਨ ਪਾਇਲਟ, ਪ੍ਰਿਅੰਕਾ ਗਾਂਧੀ ਸਮੇਤ ਕਈ ਸੀਨੀਅਰ ਕਾਂਗਰਸ ਨੇਤਾਵਾਂ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਕਾਂਗਰਸ ਦੀ ਤੀਜੀ ਸੂਚੀ ਲਈ ਵੀ ਮੰਗਲਵਾਰ ਸ਼ਾਮ ਤੱਕ ਚਰਚਾ ਹੋ ਸਕਦੀ ਹੈ। ਕਾਂਗਰਸ ਨੇ ਹੁਣ ਤੱਕ 82 ਉਮੀਦਵਾਰਾਂ ਦਾ ਐਲਾਨ ਕੀਤਾ ਹੈ।