ਬਿਕਰਮ ਮਜੀਠੀਆ ਨੇ CM ਮਾਨ ‘ਤੇ ਲਗਾਇਆ ਵੱਡਾ ਦੋਸ਼!

ਪਟਿਆਲਾ: ਬੀਤੇ ਦਿਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਪਟਿਆਲਾ ਦੇ ਰਜਿੰਦਰਾ ਹਸਪਤਾਲ ਪੁਹੰਚੇ। ਜਿਥੇ ਉਨ੍ਹਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲਚਾਲ ਜਾਣਿਆ ‘ਤੇ ਮੀਡੀਆ ਨਾਲ ਵੀ ਰੂਬਰੂ ਹੋਏ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਕਿਸਾਨ ਨੌਜਵਾਲ ਸ਼ੁਭਕਰਨ ਸਿੰਘ ਦੀ ਮੌਤ ਦ ਪੁਸ਼ਟੀ 2 ਵਜੇ ਕਰ ਦਿੱਤੀ ਗਈ ਸੀ ਪਰ ਪੰਜਾਬ ਸਰਕਾਰ ਨੇ ਇਸ ਗੱਲ ਨੂੰ ਮੰਨਣ ਵਿਚ 6 ਘੰਟੇ ਲੱਗਾ ਦਿੱਤੇ ਸੀ। ਇਸ ਤੋਂ ਇਲਾਵਾ ਡੱਲੇਵਾਲ ਵੱਲੋਂ ਸਾਂਝੀ ਕੀਤੀ ਗਈ ਪੋਸਟ ਨੂੰ ਜਦੋ ਬਿਕਰਮ ਮਜੀਠੀਆ ਨੇ ਰੀ-ਟਵੀਟ ਕੀਤਾ ਤਾਂ ਉਨ੍ਹਾਂ ‘ਤੇ ਪੰਜਾਬ ਪੁਲਿਸ ਵੱਲੋਂ ਇਹ ਟਵੀਟ ਡਲੀਟ ਕਰ ਦਾ ਦਬਾਅ ਪਾਇਆ ਗਿਆ।

Related Post