ਨਵੀਂ ਦਿੱਲੀ: ਭਾਜਪਾ ਦੇ ਮੀਡੀਆ ਵਿਭਾਗ ਵੱਲੋਂ ਦਿੱਲੀ ਦੀ ਮੰਤਰੀ ਆਤਸ਼ੀ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਇਹ ਨੋਟਿਸ ਬੀਤੇ ਦਿਨੀ ਆਤਸ਼ੀ ਵੱਲੋਂ ਕੀਤੀ ਗਈ ਪ੍ਰੈਸ ਕਾਨਫਰਸ ਦੇ ਦੌਰਾਨ ਦਿੱਤੇ ਗਏ ਬਿਆਨ ਦੇ ਸੰਬੰਧ ਚ ਭੇਜਿਆ ਗਿਆ ਹੈ। ਇਸ ਨੋਟਿਸ ਤਹਿਤ ਮੰਤਰੀ ਆਤਸ਼ੀ ਨੂੰ ਤੁਰੰਤ ਮਾਫੀ ਮੰਗਣ ਲਈ ਕਿਹਾ ਨਹੀਂ ਤਾਂ ਮਾਣਹਾਨੀ ਦਾ ਮੁਕਦਮਾ ਦਰਜ ਕਰਨ ਦੀ ਗੱਲ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀ ਮੰਤਰੀ ਆਤਸ਼ੀ ਨੇ ਭਾਜਪਾ ਦੇ ਗੰਭੀਰ ਇਲਜ਼ਾਮ ਲਗਾਏ ਸਨ ਕਿ ਮੇਰੇ ਇੱਕ ਕਰੀਬੀ ਦੁਆਰਾ ਭਾਜਪਾ ਵੱਲੋਂ ਮੈਨੂੰ ਭਾਜਪਾ ਚ ਸ਼ਾਮਿਲ ਹੋਣ ਲਈ ਆਫਰ ਕੀਤਾ ਗਿਆ ਨਹੀਂ ਤਾਂ ਇੱਕ ਮਹੀਨੇ ਦੇ ਅੰਦਰ ਈਡੀ ਵੱਲੋਂ ਗਿਰਫਤਾਰ ਕਰਨ ਦੀ ਗੱਲ ਕੀਤੀ ਗਈ ਹੈ।
50,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਐਮ.ਓ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਨਾਲ ਹੀ ਉਨਾਂ ਇਹ ਵੀ ਕਿਹਾ ਸੀ ਕਿ ਆਉਣ ਵਾਲੇ ਸਮੇਂ ਚ ਮੈਨੂੰ ਮੰਤਰੀ ਸੌਰਵ ਭਾਰਦਵਾਜ, ਦੁਰਗੇਸ਼ ਪਾਠਕ ਅਤੇ ਮੈਂਬਰ ਪਾਰਲੀਮੈਂਟ ਰਾਘਵ ਚੱਡਾ ਨੂੰ ਗਿਰਫਤਾਰ ਕੀਤਾ ਜਾਵੇਗਾ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਵੇਲੇ ਤਿਹਾੜ ਜੇਲ ਚ ਬੰਦ ਹਨ ।ਉਹਨਾਂ ਦੀ ਗਿਰਫਤਾਰੀ ਦੇ ਵਿਰੋਧ ਚ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਅਤੇ ਪ੍ਰੈਸ ਕਾਨਫਰਸ ਕੀਤੀਆਂ ਜਾ ਰਹੀਆਂ ਹਨ।