ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਹਿਮਾਚਲ ਦੇ ਮੰਡੀ ਤੋਂ ਮਿਲੀ ਲੋਕ ਸਭਾ ਟਿਕਟ

ਨਵੀਂ ਦਿੱਲੀ: ਭਾਜਪਾ ਨੇ ਬੀਤੇ ਐਤਵਾਰ ਲੋਕ ਸਭਾ ਚੋਣਾਂ 2024 ਲਈ 111 ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਵਿਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਵੀ ਟਿਕਟ ਦਿੱਤੀ ਗਈ ਹੈ। ਅਗਾਮੀ ਲੋਕ ਸਭਾ ਚੋਣਾ ਵਿਚ ਕੰਗਨਾ ਹੁਣ ਮੰਡੀ ਤੋਂ ਚੋਣ ਲੜੇਗੀ। ਕੰਗਨਾ ਰਣੌਤ ਨੇ ਲੋਕ ਸਭਾ ਟਿਕਟ ਮਿਲਣ ਤੋਂ ਬਾਅਦ ਭਾਜਪਾ ਦੀ ਚੋਟੀ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।

ਕੰਗਨਾ ਨੇ ਇਕ ਸ਼ੋਸ਼ਲ ਮੀਡੀਆ ਪੋਸਟ ਪਾਈ ਹੈ ਜਿਸ ਵਿਚ ਉਨ੍ਹਾਂ ਕਿਹਾ ਕਿ “ਮੇਰੇ ਪਿਆਰੇ ਭਾਰਤ ਅਤੇ ਆਮ ਭਾਰਤੀਆਂ ਦੀ ਪਾਰਟੀ, ਮੈਂ ਹਮੇਸ਼ਾ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਬਿਨਾਂ ਸ਼ਰਤ ਸਮਰਥਨ ਦਿੰਦੀ ਰਹੀ ਹਾਂ। ਅੱਜ ਭਾਜਪਾ ਦੀ ਕੌਮੀ ਲੀਡਰਸ਼ਿਪ ਨੇ ਮੈਨੂੰ ਮੇਰੀ ਜਨਮ ਭੂਮੀ ਮੰਡੀ ਤੋਂ ਲੋਕ ਸਭਾ ਉਮੀਦਵਾਰ ਐਲਾਨ ਦਿੱਤਾ ਹੈ। ਮੈਂ ਹਾਈਕਮਾਂਡ ਦੇ ਇਸ ਫੈਸਲੇ ਦੀ ਪਾਲਣਾ ਕਰਾਂਗੀ।

ਮੈਂ ਅਧਿਕਾਰਤ ਤੌਰ ‘ਤੇ ਪਾਰਟੀ ਵਿਚ ਸ਼ਾਮਲ ਹੋਣ ਲਈ ਸਨਮਾਨਿਤ ਅਤੇ ਉਤਸ਼ਾਹਿਤ ਹਾਂ। ਮੈਂ ਇੱਕ ਕਾਬਲ ਵਰਕਰ ਅਤੇ ਜਨ ਪ੍ਰਤੀਨਿਧੀ ਬਣਨ ਦੀ ਕੋਸ਼ਿਸ਼ ਕਰਾਂਗੀ।

Related Post

Leave a Reply

Your email address will not be published. Required fields are marked *