ਕੇਂਦਰ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ, ਮੂਸੇਵਾਲਾ ਦੇ ਮਾਤਾ ਦੀ IVF ਟ੍ਰੀਟਮੈਂਟ ਨੂੰ ਲੈ ਕੇ ਮੰਗੀ ਜਾਣਕਾਰੀ

ਚੰਡੀਗੜ੍ਹ: ਜਿਥੇ ਇਕ ਪਾਸੇ ਸਿੱਧੂ ਮੂਸੇਵਾਲਾ ਦਾ ਪਰਿਵਾਰ ਨਵੇਂ ਜੰਮੇ ਬੱਚੇ ਦੀ ਖੁਸ਼ੀ ਮੰਨਾ ਰਿਹਾ ਹੈ ਉਥੇ ਹੀ ਦੂਜੇ ਪਾਸੇ ਕੇਂਦਰ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ IVF ਟ੍ਰੀਟਮੈਂਟ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਜਾਣਕਾਰੀ ਮੰਗੀ ਹੈ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆ ਕਿਹਾ ਕਿ , ਭਾਰਤ ਵਿਚ IVF ਟ੍ਰੀਟਮੈਂਟ 21 ਤੋਂ 50 ਸਾਲ ਤੱਕ ਕਾਨੂੰਨੀ ਹੈ। ਪਰ ਪਰ ਮਾਤਾ ਚਰਨ ਕੌਰ ਨੇ ਇਹ ਟ੍ਰੀਟਮੈਂਟ 58 ਸਾਲ ਦੀ ਉਮਰ ਵਿਚ ਕਰਾਇਆ ਹੈ। ਕੇਂਦਰ ਨੇ ਪੰਜਾਬ ਸਰਕਾਰ ਨੂੰ ਇਸ ਸੰਬਧੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਭਗਵੰਤ ਮਾਨ ਹੁਣ ਤੱਕ ਪੰਜਾਬ ਦੇ ਸਭ ਤੋਂ ਮਾੜੇ ਮੁੱਖ ਮੰਤਰੀ ਸਾਬਤ ਹੋਏ: ਸੁਖਬੀਰ ਸਿੰਘ ਬਾਦਲ

ਬੀਤੇ ਰਾਤ ਤੋਂ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਜੋ ਵੀਡੀਓ ਸ਼ੇਅਰ ਕੀਤੀ ਗਈ ਸੀ। ਜਿਸ ਵਿਚ ਉਹ ਕਹਿ ਰਹਿ ਸੀ ਕਿ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਤਘ ਪਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉਤੇ ਆ ਗਈ ਸੀ। ਹੁਣ ਇਸ ਗੱਲ ਦੀ ਸੱਚਾਈ ਤੋਂ ਪਰਦਾ ਉਠਣ ਤੋਂ ਬਾਅਦ ‘ਆਪ’ ਪੰਜਾਬ ਨੇ ਵੀ ਆਪਣੇ ਸ਼ੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ ਹੈ , ਜਿਸ ਵਿਚ ਉਨ੍ਹਾਂ ਨੇ ਇਸ ਤਰ੍ਹਾਂ ਦੀ ਝੂਠੀ ਅਫਵਾਹਾਂ ਤੋਂ ਬਚਣ ਲਈ ਵੀ ਕਿਹਾ ਹੈ।

Related Post