ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਧੂਰੀ ਵਿਧਾਨ ਸਭਾ ਹਲਕੇ ਤੋਂ ਲੜਨਗੇ ਮੁੱਖ ਮੰਤਰੀ ਭਗਵੰਤ ਮਾਨ

Punjab Elections 2027 :  ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਧੂਰੀ ਵਿਧਾਨ ਸਭਾ ਹਲਕੇ ਤੋਂ ਲੜਨਗੇ। ਇਸ ਸਬੰਧੀ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਧੂਰੀ ਹਲਕਾ ਮੁੱਖ ਮੰਤਰੀ ਭਗਵੰਤ ਮਾਨ ਲਈ ਪਹਿਲਾਂ ਵੀ ਖ਼ਾਸ ਸਿਆਸੀ ਮਹੱਤਵ ਰੱਖਦਾ ਰਿਹਾ ਹੈ। ਹੁਣ ਮੁੜ ਇਸੇ ਹਲਕੇ ਤੋਂ ਚੋਣ ਲੜਨ ਦੀ ਗੱਲ ਸਾਹਮਣੇ ਆਉਣ ਨਾਲ ਇਲਾਕੇ ਦੀ ਸਿਆਸਤ ਵਿੱਚ ਨਵੀਂ ਹਲਚਲ ਦੇਖਣ ਨੂੰ ਮਿਲ ਸਕਦੀ ਹੈ। ਮੁੱਖ ਮੰਤਰੀ ਦੇ ਇਸ ਫ਼ੈਸਲੇ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਧੂਰੀ ਹਲਕੇ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਕੀ ਰਣਨੀਤੀ ਅਪਣਾਈ ਜਾਂਦੀ ਹੈ।

Related Post